Mon. Aug 19th, 2019

ਅਫ਼ੀਮ ਦੀ ਖੇਤੀ ਕਰਦਾ ਕਿਸਾਨ ਚੜ੍ਹਿਆ ਪੁਲਿਸ ਅੜਿੱਕੇ

ਅਫ਼ੀਮ ਦੀ ਖੇਤੀ ਕਰਦਾ ਕਿਸਾਨ ਚੜ੍ਹਿਆ ਪੁਲਿਸ ਅੜਿੱਕੇ

ਪੰਜਾਬ ਅੰਦਰ ਪੋਸਤ ਦੀ ਖੇਤੀ ‘ਤੇ ਪਾਬੰਦੀ ਦੇ ਬਾਵਜੂਦ ਕਈ ਜਗ੍ਹਾ ‘ਤੇ ਕਿਸਾਨਾਂ ਵੱਲੋਂ ਚੋਰੀ ਛਿਪੇ ਅਫ਼ੀਮ-ਪੋਸਤ ਦੀ ਖੇਤੀ ਕੀਤੀ ਜਾ ਰਹੀ ਹੈ। ਜਿਸ ਤਹਿਤ ਥਾਣਾ ਲੱਖੋ ਕੇ ਬਹਿਰਾਮ ਪੁਲਿਸ ਨੇ ਥਾਣੇ ਅਧੀਨ ਪੈਂਦੇ ਪਿੰਡ ਕਰੀਆਂ ਪਹਿਲਵਾਨ ਦੇ ਇੱਕ ਕਿਸਾਨ ਨੂੰ ਆਪਣੇ ਖੇਤਾਂ ਵਿੱਚ ਅਫੀਮ ਦੇ ਡੋਡੇ ਬੀਜਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕਰਕੇ ਉਸਦੇ ਖੇਤਾਂ ਵਿਚੋਂ ਚਾਰ ਕਿੱਲੋ 255 ਗ੍ਰਾਮ ਅਫੀਮ-ਪੋਸਤ ਦੇ ਪੌਦੇ ਬਰਾਮਦ ਕੀਤੇ ਗਏ।

     ਮਿਲੀ ਜਾਣਕਾਰੀ ਮੁਤਾਬਕ ਕਿਸਾਨ ਬਲਕਾਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਫ਼ੀਮ ਦੀ ਖੇਤੀ ਕਰਦਾ ਆ ਰਿਹਾ ਹੈ ਅਤੇ ਹੁਣ ਵੀ ਚੋਣਾਂ ਦੇ ਮੱਦੇਨਜ਼ਰ ਉਸ ਵੱਲੋਂ ਆਪਣੇ ਖੇਤਾਂ ਵਿੱਚ ਅਫ਼ੀਮ ਦੀ ਖੇਤੀ ਕੀਤੀ ਹੋਈ ਸੀ। ਅਫੀਮ ਦੀ ਖੇਤੀ ਸਬੰਧੀ ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਤੁਰੰਤ ਪਿੰਡ ਕਰੀਆਂ ਪਹਿਲਵਾਨ ਵਿਖੇ ਛਾਪੇਮਾਰੀ ਕਰਦਿਆਂ ਬਲਕਾਰ ਸਿੰਘ ਦੇ ਖੇਤਾਂ ਵਿੱਚੋਂ ਅਫ਼ੀਮ- ਪੋਸਤ ਦੇ ਪੌਦੇ ਬਰਾਮਦ ਕੀਤੇ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਆ ਰਹੀ ਹੈ ਕਿ ਇਹ ਪੌਦੇ ਕਿਸਾਨ ਬਲਕਾਰ ਸਿੰਘ ਵੱਲੋਂ ਹੋਰ ਵੀ ਪਿੰਡਾਂ ਵਿੱਚ ਸਪਲਾਈ ਕੀਤੇ ਜਾਣੇ ਸਨ, ਜਿਨ੍ਹਾਂ ਨੂੰ ਪੁਲਿਸ ਵੱਲੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ।

Leave a Reply

Your email address will not be published. Required fields are marked *

%d bloggers like this: