Fri. Jul 12th, 2019

ਅਕਾਲੀ ਉਮੀਦਵਾਰਾਂ ਦਾ ਐਲਾਨ 15 ਦਿਨਾਂ ਦੇ ਅੰਦਰ-ਅੰਦਰ: ਸੁਖਬੀਰ

ਅਕਾਲੀ ਉਮੀਦਵਾਰਾਂ ਦਾ ਐਲਾਨ 15 ਦਿਨਾਂ ਦੇ ਅੰਦਰ-ਅੰਦਰ: ਸੁਖਬੀਰ

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਦੋ ਹਫਤਿਆਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ।

ਅੱਜ ਇੱਥੇ ਦੁਆਬਾ ਖੇਤਰ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਭਾਵੇਂ ਅਕਾਲੀ ਦਲ ਵੱਲੋਂ ਸੰਭਾਵੀ ਉਮੀਦਵਾਰਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾ ਚੁੱਕਾ ਹੈ, ਪਰ ਉਨ੍ਹਾਂ ਦੀ ਉਮੀਦਵਾਰੀ ਦਾ ਰਸਮੀ ਐਲਾਨ ਦੋ ਹਫਤਿਆਂ ਤੱਕ ਕਰ ਦਿੱਤਾ ਜਾਵੇਗਾ।

ਆਮ ਆਦਮੀ ਪਾਰਟੀ ਵੱਲੋਂ ਜਾਰੀ ਮੈਨੀਫੈਸਟੋ ਵਿੱਚ ਵੈਟ ਦਰਾਂ ਘਟਾਉਣ ਦੇ ਐਲਾਨ ਨੂੰ ਗੁੰਮਰਾਹਕੁਨ ਦੱਸਦਿਆਂ ਸੁਖਬੀਰ ਨੇ ਕਿਹਾ ਕਿ ਕੇਜਰੀਵਾਲ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਦਸਤਾਵੇਜ਼ ਜਾਰੀ ਨਾ ਕਰਨ ਜਿਨ੍ਹਾਂ ਦਾ ਕੋਈ ਠੋਸ ਆਧਾਰ ਨਾ ਹੋਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਵੈਟ ਘਟਾਉਣ ਦਾ ਵਾਅਦਾ ਕੀਤਾ ਗਿਆ ਹੈ ਜਦਕਿ ਸਾਰੇ ਦੇਸ਼ ਵਿੱਚ ਅਗਲੇ ਵਿੱਤੀ ਸਾਲ ਤੋਂ ਜੀ.ਐਸ.ਟੀ. ਲਾਗੂ ਹੋ ਜਾਵੇਗਾ।

ਕਾਂਗਰਸ ਨੂੰ ਡੁੱਬਦਾ ਜਹਾਜ਼ ਕਰਾਰ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਅਗਲੇ 10 ਦਿਨਾਂ ਵਿੱਚ ਅਨੇਕਾਂ ਸੀਨੀਅਰ ਕਾਂਗਰਸੀ ਆਗੂ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਜਿੱਥੇ ਜਿੱਤ ਦੀ ਹੈਟ੍ਰਿਕ ਬਣਾਏਗਾ, ਉੱਥੇ ਹੀ ਕਾਂਗਰਸ ਹਾਰ ਦੀ ਹੈਟ੍ਰਿਕ ਬਣਾਏਗੀ।

Leave a Reply

Your email address will not be published. Required fields are marked *

%d bloggers like this: