ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਅਕਾਲੀ ਦਲ ਤੇ ਭਾਜਪਾ ਵਲੋਂ 550ਵੇਂ ਪ੍ਰਕਾਸ਼ ਪੂਰਬ ‘ਤੇ ਕੀਤਾ ਉਪਰਾਲਾ ਸਲਾਘਾਯੋਗ-ਪ੍ਰੋ ਚੰਦੂਮਜਾਰਾ, ਜੱਥੇ ਗੜ੍ਹੀ, ਗਿਆਨੀ ਗਰੀਬ

13 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਰਸਤਾ ਖੁੱਲਣ ਨਾਲ ਸੰਗਤਾਂ ‘ਚ ਭਾਰੀ ਉਤਸ਼ਾਹ
ਅਕਾਲੀ ਦਲ ਤੇ ਭਾਜਪਾ ਵਲੋਂ 550ਵੇਂ ਪ੍ਰਕਾਸ਼ ਪੂਰਬ ‘ਤੇ ਕੀਤਾ ਉਪਰਾਲਾ ਸਲਾਘਾਯੋਗ-ਪ੍ਰੋ ਚੰਦੂਮਜਾਰਾ, ਜੱਥੇ ਗੜ੍ਹੀ, ਗਿਆਨੀ ਗਰੀਬ

ਰਾਜਪੁਰਾ, 13 ਅਕਤੂਬਰ (ਦਇਆ ਸਿੰਘ) ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੂਰਬ ਦੇਸ਼ਾਂ ਵਿਦੇਸ਼ਾਂ ਵਿਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਜਿਸ ਕਰਕੇ 13 ਨਵੰਬਰ ਨੂੰ ਪਾਕਿਸਤਾਨ ਵਿਖੇ ਕਰਤਾਰਪੁਰ ਲਾਘੇਂ ਦਾ ਰਸਤਾ ਭਾਰਤ ਵਲੋਂ ਖੋਲਿਆ ਜਾ ਰਿਹਾ ਹੈ।ਜਿਸ ਕਰਕੇ ਸਵੇਰ ਸ਼ਾਂਮ ਸਿੱਖ ਸੰਗਤਾਂ ਵਲੋਂ ਅਰਦਾਸਾਂ ਕੀਤੀਆਂ ਜਾਦੀਆਂ ਸਨ ਕਿ ਜਿਨ੍ਹਾਂ ਨੂੰ ਗੁਰੂਧਾਮਾਂ ਨੂੰ ਪੰਥ ਤੋਂ ਵਿਛੋੜਿਆ ਗਿਆ ਹੈ ਤਿਨ੍ਹਾਂ ਦੇ ਖੁਲੇ ਦਰਸ਼ਨ ਦਿਦਾਰੇ ਬਖਸ਼ਣਾਂ ਜੀ, ਉਹ ਅਰਦਾਸਾਂ 13 ਨਵੰਬਰ ਨੂੰ ਪੂਰੀਆਂ ਹੋਣ ਜਾ ਰਹੀਆਂ ਹਨ।ਅਸੀ ਸ਼੍ਰੌਮਣੀ ਅਕਾਲੀ ਦਲ ਅਤੇ ਕੇਂਦਰ ਸਰਕਾਰ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਾਂ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਗੁਰੁ ਨਾਨਕ ਇੰਟਰਨੈਸ਼ਨਲ ਮਿਸ਼ਨ ਸੁਸਾਇਟੀ ਦੇ ਚੇਅਰਮੈਨ ਗਿਆਨੀ ਕਰਨੈਲ ਸਿੰਘ ਗਰੀਬ ਨੇ ਕੀਤਾ।
ਆਗੂਆਂ ਨੇ ਕਿਹਾਕਿ ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਸਭ ਧਰਮਾਂ ਦੇ ਸਾਂਝੇ ਗੁਰੁ ਸਨ ਅਤੇ ਉਨਹਾਂ ਨੇ ਭੁਲੇ ਭਟਕੇ ਲੋਕਾਂ ਨੂੰ ਸਿੱਧੇ ਰਸਤੇ ਪਾਕੇ ਜਨਮ ਮਰਨ ਤੋਂ ਮੁੱਕਤ ਕਰਵਾਇਆ ਸੀ।ਉਨ੍ਹਾਂ ਕਿਹਾਕਿ ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਗੁਰੁ ਨਾਨਕ ਨਾਮ ਲੇਵਾਂ ਸੰਗਤਾਂ ਲਈ ਬਹੁਤ ਹੀ ਮਾਣ ਵਾਲੀ ਗਲ ਹੈ ਕਿ ਸਾਨੂੰ ਗੁਰੁ ਦੀ ਨਗਰੀ ਦੇ ਖੁਲੇ੍ਹ ਦਰਸ਼ਨ ਦਿਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਣ ਜਾ ਰਿਹਾ ਹੈ।ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੌਮਣੀ ਅਕਾਲੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਜਿਨ੍ਹਾਂ ਦੀ ਕੀਤੀ ਮੇਹਨਤ 13 ਨਵੰਬਰ ਨੂੰ ਪੂਰੀ ਹੋਣ ਜਾ ਰਹੀ ਹੈ।ਜਿਸ ਕਰਕੇ ਸੰਗਤਾਂ ਖੁੱਲੇ ਦਰਸ਼ਨ ਦਿਦਾਰੇ ਕਰਣਗੀਆਂ।

Leave a Reply

Your email address will not be published. Required fields are marked *

%d bloggers like this: