ਅਕਾਲੀ ਦਲ ਦੇ ਨਗਰ ਕੌਂਸਲ ਪ੍ਰਧਾਨ ਨੇ ਕੀਤੀ ਆਤਮ ਹੱਤਿਆ

ss1

ਅਕਾਲੀ ਦਲ ਦੇ ਨਗਰ ਕੌਂਸਲ ਪ੍ਰਧਾਨ ਨੇ ਕੀਤੀ ਆਤਮ ਹੱਤਿਆ

    • ਮਾਨਸਾ ਦੇ ਕਸਬਾ ਬੁਢਲਾਡਾ ਦੇ ਨਗਰ ਕੌਂਸਲ ਪ੍ਰਧਾਨ ਹਰਵਿੰਦਰ ਸਿੰਘ ਬੰਟੀ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਅਕਾਲੀ ਦਲ ਨਾਲ ਸਬੰਧਤ ਨਗਰ ਕੌਂਸਲ ਪ੍ਰਧਾਨ ਖਿਲਾਫ ਸ਼ਹਿਰ ਵਾਸੀਆਂ ਨੇ ਵਿਕਾਸ ਕਾਰਜਾਂ ‘ਚ ਧਾਂਦਲੀ ਦੇ ਦੋਸ਼ ਲਗਾਉਂਦਿਆਂ ਸ਼ਹਿਰ ਬੰਦ ਦਾ ਸੱਦਾ ਦਿੱਤਾ ਸੀ।
      ਕੱਲ੍ਹ 29ਅਗਸਤ ਨੂੰ ਬੁਢਲਾਡਾ ਸ਼ਹਿਰ ਬੰਦ ਦਾ ਸੱਦਾ ਦਿੱਤਾ ਗਿਆ ਸੀ। ਸਥਾਨਕ ਲੋਕ ਨਗਰ ਕੌਂਸਲ ਪ੍ਰਧਾਨ ‘ਤੇ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੇ ਸਨ। ਜਿਸਤੋਂ ਡਰਦਿਆਂ ਨਗਰ ਕੌਂਸਲ ਪ੍ਰਧਾਨ ਨੇ ਜ਼ਹਿਰ ਪੀ ਕੇ ਆਤਮਹੱਤਿਆ ਕਰ ਲਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਮਾਨਸਾ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Share Button

Leave a Reply

Your email address will not be published. Required fields are marked *