Thu. Jun 20th, 2019

ਅਕਾਲੀ ਆਗੂ ਕੋਲਿਆਂਵਾਲੀ ਦੀ ਜ਼ਮਾਨਤ ਰੱਦ

ਅਕਾਲੀ ਆਗੂ ਕੋਲਿਆਂਵਾਲੀ ਦੀ ਜ਼ਮਾਨਤ ਰੱਦ

ਪੰਜਾਬ ਵਿਜੀਲੈਂਸ ਬਿਊਰੋ ਦੇ ਵਿਰੋਧ ਉਪਰੰਤ, ਭ੍ਰਿਸਟਾਚਾਰ ਰੋਕੂ ਕਾਨੂੰਨ ਦੇ ਮਾਮਲਿਆਂ ਬਾਰੇ ਸਪੈਸਲ ਅਦਾਲਤ ਦੇ ਵਧੀਕ ਸੈਸਨਜ਼ ਜੱਜ ਮਿਸ. ਮੋਨਿਕਾ ਗੋਇਲ ਵਲੋਂ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਅੱਜ ਤੱਥਾਂ ਦੇ ਆਧਾਰ ’ਤੇ ਰੱਦ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ, ਅਦਾਲਤ ਵਲੋਂ ਉਸ ਨੂੰ ਤਕਨੀਕੀ ਆਧਾਰ ‘ਤੇ ਡਿਫਾਲਟ ਜਮਾਨਤ ਦੇ ਦਿੱਤੀ ਗਈ ਸੀ ਕਿਉਂਕਿ ਵਿਜੀਲੈਂਸ ਬਿਓਰੋ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਵਿਚ 60 ਦਿਨਾਂ ਦੇ ਅੰਦਰ ਚਲਾਨ ਦਾਇਰ ਕਰਨ ਵਿਚ ਅਸਮਰੱਥ ਰਿਹਾ ਸੀ। ਕੋਲਿਆਂਵਾਲੀ ਵਿਰੱਧ ਦਾਇਰ ਅਪਰਾਧਾਂ ਦੇ ਮੱਦੇਨਜ਼ਰ ਬਿਓਰੋ ਵੱਲੋਂ ਜਾਂਚ ਮੁਕੰਮਲ ਕਰਨ ਦੌਰਾਨ ਵਿਜੀਲੈਂਸ ਨੇ ਆਈ.ਪੀ.ਸੀ ਤਹਿਤ ਕੁਝ ਹੋਰ ਧਾਰਾਵਾਂ ਸ਼ਾਮਲ ਕੀਤੀਆਂ। ਇਹਨਾਂ ਆਈ.ਪੀ.ਸੀ ਧਰਾਵਾਂ ਦੇ ਆਧਾਰ ‘ਤੇ ਹੀ ਸਪੈਸ਼ਲ ਜੱਜ ਨੇ ਵਿਜੀਲੈਂਸ ਬਿਓਰੋ ਦੀ ਅਪੀਲ ਪ੍ਰਵਾਨ ਕਰਦਿਆਂ ਦਿਆਲ ਸਿੰਘ ਕੋਲਿਆਂਵਾਲੀ ਵਲੋਂ ਦਾਇਰ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਕੋਲਿਆਂਵਾਲੀ ਭ੍ਰਿਸਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਰਾਵਾਂ ਤਹਿਤ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਲਈ ਮੁਕੱਦਮਾ ਭੁਗਤ ਰਿਹਾ ਹੈ।

Leave a Reply

Your email address will not be published. Required fields are marked *

%d bloggers like this: