Fri. Aug 23rd, 2019

ਅਸੂਲਾਂ ਨਾਲ ਸਮਝੌਤਾ ਕਰਨ ਵਾਲੇ ਲੋਕ ਸਿਆਸਤ ’ਚ ਕਦੀ ਸਫ਼ਲ ਨਹੀਂ ਹੁੰਦੇ-ਬਾਦਲ

ਅਸੂਲਾਂ ਨਾਲ ਸਮਝੌਤਾ ਕਰਨ ਵਾਲੇ ਲੋਕ ਸਿਆਸਤ ’ਚ ਕਦੀ ਸਫ਼ਲ ਨਹੀਂ ਹੁੰਦੇ-ਬਾਦਲ
‘ਅਕਾਲੀ-ਭਾਜਪਾ ਗਠਜੋੜ ਬਿਨਾ ਮੁਕਾਬਲਾ ਜੇਤੂ ਹੋਵੇਗਾ’
ਕਿਸਾਨਾਂ ਦੇ ਬੈਂਕ ਕਰਜ਼ੇ ਮੁਆਫ਼ ਕਰਨ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਕੋਲ
ਸੂਬੇ ਦੇ ਸਾਰੇ ਪਿੰਡਾਂ ਨੂੰ ਜਿੰਮ ਤੇ ਕਿੱਟਾਂ ਤੇ ਮਹਿਲਾ ਮੰਡਲਾਂ ਨੂੰ ਬਰਤਨ ਦੇਣ ਦਾ ਐਲਾਨ
ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਨੂੰ ਪਹਿਲ ਦੇ ਅਧਾਰ ’ਤੇ ਟਿਊਬਵੈਲ ਕੁਨੈਕਸ਼ਨ ਦੇਣ ਦਾ ਫੈਸਲਾ

????????????????????????????????????

????????????????????????????????????

ਪੱਖੋਕੇ 19 ਜੁਲਾਈ (ਪਰਦੀਪ ਕੁਮਾਰ/ ਗੁਰਭਿੰਦਰ ਗੁਰੀ): ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰੰਘ ਬਾਦਲ ਨੇ ਅਸੂਲਾਂ ਦੀ ਰਾਜਨੀਤੀ ਕਰਨ ਅਤੇ ਪਾਰਟੀ ਦੀ ਵਿਚਾਰਧਾਰਾ ਪ੍ਰਤੀ ਸਮਰਪਤ ਰਹਿਣ ਉੱਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਸੂਲਾਂ ਦੀ ਰਾਜਨੀਤੀ ਨਾਲ ਸਮਝੌਤਾ ਕਰਨ ਵਾਲੇ ਲੋਕ ਸਿਆਸਤ ਵਿੱਚ ਕਦੀ ਵੀ ਕਾਮਯਾਬ ਨਹੀਂ ਹੁੰਦੇ।
ਅੱਜ ਮਹਿਲਕਲਾਂ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਵੱਲੋਂ ਸ੍ਰੀ ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਿਆਸੀ ਪਾਰਟੀ ਦੇ ਆਗੂ ਅਤੇ ਕਾਰਕੁੰਨ ਨੂੰ ਆਪਣੀ ਪਾਰਟੀ ਪ੍ਰਤੀ ਸਮਰਪਤ ਅਤੇ ਵਫਾਦਾਰ ਹੋਣਾ ਚਾਹੀਦਾ ਅਤੇ ਅਤੇ ਉਸ ਦੇ ਪ੍ਰੋਗਰਾਮ ’ਤੇ ਪਹਿਹਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਵਾਲੇ ਵਿਅਕਤੀਆਂ ਦਾ ਸਿਆਸੀ ਭਵਿੱਖ ਖਤਮ ਹੋ ਜਾਂਦਾ ਹੈ। ਸ੍ਰੀ ਨਵਜੋਤ ਸਿੰਘ ਦੇ ਇਸ ਫੈਸਲੇ ਨਾਲ ਪੰਜਾਬ ਦੀ ਸਿਅਸਤ ’ਤੇ ਪੈਣ ਵਾਲੇ ਪ੍ਰਭਾਵ ਸਬੰਧੀ ਪੁੱਛੇ ਜਾਣ ’ਤੇ ਸ. ਬਾਦਲ ਨੇ ਕਿਹਾ ਕਿ ਪੰਜਾਬ ਦੀ ਵੋਟ ਰਾਜਨੀਤੀ ’ਤੇ ਇਸ ਦਾ ਕੋਈ ਵੀ ਪ੍ਰਭਾਵ ਨਹੀਂ ਪਵੇਗਾ। ਡਾ. ਨਵਜੋਤ ਕੌਰ ਵੱਲੋਂ ਮੁੱਖ ਸੰਸਦੀ ਸਕੱਤਰ ਦੇ ਆਹੁਦੇ ਤੋਂ ਅਸਤੀਫ਼ਾ ਦੇਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਸਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਡਾ. ਸਿੱਧੂ ਦਾ ਅਜੇ ਕੋਈ ਅਸਤੀਫ਼ਾ ਨਹੀਂ ਮਿਲਿਆ।
ਇਹ ਪੁੱਛੇ ਜਾਣ ’ਤੇ ਕਿ ਅਗਲੀਆਂ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਕਾਂਗਰਸ ਜਾਂ ਆਮ ਆਦਮੀ ਪਾਰਟੀ ਵਿੱਚੋਂ ਕਿਸ ਨਾਲ ਹੈ, ਦੇ ਸਬੰਧ ਵਿੱਚ ਸ. ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਮੁਕਾਬਲਾ ਕਿਸੇ ਵੀ ਪਾਰਟੀ ਨਾਲ ਨਹੀਂ ਹੈ ਅਤੇ ਇਹ ਗੱਠਜੋੜ ਬਿਨਾ ਮੁਕਾਬਲਾ ਹੀ ਜੇਤੂ ਹੋ ਕੇ ਨਿਕਲੇਗਾ।
ਕਿਸਾਨਾਂ ਦੇ ਬੈਂਕ ਕਰਜ਼ੇ ਮੁਆਫ਼ ਕਰਨ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੈਂਕਾਂ ਦੇ ਕਰਜੇ ਮੁਆਫ਼ ਕਰਨ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਕੋਲ ਅਤੇ ਇਸ ਸਬੰਧ ਵਿੱਚ ਸੂਬਾ ਸਰਕਾਰ ਕੁਝ ਨਹੀਂ ਕਰ ਸਕਦੀ। ਕਿਸਾਨਾਂ ਦੀਆਂ ਖੁਕਸ਼ੀਆਂ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਤੋਂ ਹੀ ਖੇਤੀ ਨੂੰ ਲਾਹੇਬੰਦ ਧੰਦਾ ਬਨਾਉਣ ’ਤੇ ਜ਼ੋਰ ਦਿੰਦੇ ਆਏ ਹਨ ਅਤੇ ਉਨ੍ਹਾਂ ਨੇ ਵੱਖ ਵੱਖ ਸਮਅਿਾਂ ਦੌਰਾਨ ਇਸ ਮੁੱਦੇ ਨੂੰ ਵੱਖ ਵੱਖ ਮੰਚਾਂ ’ਤੇ ਉਠਾਇਆ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਭਾਅ ਮਿੱਥਣ ਤੋਂ ਇਲਾਵਾ ਖੇਤੀ ਨਾਲ ਸਬੰਧਤ ਸਾਰੀਆਂ ਤਰ੍ਹਾਂ ਦੀਆਂ ਵਸਤਾਂ ਦੀਆਂ ਦਰਾਂ ਨਿਰਧਾਰਤ ਕਰਨ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਅਤੇ ਸੂਬਾ ਸਰਕਾਰ ਇਸ ਸਬੰਧ ਵਿੱਚ ਕੁਝ ਵੀ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਅਨੇਕਾਂ ਕਦਮ ਚੁੱਕੇ ਹਨ। ਕਿਸਾਨਾਂ ਨੂੰ ਟਿਊਬਵੈਲਾਂ ਦੀ ਮੁਫਤ ਬਿਜਲੀ ਦੇਣ ਤੋਂ ਇਲਾਵਾ ਹੁਣ ਕਿਸਾਨਾਂ ਲਈ 50000 ਰੁਪਏ ਤੱਕ ਦੇ ਖੇਤੀ ਕਰਜ਼ੇ ਬਿਨ ਵਿਆਜ ਯਕੀਨੀ ਬਣਾਏ ਹਨ ਅਤੇ ਕਿਸਾਨਾਂ ਨੂੰ ਸਿਹਤ ਬੀਮੇ ਦੀ ਸਹੂਲਤ ਵੀ ਮੁਹਈਆ ਕਰਵਾਈ ਗਈ ਹੈ।
ਸੂਬੇ ਵਿੱਚ ਗਾਵਾਂ ਦੀ ਸੰਭਾਲ ਲਈ ਬਣਾਈਆਂ ਗਊਸ਼ਾਲਾਵਾਂ ਦੀ ਢਿੱਲੀ ਕਾਰਗੁਜ਼ਾਰੀ ਸਬੰਧੀ ਪੁੱਛੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਗਊਸ਼ਾਲਾਵਾਂ ਦਾ ਕੰਮਕਾਜ ਦਰੁਸਤ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ ਅਤੇ ਗਾਵਾਂ ਦੀ ਸੇਵਾ ਸੰਭਾਲ ਵਿੱਚ ਲੱਗੇ ਹੋਏ ਅਧਿਆਤਮਿਕ ਲੋਕਾਂ ਨੂੰ ਗਊਸ਼ਾਲਾਵਾਂ ਦਾ ਪ੍ਰਬੰਧ ਚਲਾਉਣ ਦੇ ਕਾਰਜ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲ ਹੀ ਵਿੱਚ ਇੱਕ ਰੋਸ ਮਾਰਚ ਨੂੰ ਰੋਕਣ ਸਬੰਧ ਪੁੱਛੇ ਸਵਾਲ ਦੇ ਸਬੰਧ ਵਿੱਚ ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਕੰਮ ਅਮਨ ਸ਼ਾਂਤੀ ਨੂੰ ਬਣਾਈ ਰੱਖਣਾ ਹੈ।
ਨਸ਼ਿਆਂ ਦੇ ਸਬੰਧ ਵਿੱਚ ਸ. ਬਾਦਲ ਨੇ ਕਿਹਾ ਕਿ ਪਹਿਲਾਂ ਕਾਂਗਰਸੀ ਆਗੂ ਪੰਜਾਬੀਆਂ ਨੂੰ ਅੱਤਵਾਦੀ ਅਤੇ ਵੱਖਵਾਦੀ ਆਖ ਕੇ ਬਦਨਾਮ ਕਰਦੇ ਸਨ ਅਤੇ ਹੁਣ ਕਾਂਗਰਸ ਅਤੇ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਨੂੰ ਨਸ਼ਈ ਆਖ ਕੇ ਬਦਨਾਮ ਕਰਨ ਲੱਗੀਆਂ ਹੋਈਆਂ ਹਨ। ਇਨ੍ਹਾਂ ਦੋਵਾਂ ਪਾਰਟੀਆਂ ਵੱਲੋਂ ਸੂਬੇ ਦੇ ਲੋਕਾਂ ’ਤੇ ਲਾਏ ਜਾ ਰਹੇ ਇਸ ਧੱਬੇ ਕਾਰਨ ਲੋਕ ਇਨ੍ਹਾਂ ਨੂੰ ਕਦੀ ਮੁਆਫ਼ ਨਹੀਂ ਕਰਨਗੇ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਹਿੱਤਾਂ ਵਿਰੋਧੀ ਦੱਸਦੇ ਹੋਏ ਸੂਬੇ ਦੇ ਅਵਾਮ ਨੂੰ ਇਨ੍ਹਾਂ ਦੋਵੇਂ ਪਾਰਟੀਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵੇਂ ਰਲ ਕੇ ਰਾਜ ਨੂੰ ਮਾਰੂਥਲ ਬਣਾਊਣ ਦੀਆਂ ਸਾਜ਼ਿਸਾਂ ਰੱਚ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਦੀਆਂ ਦੁਸ਼ਮਣ ਹਨ, ਜਿਸ ਕਾਰਨ ਇਹ ਲਗਾਤਾਰ ਪੰਜਾਬ ਤੋਂ ਉਸਦਾ ਪਾਣੀ ਖੋਹਣ ਲਈ ਵਿਉਂਤਾਂ ਰੱਚ ਰਹੀਆਂ ਹਨ। ਕਾਂਗਰਸ ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਰਿਆਣਾ ਅਤੇ ਰਾਜਸਥਾਨ ਨੂੰ ਗੈਰ ਕਾਨੂੰਨੀ ਢੰਗ ਨਾਲ ਪੰਜਾਬ ਦਾ ਪਾਣੀ ਦਿੱਤਾ। ਇਸੇ ਪਾਰਟੀ ਨੇ ਹੀ ਹਰਿਮੰਦਰ ਸਾਹਿਬ ’ਤੇ ਫੌਜੀ ਹਮਲਾ ਕੀਤਾ ਅਤੇ 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਸਿੱਖਾਂ ਦਾ ਕਤਲੇਆਮ ਕਰਵਾਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੀ ਕਾਂਗਸਰ ਵਾਂਗ ਪੰਜਾਬ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਐਸ.ਵਾਈ.ਐਲ. ਮੁੱਦੇ ਤੇ ਸੁਪਰੀਮ ਕੋਰਟ ਵਿਚ ਦਿੱਤਾ ਗਿਆ ਨਵਾਂ ਹਲਫਨਾਮਾ ਮਹਿਜ ਇਕ ਸਿਆਸੀ ਸਟੰਟ ਹੈ ਅਤੇ ਕੇਜਰੀਵਾਲਾ ਦਾ ਪੰਜਾਬ ਵਿਰੋਧੀ ਨਜਰੀਆ ਪਹਿਲੇ ਹਲਫ਼ਨਾਮੇ ਵਿਚ ਉਜਾਗਰ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਚੋਣ ਮੈਨੀਫੈਸਟੋ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਨਾਲ ਆਪਣੇ ਚੋਣ ਨਿਸ਼ਾਨ ਦੀ ਤਸਵੀਰ ਲਾ ਕੇ ਸਿੱਖ ਮਾਨਸਿਕਤਾ ਨੂੰ ਵਲੂੰਧਰਿਆ ਹੈ ਅਤੇ ਉਸ ਵੱਲੋਂ ਆਪਣੇ ਚੋਣ ਮੈਨੀਫੈਸਟੋ ਨੂੰ ਸ੍ਰੀ ਗੁਰੂ ਗਰੰਥ ਸਾਹਿਬ , ਗੀਤਾ ਅਤੇ ਕੁਰਾਨ ਆਖਣ ਨਾਲ ਉਨ੍ਹਾਂ ਦੀ ਹਿੰਦੂ, ਸਿੱਖ ਅਤੇ ਮੁਸਲਮ ਭਾਈਚਾਰਿਆਂ ਬਾਰੇ ਭਾਵਨਾਵਾਂ ਸਪਸ਼ਟ ਹੋ ਗਈਆਂ ਹਨ।
ਸੰਗਤ ਦਰਸ਼ਨ ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਇਹ ਜਮਹੂਰੀਅਤ ਦੀ ਉਚਤਮ ਮਿਸਾਲ ਹੈ। ਇਸ ਵਿਚ ਜਮਹੂਰੀ ਢੰਗ ਨਾਲ ਲੋਕਾਂ ਦੀ ਲੋੜਾਂ ਮੁਤਾਬਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਦਾ ਉਦੇਸ਼ ਸਮੇਂ ਅਤੇ ਊਰਜਾ ਦੀ ਬੱਚਤ ਕਰਨ ਤੋਂ ਇਲਾਵਾ ਵਿਕਾਸ ਕਾਰਜਾਂ ਵਿਚ ਲੋਕਾਂ ਦੀ ਸਮੂਲੀਅਤ ਨੂੰ ਯਕੀਨੀ ਬਨਾਉਣਾ ਵੀ ਹੈ।
ਇਸ ਮੌਕੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੀਆਂ ਪਹਿਲ ਕਦਮੀਆਂ ਦੀ ਪ੍ਰਸੰਸਾ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਸ. ਅਜੀਤ ਸਿੰਘ ਸ਼ਾਂਤ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ ਕਰੁਣਾ ਰਾਜੂ, ਡੀ ਆਈ ਜੀ ਸ੍ਰੀ ਬਲਕਾਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ ਰਾਏ, ਐਸ.ਐਸ.ਪੀ. ਸ੍ਰੀ ਗੁਰਪ੍ਰੀਤ ਸਿੰਘ, ਉਪ ਚੇਅਰਮੈਨ ਪੇਡਾ ਕੁਲਵੰਤ ਸਿੰਘ ਕੰਤਾ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: