ਅਕਾਲ ਯੂਨੀਵਰਸਿਟੀ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਹੋਈ

ss1

ਅਕਾਲ ਯੂਨੀਵਰਸਿਟੀ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਹੋਈ
ਅਕਾਲ ਯੂਨੀਵਰਸਿਟੀ ਦਾ ਮੁੱਖ ਉਦੇਸ਼ ਗੁਰੁ ਗ੍ਰੰਥ ਸਾਹਿਬ ਦੀ ਸਿੱਖਿਆ ਨੂੰ ਦੁਨੀਆਂ ਦੇ ਕੋਨੇ-ਕੋਨੇ ‘ਤੇ ਪਹੁੰਚਾਉਣਾ- ਭਾਈ ਇਕਬਾਲ ਸਿੰਘ

26-47
ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਅੰਦਰ ਸਥਾਪਿਤ ਕੀਤੀ ਗਈ ਕਲਗੀਧਰ ਬੜੂ ਸਾਹਿਬ ਵਾਲਿਆਂ ਦੀ ਅਕਾਲ ਯੂਨੀਵਰਸਿਟੀ ਵਿਖੇ ਦੂਜੇ ਸਾਲ ਦੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਦੇ ਸੰਬੰਧ ਵਿਚ ਅੱਜ ਇਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਮੌਕੇ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਪ੍ਰਧਾਨ ਕਲਗੀਧਰ ਟਰੱਸਟ / ਸੁਸਾਇਟੀ ਗੁਰਦੁਆਰਾ ਬੜੂ ਸਾਹਿਬ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।
ਨਵੇਂ ਸ਼ੈਸ਼ਨ ਦੀ ਸ਼ੁਰੂਆਤ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਤੀ ਗਈ। ਅਰਦਾਸ ਦੀ ਰਸਮ ਤੋਂ ਬਾਅਦ ਪੁੱਜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਇਕਬਾਲ ਸਿੰਘ ਜੀ ਨੇ ਕਿਹਾ ਕਿ ਅਕਾਲ ਯੂਨੀਵਰਸਿਟੀ ਦੀ ਤਲਵੰਡੀ ਸਾਬੋ ਵਿਖੇ ਸਥਾਪਨਾ ਵਿਚ ਸਵ. ਸੰਤ ਬਾਬਾ ਮਿੱਠਾ ਸਿੰਘ ਜੀ ਵਿਸ਼ੇਸ਼ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਦਸ਼ਮ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵਚਨ ਅਨੁਸਾਰ ਇਲਾਕੇ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਕੇ ਵਿਦਵਾਨ ਬਣਾਉਣਾ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ।
ਵਾਈਸ ਚਾਂਸਲਰ ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਸੁੱਭ ਇਛਾਵਾਂ ਦਿੱਤੀਆਂ ਤੇ ਯੂਨੀਵਰਸਿਟੀ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿਲੇਬਸ ਦੇ ਨਾਲ-ਨਾਲ ਆਈਏਐਸ ਤੇ ਪੀਸੀਐਸ ਦੇ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਈ ਜਾਵੇਗੀ ਤੇੇ ਜਦੋਂ ਵਿਦਿਆਰਥੀ ਕੋਰਸ ਪੂਰਾ ਕਰਕੇ ਯੂਨੀਵਰਸਿਟੀ ਤੋਂ ਜਾਣਗੇ ਤਾਂ ਉਹ ਇਹ ਇਮਤਿਹਾਨ ਦੇਣ ਦੇ ਕਾਬਲ ਹੋਣਗੇ। ਇਸ ਮੌਕੇ ਆਈਆਂ ਸਖਸ਼ੀਅਤਾ ਨੂੰ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵੱਲੋਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਬਾਬਾ ਕਾਕਾ ਸਿੰਘ ਮੁੱਖ ਪ੍ਰਬੰਧਕ ਮਸਤੂਆਣਾ ਸਾਹਿਬ, ਭਾਈ ਕਰਮਜੀਤ ਸਿੰਘ, ਭਾਈ ਜਗਜੀਤ ਸਿੰਘ, ਡਾ. ਦਵਿੰਦਰ ਸਿੰਘ ਸੈਕਟਰੀ, ਨਗਰ ਪੰਚਾਇਤ ਪ੍ਰਧਾਨ ਵੱਲੋਂ ਸੁਖਬੀਰ ਸਿੰਘ ਚੱਠਾ, ਅਕਾਲੀ ਆਗੂ ਠਾਣਾ ਸਿੰਘ ਚੱਠਾ ਤੇ ਡਾ. ਗੁਰਮੇਲ ਸਿੰਘ ਘਈ, ਪ੍ਰਿੰਸੀਪਲ ਐਮ ਪੀ ਸਿੰਘ, ਬਲਰਾਜ ਸਿੰਘ ਬਰਾੜ, ਬਲਵਿੰਦਰ ਸਿੰਘ ਥਾਣਾ ਮੁਖੀ ਕੋਟਫੱਤਾ ਆਦਿ ਮੌਜੂਦ ਸਨ।

Share Button

Leave a Reply

Your email address will not be published. Required fields are marked *