ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ: ਸਿਰਸਾ, ਮਜੀਠੀਆ

ss1

ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ: ਸਿਰਸਾ, ਮਜੀਠੀਆ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ‘ਤੇ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਲਏ ਕਈ ਅਹਿਮ ਫ਼ੈਸਲੇ

ਅੰਮ੍ਰਿਤਸਰ 25 ਜੁਲਾਈ (ਨਿਰਪੱਖ ਆਵਾਜ਼ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਅਕਾਲੀ ਦਲ ਨੂੰ ਹਰੇਕ ਵਰਗ ਵਿਚ ਮੁੜ ਤੋਂ ਮਕਬੂਲ ਤੇ ਸਰਗਰਮ ਕਰਨ ਤੋਂ ਇਲਾਵਾ ਪਾਰਟੀ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ‘ਤੇ ਮਜ਼ਬੂਤ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।
ਅਜ ਜ਼ਿਲ੍ਹਾ ਅੰਮ੍ਰਿਤਸਰ ਦੇ ਪਾਰਟੀ ਅਬਜ਼ਰਵਰ ਦਿਲੀ ਗੁਰਦਵਾਰਾ ਕਮੇਟੀ ਦੇ ਜਨਰਲ ਸਕੱਤਰ ਵਿਧਾਇਕ ਸ: ਮਨਜਿੰਦਰ ਸਿੰਘ ਸਿਰਸਾ ਨੇ ਜ਼ਿਲ੍ਹੇ ਨਾਲ ਸੰਬੰਧਿਤ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਕਰਦਿਆਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਤੋਂ ਜਾਣੂ ਕਰਾਉਂਦਿਆਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੀਨੀਅਰ ਅਕਾਲੀ ਆਗੂਆਂ ਨੂੰ ਪਾਰਟੀ ਨੂੰ ਸਮਰਪਿਤ ਸਰਗਰਮ ਅਤੇ ਬੇਦਾਗ਼ ਅਕਾਲੀ ਵਰਕਰਾਂ ਦੀਆਂ ਲਿਸਟਾਂ ਤਿਆਰ ਕਰਨ ਲਈ ਕਿਹਾ ਹੈ, ਤਾਂ ਕਿ ਵਰਕਰਾਂ ਦੀ ਸੂਚੀ ਮੁਖ ਦਫ਼ਤਰ ਨੂੰ ਜਲਦ ਤੋਂ ਜਲਦ ਭੇਜ ਕੇ ਉਨ੍ਹਾਂ ਨੂੰ ਪਾਰਟੀ ‘ਚ ਮਾਨ ਸਨਮਾਨ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਸਕਣ। ਇਸ ਮੌਕੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਸ: ਵੀਰ ਸਿੰਘ ਲੋਪੋਕੇ, ਅਮਰਪਾਲ ਸਿੰਘ ਬੋਨੀ ਅਜਨਾਲਾ, ਡਾ: ਦਲਬੀਰ ਸਿੰਘ ਵੇਰਕਾ, ਮਲਕੀਤ ਸਿੰਘ ਏ ਆਰ (ਸਾਬਕਾ ਵਿਧਾਇਕ) ਅਤੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਵੀ ਮੌਜੂਦ ਸਨ। ਸ: ਸਿਰਸਾ ਅਤੇ ਸ: ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪਾਰਟੀ ਹੈ। ਪੰਜਾਬ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਇਕ ਲੰਮੀ ਲੜਾਈ ਲੜੀ ਹੈ। ਉਨ੍ਹਾਂ ਦਸਿਆ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿਤ ਕਾਂਗਰਸ ਸਰਕਾਰ ਦੇ ਹੱਥਾਂ ‘ਚ ਸੁਰੱਖਿਅਤ ਨਹੀਂ ਹੈ। ਕਾਂਗਰਸ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਵਫ਼ਾ ਹੋਣ ਦਾ ਕੋਈ ਸੰਕੇਤ ਨਜ਼ਰ ਨਹੀਂ ਆ ਰਿਹਾ। ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਉਦਯੋਗਾਂ ਦੇ ਖੇਤਰ ‘ਚ ਪੰਜਾਬ ਪਹਿਲੇ ਨੰਬਰ ਤੋਂ ਅਜ 20 ਵੇਂ ਸਥਾਨ ‘ਤੇ ਖਿਸਕ ਚੁੱਕਿਆ ਹੈ। ਝਾੜ ਖੰਡ ਅਤੇ ਬਿਆਰ ਵਰਗੇ ਸੂਬੇ ਪੰਜਾਬ ਤੋਂ ਅਗੇ ਲੰਘ ਗਏ ਹਨ। ਪੰਜਾਬ ਵਿਚ ਨਿਵੇਸ਼ ਕਰਨ ਲਈ ਕੋਈ ਤਿਆਰ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੀ ਸਰਕਾਰ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਕੇ ਰਖ ਦਿਤਾ ਹੈ। 60 ਲਖ ਨੂੰ ਰੁਜ਼ਗਾਰ ਦੇਣ ਦਾ ਝੂਠਾ ਵਾਅਦਾ ਕੀਤਾ ਗਿਆ ਜਦ ਕਿ ਅਜ ਤਕ ਕਿਸੇ 10 ਨੂੰ ਵੀ ਸਰਕਾਰ ਰੁਜ਼ਗਾਰ ਨਹੀਂ ਦੇ ਸਕੀ ਹੈ। ਸਕੱਤਰੇਤ ਦੇ ਮੁਲਾਜ਼ਮਾਂ ਤਕ ਨੂੰ ਤਨਖ਼ਾਹਾਂ ਲਈ ਧਰਨੇ ਲਾਉਣੇ ਪੈ ਰਹੇ ਹਨ। ਕਿਸਾਨਾਂ ਨਾਲ ਕਰਜ਼ਾ ਮੁਆਫੀ ਦਾ ਲਾਰਾ ਕਿਸਾਨੀ ਨੂੰ ਰੋਜ਼ਾਨਾ ਖੁਦਕੁਸ਼ੀਆਂ ਵਲ ਧਕ ਰਿਹਾ ਹੈ। ਬਜ਼ੁਰਗਾਂ ਅਤੇ ਵਿਧਵਾਵਾਂ ਨੂੰ ਪੈਨਸ਼ਨ ਲਈ ਖੁਆਰ ਹੋਣਾ ਪੈ ਰਿਹਾ ਹੋਣਾ ਸਮਾਜ ਤੇ ਸਰਕਾਰ ਦੇ ਮਥੇ ਕਲੰਕ ਹੈ। ਗਰੀਬ ਵਰਗ ਨੂੰ ਰਿਆਇਤਾਂ ਦੇਣ ਤੋਂ ਹਥ ਖਿੱਚ ਲਿਆ ਗਿਆ ਹੈ। ਨਸ਼ਿਆਂ ਅਤੇ ਅਮਨ ਕਾਨੂੰਨ ਦੇ ਮਾਮਲੇ ‘ਚ ਤਾਂ ਸਰਕਾਰ ਡੂੰਘੀ ਨੀਂਦ ‘ਚ ਜਾ ਚੁਕੀ ਹੈ। ਬਾਦਲ ਸਰਕਾਰ ਸਮੋ ਉਸਾਰੀਆਂ ਗਈਆਂ ਵਿਰਾਸਤੀ ਯਾਦਗਾਰਾਂ ਦੀ ਸੰਭਾਲ ਦੀ ਕੋਈ ਨੀਤੀ ਨਹੀਂ। ਸ: ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਲੈ ਕੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਸੜਕ ‘ਤੇ ਲੜਾਈ ਲੜਦਿਆਂ ਸਰਕਾਰ ਵਿਰੋਧੀ ਲੋਕ ਲਹਿਰ ਪੈਦਾ ਕਰੇਗਾ। ਉਨ੍ਹਾਂ ਦਸਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਅਕਾਲੀ ਦਲ ਵੱਲੋਂ ਇਸਤਰੀ ਵਿੰਗ, ਯੂਥ ਵਿੰਗ, ਐਕਸ ਸਰਵਿਸਮੈਨ ਵਿੰਗ, ਵਪਾਰੀ ਵਿੰਗ, ਐੱਸ ਸੀ ਤੇ ਬੀ ਸੀ ਵਿੰਗ, ਕਿਸਾਨ ਵਿੰਗ, ਪ੍ਰਵਾਸੀ ਵਿੰਗ ਆਦਿ ਨੂੰ ਪਿੰਡ ਪੱਧਰ ਤਕ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਵਿਚ ਸਹਿ ਅਬਜ਼ਰਵਰ ਸਰਬਜੀਤ ਸਿੰਘ ਸਾਬੀ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਭਿਟੇਵਡ, ਬੀਬੀ ਕਿਰਨਜੋਤ ਕੌਰ, ਅਮਰਜੀਤ ਸਿੰਘ ਬੰਡਾਲਾ, ਮਗਵਿੰਦਰ ਸਿੰਘ ਖਾਪੜਖੇੜੀ, ਬਲਦੇਵ ਸਿੰਘ ਤੇੜਾ, ਬਿਕਰਮਜੀਤ ਸਿੰਘ ਕੋਟਲਾ ( ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਪਰਮਜੀਤ ਸਿੰਘ ਪ੍ਰਧਾਨ ਐੱਸ ਸੀ ਵਿੰਗ, ਆਰ ਸੀ ਯਾਦਵ ਪ੍ਰਧਾਨ ਪ੍ਰਵਾਸੀ ਵਿੰਗ, ਬੀਬੀ ਰਾਜਵਿੰਦਰ ਕੌਰ, ਬੀਬੀ ਵਜਿੰਦਰ ਕੌਰ ਵੇਰਕਾ, ਗੁਰਪ੍ਰੀਤ ਸਿੰਘ ਰੰਧਾਵਾ, ਰਜਿੰਦਰ ਸਿੰਘ ਮਰਵਾਹਾ, ਰਵੇਲ ਸਿੰਘ, ਰਾਣਾ ਰਣਬੀਰ ਸਿੰਘ ਲੋਪੋਕੇ, ਮੇਜਰ ਸ਼ਿਵੀ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

Share Button

Leave a Reply

Your email address will not be published. Required fields are marked *