Mon. Dec 9th, 2019

ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਅੱਗੇ ਕਾਂਗਰਸ-ਆਪ ਟਿਕ ਨਹੀਂ ਸਕਦੇ: ਸੁਖਬੀਰ

ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਅੱਗੇ ਕਾਂਗਰਸ-ਆਪ ਟਿਕ ਨਹੀਂ ਸਕਦੇ: ਸੁਖਬੀਰ

ਪਾਣੀ ਦੀ ਇਕ ਵੀ ਬੂੰਦ ਹੋਰਨਾਂ ਸੂਬਿਆਂ ਨੂੰ ਨਾ ਦੇਣ ਦਾ ਪ੍ਰਣ ਦੋਹਰਾਇਆ

5-35

ਬਲਾਚੌਰ, 05 ਅਗਸਤ : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 2017 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ ਅਤੇ ਇਸ ਮਕਸਦ ਲਈ ਇਕ ਵਿਸ਼ੇਸ਼ ਟੀਮ ਹਰ ਵਰਗ ਦੇ ਆਗੂਆਂ ਅਤੇ ਨੌਜਵਾਨਾਂ ਨੂੰ ਟਿਕਟਾਂ ਦੇਣ ਲਈ ਜ਼ੋਰ-ਸ਼ੋਰ ਨਾਲ ਕੰਮ ਕਰ ਰਹੀ ਹੈ।
ਇੱਥੇ ਬਲਾਚੌਰ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਵੱਲੋਂ ਕੀਤੇ ਵਿਕਾਸ ਕਾਰਜਾਂ ਅਤੇ ਭਲਾਈ ਕੰਮਾਂ ਦੇ ਅੱਗੇ ਨਾ ਤਾਂ ਕਾਂਗਰਸ ਪਾਰਟੀ ਅਤੇ ਨਾ ਹੀ ਆਮ ਆਦਮੀ ਪਾਰਟੀ ਟਿਕ ਸਕੇਗੀ ਅਤੇ ਇਨ੍ਹਾਂ ਦੋਵਾਂ ਪਾਰਟੀਆਂ ਦੀ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਪੱਕੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਲੈਫਟੀਨੈਂਟ ਗਵਰਨਰ ਖਿਲਾਫ ਸੁਪਰੀਮ ਕੋਰਟ ਵਿਚ ਜਾਣ ਸਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਹਰ ਵਿਅਕਤੀ ਨੂੰ ਅਦਾਲਤ ਵਿਚ ਜਾਣ ਦਾ ਅਧਿਕਾਰ ਹੈ। ਐਸਵਾਈਐਲ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਵਿਚ ਵੀ ਕਹਿ ਚੁੱਕੇ ਹਨ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਵਾਧੂ ਬੂੰਦ ਨਹੀਂ ਹੈ ਅਤੇ ਸੂਬੇ ਦਾ ਪਾਣੀ ਬਾਹਰਲੇ ਸੂਬਿਆਂ ਨੂੰ ਕਿਸੇ ਵੀ ਹਾਲ ਨਹੀਂ ਦਿੱਤਾ ਜਾਵੇਗਾ।
ਪੰਜਾਬ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਬੋਲਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਰੇ ਸੂਬੇ ਵਿਚ 4-6 ਮਾਰਗੀ ਸੜਕਾਂ ਦਾ ਜਾਲ ਵਿਛਾਇਆ ਜਾ ਚੁੱਕਾ ਹੈ ਅਤੇ ਹੁਣ ਸਾਰੇ ਪਿੰਡਾਂ ਦੀ ਕਾਇਆ ਕਲਪ ਲਈ ਪੰਜਾਬ ਸਰਕਾਰ ਵੱਲੋਂ 7000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਅਸਲ ਵਿਚ ਕਿਸਾਨਾਂ, ਗਰੀਬਾਂ ਅਤੇ ਵਪਾਰੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਕਿਸਾਨਾਂ ਨੂੰ ਸਾਲਾਨਾ 6000 ਕਰੋੜ ਰੁਪਏ ਦੀ ਮੁਫਤ ਬਿਜਲੀ ਦੇਣ ਦੇ ਨਾਲ-ਨਾਲ ਐਸ.ਸੀ. ਪਰਿਵਾਰਾਂ ਨੂੰ ਮਹੀਨੇ ਦੇ 200 ਬਿਜਲੀ ਯੂਨਿਟ ਮੁਫਤ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਫਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ 35000 ਤੋਂ ਵੀ ਜ਼ਿਆਦਾ ਲਾਭਪਾਤਰੀ ਮੁਫਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ 5 ਲੱਖ ਹੋਰ ਨੀਲੇ ਕਾਰਡ ਲਾਭਪਾਤਰੀਆਂ ਨੂੰ ਵੰਡ ਦਿੱਤੇ ਜਾਣਗੇ।
ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਨੇ ਸੰਗਤ ਦਰਸ਼ਨ ਦੌਰਾਨ ਬਲਾਚੌਰ ਹਲਕੇ ਦੀਆਂ 74 ਪੰਚਾਇਤਾਂ ਅਤੇ ਬਲਾਚੌਰ ਸ਼ਹਿਰ ਦੇ 13 ਵਾਰਡਾਂ ਨੂੰ 4 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਵਿਕਾਸ ਗ੍ਰਾਂਟਾ ਜਾਰੀ ਕੀਤੀਆਂ। ਇਸ ਤੋਂ ਇਲਾਵਾ ਉਨ੍ਹਾਂ ਮੰਡੀ ਬੋਰਡ ਦੇ ਐਕਸੀਅਨ ਨੂੰ ਬਲਾਚੌਰ ਹਲਕੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ 5.40 ਕਰੋੜ ਰੁਪਏ ਦਾ ਚੈੱਕ ਵੀ ਦਿੱਤਾ। ਸ. ਬਾਦਲ ਨੇ 10 ਨਵੇਂ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਅਤੇ 10 ਨਵੇਂ ਨੀਲੇ ਕਾਰਡਧਾਰਕਾਂ ਨੂੰ ਕਾਰਡ ਵੰਡਣ ਤੋਂ ਇਲਾਵਾ ਮਾਈ ਭਾਗੋ ਵਿੱਦਿਆ ਸਕੀਮ ਤਹਿਤ 150 ਵਿਦਿਆਰਥਣਾਂ ਨੂੰ ਸਾਈਕਲ ਵੀ ਵੰਡੇ।
ਇਸ ਮੌਕੇ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਸਾਬਕਾ ਵਿਧਾਇਕ ਮੋਹਨ ਲਾਲ ਬੰਗਾ, ਚੇਅਰਮੈਨ ਸੈਂਟਰਲ ਕੋ-ਆਪਰੇਟਿਵ ਬੈਂਕ ਐਸਬੀਐਸ ਨਗਰ ਅਸ਼ੋਕ ਕੁਮਾਰ ਧਿਆਨੀ, ਚੇਅਰਮੈਨ ਮਾਰਕਫੈੱਡ ਜਰਨੈਲ ਸਿੰਘ ਵਾਹਦ, ਯੂਥ ਅਕਾਲੀ ਦਲ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਡੀਆਈਜੀ ਐਸ.ਕੇ. ਕਾਲੀਆ, ਡਿਪਟੀ ਕਮਿਸ਼ਨਰ ਵਿਪੁਲ ਉੱਜਵਲ, ਐਸਐਸਪੀ ਸਨੇਦੀਪ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: