Sun. Sep 15th, 2019

ਅਨੰਤਨਾਗ ‘ਚ ਸੁਰੱਖਿਆ ਬਲਾਂ ਵੱਲੋਂ ਇਕ ਅੱਤਵਾਦੀ ਢੇਰ

ਅਨੰਤਨਾਗ ‘ਚ ਸੁਰੱਖਿਆ ਬਲਾਂ ਵੱਲੋਂ ਇਕ ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਦੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਇਲਾਕੇ ਵਿਚ ਲੁੱਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਉਤੇ ਗੋਲੀਬਾਰੀ ਕੀਤੀ। ਜਿਸਦੇ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਿਸ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਜਾਣਕਾਰੀ ਦੇ ਆਧਾਰ ਉਤੇ ਅੱਜ ਤੜਕੇ ਅਨੰਤਨਾਗ ਦੇ ਨੌਗਾਮ ਪਿੰਡ ਵਿਚ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐਸਓਜੀ), ਰਾਸ਼ਟਰੀ ਰਾਈਫਲ (ਆਰਆਰ) ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਸਾਂਝੇ ਤੌਰ ਉਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਸੁਰੱਖਿਆ ਬਲਾਂ ਦੇ ਜਵਾਨ ਜਦੋਂ ਇਕ ਵਿਸ਼ੇਸ਼ ਖੇਤਰ ਵੱਲ ਜਾ ਰਹੇ ਸਨ ਤਾਂ ਉਥੇ ਲੁਕੇ ਹੋਏ ਅੱਛਵਾਦੀਆਂ ਨੇ ਉਨ੍ਹਾਂ ਉਤੇ ਹਥਿਆਰਾਂ ਨਾਂਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਦੇ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ।

ਪੁਲਿਸ ਬੁਲਾਰੇ ਅਨੁਸਾਰ ਇਲਾਕੇ ਵਿਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੰਭਾਵਨਾ ਹੈ। ਇਸ ਵਿਚ, ਮੁਕਾਬਲੇ ਵਾਲੀ ਥਾਂ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਕੁਲਗਾਮ ਵਿਚ ਕਿਸੇ ਵੀ ਤਰ੍ਹਾਂ ਦੀ ਅਫਤਾਹ ਨੂੰ ਰੋਕਣ ਲਈ ਮੋਬਾਇਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: