Sun. Apr 21st, 2019

ਅਕਾਲੀ ਭਾਜਪਾ ਨੇ ਆਪਣੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਦੀ ਝੜੀ ਲਾਈ -ਪੰਚਾਇਤ ਮੰਤਰੀ ਮਲੂਕਾ

ਅਕਾਲੀ ਭਾਜਪਾ ਨੇ ਆਪਣੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਦੀ ਝੜੀ ਲਾਈ -ਪੰਚਾਇਤ ਮੰਤਰੀ ਮਲੂਕਾ

pppਭਗਤਾ ਭਾਈ ਕਾ 23 ਨਵੰਬਰ (ਸਵਰਨ ਸਿੰੰਘ ਭਗਤਾ)25 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਵਿਖੇ ਏਮਜ਼ ਹਸਪਤਾਲ ਦਾ ਉਦਘਾਟਨ ਕਰਨ ਲਈ ਪਹੁੰਚ ਰਹੇ ਹਨ ਅਤੇ 8 ਦਸੰਬਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਤੇ ਪਾਰਟੀ ਵੱਲੋ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਦੇ ਸਬੰਧ ਵਿੱਚ ਹਲਕਾ ਰਾਮਪੁਰਾ ਫੂਲ ਦੇ ਜੱਥੇਬੰਦੀਆਂ ਦੀ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਪਿੰਡ ਮਲੂਕਾ ਦੇ ਗੁਰੂਦੁਆਰਾ ਤਾਰੂਆਣਾ ਸਾਹਿਬ ਵਿਖੇ ਵਿਸ਼ਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ 25 ਨਵੰਬਰ ਨੂੰ ਬਠਿੰਡਾ ਵਿਖੇ ਏਮਜ਼ ਹਸਪਤਾਲ ਦਾ ਉਦਘਾਟਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ ਰਹੇ ਹਨ। ਇਸ ਮੌਕੇ ਪਾਰਟੀ ਵੱਲੋ ਵਿਸ਼ੇਸ਼ ਰੈਲੀ ਕੀਤੀ ਜਾ ਰਹੀ ਹੈ। ਉਨਾਂ ਨੇ ਅਹੁੱਦੇਦਾਰਾਂ ਦੀਆਂ ਡਿਊਟੀਆਂ ਲਾਈਆਂ ਅਤੇ ਹਲਕੇ ਵਿੱਚੋਂ 125 ਦੇ ਕਰੀਬ ਬੱਸਾਂ ਰੈਲੀ ਵਾਲੀ ਥਾਂ ਤੇ ਪੁੱਜਣਗੀਆਂ। ਪੰਚਾਇਤ ਮੰਤਰੀ ਨੇ ਕਿਹਾ ਕਿ ਅਕਾਲੀ ਭਾਜਪਾ ਨੇ ਆਪਣੇ 20 ਸਾਲ ਦੇ ਕਾਰਜਕਾਲ ਵਿੱਚ ਵਿਕਾਸ ਕਾਰਜ਼ਾਂ ਦੀ ਝੜੀ ਲਾਈ ਅਤੇ ਵੱਡੇ ਵੱਡੇ ਪ੍ਰੋਜੈਕਟ ਸਥਾਪਿਤ ਕੀਤੇ ਜਦ ਕਿ ਕਾਂਗਰਸ ਨੇ 50 ਸਾਲ ਰਾਜ ਦੋਰਾਨ ਸੂਬੇ ਦਾ ਕੱਖ ਨਹੀ ਸਵਾਰਿਆ।ਉਨਾਂ ਨੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕਜੁਟ ਹੋ ਕੇ ਕੰਮ ਕਰਨ ਤਾਂ ਕਿ ਅਕਾਲੀ ਭਾਜਪਾ ਗਠਜੋੜ ਦੀ ਤੀਜੀ ਵਾਰ ਸਰਕਾਰ ਬਣਾ ਕੇ ਵਿਕਾਸ ਕੰਮਾਂ ਵਿੱਚ ਹੋਰ ਤੇਜੀ ਲਿਆਈ ਜਾ ਸਕੇ। ਇਸ ਮੌਕੇ ਉਨਾਂ ਨਾਲ ਚੇਅਰਮੈਨ ਗੁਰਪ੍ਰੀਤ ਸਿੰਘ ਮਲੁਕਾ, ਜੱਥੇਦਾਰ ਸਤਨਾਮ ਸਿੰਘ ਭਾਈਰੂਪਾ, ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਪ੍ਰਧਾਨ ਰਾਕੇਸ਼ ਗੋਇਲ ਭਗਤਾ, ਪ੍ਰਧਾਨ ਹਰਿੰਦਰ ਸਿੰਘ ਹਿੰਦਾ ਮਹਿਰਾਜ, ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ, ਲਵਲੀ ਬੁਰਜ ਥਰੌੜ, ਮੇਵਾ ਸਿੰਘ ਮਾਨ ਕੋਠਾ ਗੁਰੂ, ਕਾਲਾ ਬਲਾਹੜ ਵਾਲਾ, ਪ੍ਰਧਾਨ ਹਰਜੀਤ ਸਿੰਘ ਮਲੂਕਾ, ਪ੍ਰਧਾਨ ਬੂਟਾ ਸਿੰਘ, ਮਨਦੀਪਸ਼ਰਮਾ, ਕੌਂਸਲਰ ਜਗਮੋਹਨ ਲਾਲ ਭਗਤਾ, ਸਰਪੰਚ ਸੁਰਿੰਦਰ ਸਿੰਘ ਦੁੱਲੇਵਾਲਾ, ਸਵਰਨ ਸਿੰਘ ਆਕਲੀਆ, ਚਤਰ ਸਿੰਘ ਗੁੱਡ, ਹਰਮਨ ਢਪਾਲੀ, ਹਰਦੀਪ ਸਿੰਘ, ਕਾਕਾ ਜਲਾਲ ਅਤੇ ਵੱਡੀ ਗਿਣਤੀ ਵਿੱਚ ਸਰਪੰਚ, ਪੰਚ, ਅਹੁੱਦੇਦਾਰ ਅਤੇ ਵਰਕਰ ਸ਼ਾਮਲ ਹੋਏ।

Share Button

Leave a Reply

Your email address will not be published. Required fields are marked *

%d bloggers like this: