ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਬੰਦ ਕਰੇ ਕਾਂਗਰਸ, ਨਹੀਂ ਘੇਰਾਂਗੇ ਥਾਣੇ: ਸੁਖਬੀਰ ਬਾਦਲ

ss1

ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਬੰਦ ਕਰੇ ਕਾਂਗਰਸ, ਨਹੀਂ ਘੇਰਾਂਗੇ ਥਾਣੇ: ਸੁਖਬੀਰ ਬਾਦਲ

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੇ ਪੰਜਾਬ ‘ਚ ਕਾਂਗਰਸ ਦੇ ਖ਼ਿਲਾਫ਼ ਜ਼ਬਰ ਵਿਰੋਧੀ ਲਹਿਰ ਦੇ ਨਾਂ ‘ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ‘ਚ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਪੰਜਾਬ ‘ਚ ਜੰਗਲ ਰਾਜ ਜਿਹੇ ਹਾਲਾਤ ਬਣੇ ਹੋਏ ਹਨ, ਇਸ ਦੇ ਵਿਰੋਧ ‘ਚ ਲੋਕਾਂ ਨੂੰ ਇਕਜੁੱਟ ਕੀਤਾ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਕਾਂਗਰਸ ਦੇ ਇਸ਼ਾਰੇ ‘ਤੇ ਪੁਲਿਸ ਅਫਸਰ ਝੂਠੇ ਪੁਲਿਸ ਕੇਸ ਦਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਅਧਿਕਾਰੀਆਂ ਨੇ ਝੂਠੇ ਕੇਸ ਅਕਾਲੀ ਦਲ ਵਰਕਰਾਂ ਦੇ ਖ਼ਿਲਾਫ਼ ਦਰਜ ਕੀਤੇ ਤਾਂ ਉਨ੍ਹਾਂ ਦੀ ਲੀਸਟ ਬਣਾਈ ਜਾਵੇਗੀ ਤੇ ਅਦਾਤ ਦੀ ਮਦਦ ਨਾਲ ਸੀ.ਬੀ.ਆਈ. ਜਾਂਚ ਕਰਵਾ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਵੇਗੀ। ਇਹੀ ਨਹੀਂ ਉਨ੍ਹਾਂ ਦੀ ਨੌਕਰੀ ਵੀ ਜਾਵੇਗੀ। ਸੁਖਬੀਰ ਬਾਦਲ ਨੇ ਅਕਾਲੀ ਦਲ ਵਰਕਰਾਂ ਨੂੰ ਵੀ ਕਿਹਾ ਕਿ ਜੇਕਰ ਕੋਈ ਪੁਲਿਸ ਅਧਿਕਾਰੀ ਝੂਠਾ ਕੇਸ ਦਰਜ ਕਰਦਾ ਹੈ ਤਾਂ ਇਕਜੁੱਟ ਹੋ ਕੇ ਪੁਲਿਸ ਅਧਿਕਾਰੀਆਂ ਦੇ ਦਫਤਰਾਂ ਦਾ ਘਿਰਾਓ ਕਰ ਕੇ ਉਹ ਉਨ੍ਹਾਂ ਦਾ ਸਾਥ ਦੇਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ 4 ਮਹੀਨੇ ‘ਚ ਹੀ ਲੋਕ ਕਾਂਗਰਸ ਸਰਕਾਰ ਤੋਂ ਨਫ਼ਰਤ ਕਰਨ ਲੱਗੇ ਹਨ ਕਿਉਂਕਿ ਜੋ ਵਾਅਦੇ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਉਹ ਸਭ ਝੂਠੇ ਨਿਕਲੇ। ਹੁਣ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਦੁਖੀ ਹੋ ਚੁਕੇ ਹਨ।

Share Button

Leave a Reply

Your email address will not be published. Required fields are marked *