ਅਕਾਲੀ ਸਰਕਾਰ ਦੀ ਡੁੱਬਦੀ ਬੇੜੀ ਨੂੰ ਕੋਈ ਨਹੀ ਬਚਾ ਸਕਦਾ – ਸਰਵਨ ਧੁੰਨ

ਅਕਾਲੀ ਸਰਕਾਰ ਦੀ ਡੁੱਬਦੀ ਬੇੜੀ ਨੂੰ ਕੋਈ ਨਹੀ ਬਚਾ ਸਕਦਾ – ਸਰਵਨ ਧੁੰਨ

SAMSUNG CAMERA PICTURES

SAMSUNG CAMERA PICTURES

ਭਿੱਖੀਵਿੰਡ 25 ਜੂਨ (ਹਰਜਿੰਦਰ ਸਿੰਘ ਗੋਲ੍ਹਣ)-ਭ੍ਰਿਸ਼ਟਾਚਾਰ ਦੀ ਦਲ-ਦਲ ਵਿੱਚ ਫਸੀ ਹੋਈ ਅਕਾਲੀ-ਭਾਜਪਾ ਸਰਕਾਰ ਦੀ ਡੁੱਬਦੀ ਬੇੜੀ ਨੂੰ ਕੋਈ ਵੀ ਬਚਾ ਨਹੀ ਸਕੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਪੰਜਾਬ ਕਾਰਜਕਾਰੀ ਮੈਂਬਰ ਸਰਵਨ ਸਿੰਘ ਧੁੰਨ ਨੇ ਭਿੱਖੀਵਿੰਡ ਵਿਖੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਬੀਤੇਂ ਦਸ ਸਾਲ ਤੋਂ ਪੰਜਾਬ ਵਾਸੀਆਂ ਨਾਲ ਧੋਖਾ ਕਰ ਰਹੀ ਬਾਦਲ ਸਰਕਾਰ ਤੋਂ ਅੱਕੇ ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਸਰਕਾਰ ਨੂੰ ਸਬਕ ਸਿਖਾਉਣਗੇ। ਧੁੰਨ ਨੇ ਕਿਹਾ ਕਿ ਅਜ ਪੰਜਾਬ ਵਿੱਚ ਵੱਡੀ ਪੱਧਰ ‘ਤੇ ਬੇਰੋਜਗਾਰ ਲੋਕ ਹੱਕ ਮੰਗਦੇ ਸਰਕਾਰ ਦੀਆਂ ਲਾਠੀਆਂ ਦਾ ਸ਼ਿਕਾਰ ਹੋ ਰਹੇ ਹਨ, ਉਥੇ ਹੱਥਾਂ ਵਿੱਚ ਡਿਗਰੀਆਂ ਲੈ ਕੇ ਸੜਕਾਂ ‘ਤੇ ਧੱਕੇ ਖਾ ਰਹੇ ਹਨ। ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣ ਰਹੀ ਅਗਲੀ ਸਰਕਾਰ ਬੇਰੋਜਾਗਰੀ, ਭ੍ਰਿਸ਼ਟਾਚਾਰੀ, ਰਿਸ਼ਵਤਖੋਰੀ ਨੂੰ ਨੱਥ ਪਾਵੇਗੀ ਅਤੇ ਬੇਰੋਜਗਾਰਾਂ ਨੂੰ ਰੋਜਗਾਰ ‘ਤੇ ਲਾਉਣ ਲਈ ਹਰ ਸੰਭਵ ਯਤਨ ਕਰੇਗੀ। ਇਸ ਸਮੇਂ ਰਜਿੰਦਰ ਸ਼ਰਮਾ, ਸੁੱਚਾ ਸਿੰਘ ਕਾਲੇ, ਰੇਸ਼ਮ ਸਿੰਘ, ਬਾਜ ਸਿੰਘ ਵੀਰਮ, ਭਗਵੰਤ ਸਿੰਘ ਕੰਬੋਕੇ, ਨਿਸ਼ਾਨ ਸਿੰਘ ਕੰਬੋਕੇ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: