ਅਕਾਲੀ ਦਲ ‘ਚ ਮਿਹਨਤੀ ਵਰਕਰਾਂ ਨੂੰ ਪੂਰਾ ਸਤਿਕਾਰ ਮਿਲਦੈ : ਮਜੀਠੀਆ

ss1

ਅਕਾਲੀ ਦਲ ‘ਚ ਮਿਹਨਤੀ ਵਰਕਰਾਂ ਨੂੰ ਪੂਰਾ ਸਤਿਕਾਰ ਮਿਲਦੈ : ਮਜੀਠੀਆ

ਅੰਮ੍ਰਿਤਸਰ: ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਸਰਹੱਦੀ ਜ਼ੋਨ ਦੇ ਪ੍ਰਧਾਨ ਤੇ ਸੂਬਾ ਆਗੂ ਬਾਬਾ ਅਮਰਜੀਤ ਸਿੰਘ ਨੂੰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਜ਼ਿਲਾ ਅਕਾਲੀ ਜਥਾ ਬਾਦਲ ਸ਼ਹਿਰੀ ਦਾ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ ਹੈ। ਇਸ ਸਬੰਧੀ ਵੇਰਕਾ ਬਾਈਪਾਸ ਵਿਖੇ ਹੋਏ ਵਿਸ਼ਾਲ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਜੁਝਾਰੂ ਆਗੂ ਬਾਬਾ ਅਮਰਜੀਤ ਸਿੰਘ ਹੁਣ ਅਕਾਲੀ ਦਲ ਦੀ ਹੋਰ ਵਧੇਰੇ ਮਜ਼ਬੂਤੀ ਲਈ ਵੀ ਅਹਿਮ ਰੋਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਅਕਾਲੀ ਦਲ ‘ਚ ਪੂਰਾ ਸਤਿਕਾਰ ਮਿਲਦਾ ਹੈ। ਬਾਬਾ ਅਮਰਜੀਤ ਸਿੰਘ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਦ੍ਰਿੜ੍ਹਤਾ ਨਾਲ ਨਿਭਾਉਣਗੇ।
ਇਸ ਸਮੇਂ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ, ਜ਼ਿਲਾ ਅਕਾਲੀ ਜਥਾ ਬਾਦਲ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਚੇਅਰਮੈਨ ਉਪਕਾਰ ਸਿੰਘ ਸੰਧੂ, ਜੋਧ ਸਿੰਘ ਸਮਰਾ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

Share Button

Leave a Reply

Your email address will not be published. Required fields are marked *