ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਅਮਰੀਕਾ ਚ’ ਜਥੇਦਾਰ ਭੁਪਿੰਦਰ ਸਿੰਘ ਖਾਲਸਾ ਨੂੰ ਪਾਰਟੀ ਦਾ ਸਪੋਕਸਮੈਨ ਨਿਯੁੱਕਤ ਕੀਤਾ

ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਅਮਰੀਕਾ ਚ’ ਜਥੇਦਾਰ ਭੁਪਿੰਦਰ ਸਿੰਘ ਖਾਲਸਾ ਨੂੰ ਪਾਰਟੀ ਦਾ ਸਪੋਕਸਮੈਨ ਨਿਯੁੱਕਤ ਕੀਤਾ

ਨਿਊਯਾਰਕ , 25 ਸਤੰਬਰ ( ਰਾਜ ਗੋਗਨਾ )— ਬੀਤੇਂ ਦਿਨ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ. ਸੁਖੇਦਵ ਸਿੰਘ ਢੀਂਡਸਾ ਨੇ ਜਥੇਦਾਰ ਸ: ਭੁਪਿੰਦਰ ਸਿੰਘ ਖਾਲਸਾ ਨੂੰ ਅਮਰੀਕਾ ‘ਚ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਸਪੋਕਸਮੈਨ ਨਿਯੁਕਤ ਕੀਤਾ ਹੈ।ਤਾਂ ਕਿ ਵਿਦੇਸ਼ਾਂ ‘ਚ ਰਹਿੰਦੇ ਪੰਜਾਬੀ ਵੱਡੀ ਗਿਣਤੀ ‘ਚ ਉਨ੍ਹਾਂ ਦੀ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ ਅਤੇ ਜਲਦੀ ਹੀ ਵਿਦੇਸ਼ਾਂ ‘ਚ ਢੀਂਡਸਾ ਵੱਲੋਂ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ।

ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਇਕ ਨਿਰਪੱਖ ਪਾਰਟੀ ਹੈ ਅਤੇ ਹਰ ਧਰਮ ਦੇ ਲੋਕਾਂ ਨੂੰ ਉਸ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਮਿਹਨਤ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਹੀ ਪਾਰਟੀ ਦੀਆਂ ਆਹੁਦੇਦਾਰੀਆ ਦਿੱਤੀਆਂ ਜਾਣਗੀਆਂ।ਅਮਰੀਕਾ ਚ’ ਰਹਿੰਦੇ ਭੁਪਿੰਦਰ ਸਿੰਘ ਖ਼ਾਲਸਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਸਰਦਾਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਸੌਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਦਿਨ-ਰਾਤ ਮਿਹਨਤ ਨਾਲ ਕੰਮ ਕਰਨਗੇ । ਉਨ੍ਹਾਂ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਵਰਗੇ ਬੇਦਾਗ, ਮਿਹਨਤੀ ਤੇ ਲੋਕਾਂ ਨਾਲ ਜੁੜੇ ਹੋਏ ਆਗੂ ਨਾਲ ਪਾਰਟੀ ਵਿੱਚ ਕੰਮ ਕਰਕੇ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਥੇ ਹੀ ਭੁਪਿੰਦਰ ਸਿੰਘ ਖ਼ਾਲਸਾ ਨੇ ਇਸ ਨਿਯੁਕਤੀ ਬਦਲੇ ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਵੀ ਕੀਤਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: