Sat. Apr 20th, 2019

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ ‘ਤੇ ਮਾਮਲਾ ਦਰਜ

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ ‘ਤੇ ਮਾਮਲਾ ਦਰਜ

ਗੁਰਦਾਸਪੁਰ, 18 ਦਸੰਬਰ- ਥਾਣਾ ਸਿਟੀ ਦੀ ਪੁਲਿਸ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦੀ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਤੇ ਉਨ੍ਹਾਂ ਦੇ ਪੁੱਤਰ ਸਮੇਤ 12 ਵਿਅਕਤੀਆਂ ‘ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਕੋਆਪ੍ਰੇਟਿਵ ਸਿਨੇਮਾ ਲਿਮਟਿਡ ਦੇ ਰਿਕਾਰਡ ਨਾਲ ਭੰਨ-ਤੋੜ ਕਰਨ, ਅਧਿਕਾਰਾਂ ਦੀ ਦੁਰਵਰਤੋਂ ਕਰਨ, ਫ਼ਰਜ਼ੀ ਰਜਿਸਟਰੀਆਂ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਉਣ ਦੇ ਕਥਿਤ ਦੋਸ਼ਾਂ ਹੇਠ ਉਨ੍ਹਾਂ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ‘ਚ ਨਾਮਜ਼ਦ ਸਿਰਫ਼ ਸਤੀਸ਼ ਕੁਮਾਰ ਡਿੰਪਲ ਦੀ ਹੀ ਗ੍ਰਿਫ਼ਤਾਰੀ ਹੋਈ ਹੈ, ਜਦੋਂ ਕਿ ਬਾਕੀਆਂ ਦੀ ਅਜੇ ਗ੍ਰਿਫ਼ਤਾਰੀ ਨਹੀਂ ਹੋਈ।

Share Button

Leave a Reply

Your email address will not be published. Required fields are marked *

%d bloggers like this: