ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਆਗੂ ਦੇ ਹਮਲਾਵਰਾਂ ਖਿਲਾਫ ਹੋਵੇ ਸਖ਼ਤ ਕਾਰਵਾਈ – ਬੀਬੀ ਜਗੀਰ ਕੌਰ

ss1

ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਆਗੂ ਦੇ ਹਮਲਾਵਰਾਂ ਖਿਲਾਫ ਹੋਵੇ ਸਖ਼ਤ ਕਾਰਵਾਈ – ਬੀਬੀ ਜਗੀਰ ਕੌਰ

ਜਲੰਧਰ, 11 ਦਸੰਬਰ – ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਦੀ ਸੂਬਾ ਆਗੂ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ‘ਤੇ ਹੋਏ ਜਾਨਲੇਵਾ ਹਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਪ੍ਰੈਸ ਕਾਨਫਰੰਸ ਕਰਕੇ ਸਖਤ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਵੀਡੀਓ ਵਾਇਰਲ ਕਰਨ ਵਾਲੇ ਤੇ ਕੁੱਟਮਾਰ ਕਰਨ ਵਾਲਿਆਂ ਖਿਲਾਫ ਕਰੜੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇ ਠੋਸ ਕਾਰਵਾਈ ਨਾ ਹੋਈ ਤਾਂ ਇਹ ਮਾਮਲਾ ਭਾਰਤ ਮਹਿਲਾ ਕਮਿਸ਼ਨ ਕੋਲ ਚੁੱਕਿਆ ਜਾਵੇਗਾ। ਬੀਬੀ ਜਗੀਰ ਕੌਰ ਨੇ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਪੁਲਿਸ ਵਾਲਿਆਂ ਨੇ ਇਸ ਮਾਮਲੇ ਵਿਚ ਢਿੱਲੀ ਕਾਰਵਾਈ ਕੀਤੀ, ਉਨ੍ਹਾਂ ਖਿਲਾਫ ਵੀ ਸਖਤ ਕਾਰਵਾਈ ਹੋਣ ਚਾਹੀਦੀ ਹੈ।

Share Button

Leave a Reply

Your email address will not be published. Required fields are marked *