Sat. Jun 15th, 2019

ਅਗਲੇ ਦੋ ਦਿਨ ‘ਚ ਗਰਮੀ ਤੋਂ ਮਿਲ ਸਕਦੀ ਹੈ ਰਾਹਤ

ਅਗਲੇ ਦੋ ਦਿਨ ‘ਚ ਗਰਮੀ ਤੋਂ ਮਿਲ ਸਕਦੀ ਹੈ ਰਾਹਤ

ਪੂਰੇ ਭਾਰਤ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ । ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ ਅਤੇ ਮੱਧ ਪ੍ਰਦੇਸ਼ ‘ਚ ਅੱਤ ਦੀ ਗਰਮੀ ਨਾਲ ਲੋਕ ਹਾਲੋ ਬੇਹਾਲ ਹੋ ਰਹੇ ਹਨ । ਪਰ ਹੁਣ ਪੰਜਾਬ ਤੇ ਹਰਿਆਣਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ । ਇਸ ਮਾਮਲੇ ਵਿੱਚ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮੰਗਲਵਾਰ ਤੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ । ਜਿਸ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੇਗੀ । ਇਸ ਮਾਮਲੇ ਵਿੱਚ ਮੌਸਮ ਵਿਭਾਗ ਨੇ ਪੀਲੀ ਚੇਤਾਵਨੀ ਜਾਰੀ ਕੀਤੀ ਹੈ ਅਤੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ ।

ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਪਾਰਾ 46 ਤੋਂ 47 ਡਿਗਰੀ ਤੱਕ ਪਹੁੰਚ ਗਿਆ ਹੈ । ਮੌਸਮ ਵਿਭਾਗ ਨੇ ਦੱਸਿਆ ਕਿ ਐਤਵਾਰ ਵਾਲੇ ਦਿਨ ਅੰਮ੍ਰਿਤਸਰ ਤੇ ਲੁਧਿਆਣਾ ਵਿੱਚ ਤਾਪਮਾਨ 44 ਡਿਗਰੀ ਅਤੇ ਪਟਿਆਲਾ ਵਿੱਚ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 42.7 ਡਿਗਰੀ ਸੈਲਸੀਅਸ ਨਾਲ ਮੌਸਮ ਗਰਮ ਰਿਹਾ ।

ਇਸੇ ਤਰ੍ਹਾਂ ਹਰਿਆਣਾ ਦਾ ਨਾਰਨੌਲ ਵੀ 47 ਡਿਗਰੀ ਸੈਲਸੀਅਸ ਨਾਲ ਸਭ ਤੋਂ ਜਿਆਦਾ ਗਰਮ ਰਿਹਾ । ਮੌਸਮ ਵਿਭਾਗ ਨੇ ਦੱਸਿਆ ਹੈ ਕਿ ਲੋਕਾਂ ਨੂੰ ਅਗਲੇ ਦੋ ਦਿਨਾਂ ਤੱਕ ਇਸ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ ,ਜਦਕਿ ਬੁੱਧਵਾਰ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ ।

Leave a Reply

Your email address will not be published. Required fields are marked *

%d bloggers like this: