Sat. Apr 20th, 2019

ਅਫੀਮ ਤੇ ਨਸ਼ੀਲੀਆ ਗੋਲੀਆ ਸਮੇਤ 3 ਵਿਅਕਤੀ ਗ੍ਰਿਫਤਾਰ

 

ਅਫੀਮ ਤੇ ਨਸ਼ੀਲੀਆ ਗੋਲੀਆ ਸਮੇਤ 3 ਵਿਅਕਤੀ ਗ੍ਰਿਫਤਾਰ

ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਆਦੇਸ਼ਾ ਅਨੁਸਾਰ ਵੱਖ-ਵੱਖ ਥਾਣਿਆਂ ਦੀ ਪੁਲਸ ਵਲੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਐੱਚ. ਓ ਅਮੋਲਕਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਪੁਲ ਡਰੇਨ ਧਰਮਕੋਟ ਬੱਗਾ ਵਿਖੇ ਗਸ਼ਤ ਦੌਰਾਨ ਬਚਿੱਤਰ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਘੁੰਮਣ ਕਲਾਂ ਤੋਂ 50 ਗ੍ਰਾਮ ਅਫ਼ੀਮ ਬਰਾਮਦ ਕਰਕੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਕੋਟਲੀ ਸੂਰਤ ਮੱਲੀ ਦੀ ਪੁਲਸ ਦੇ ਏ. ਐੱਸ. ਆਈ. ਮੁਖਦੇਵ ਸਿੰਘ ਨੇ ਗਸ਼ਤ ਪੁਲ
ਸੂਆ ਕੋਟਲੀ ਸੂਰਤ ਮੱਲੀ ਤੋਂ ਬਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪੱਤੀ ਮਾਹਲ ਭਗਵਾਨਪੁਰ ਤੋਂ 90 ਨਸ਼ੀਲੀ ਗੋਲੀਆਂ ਬਰਾਮਦ ਕਰਕੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਏ. ਐੱਸ. ਆਈ ਝਿਰਮਲ ਸਿੰਘ ਨੇ ਸੌਰਭ ਪੁੱਤਰ ਕੁਲਦੀਪ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਤੋਂ 50 ਨਸ਼ੀਲੇ ਕੈਪਸੂਲ ਬਿਨਾ ਲੇਬਲ, 21 ਗੋਲੀਆਂ ਰੰਗ ਬਿਸਕੂਟ, 37 ਗੋਲੀਆਂ ਰੰਗ ਗੁਲਾਬੀ ਬਰਾਮਦ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ।

Share Button

Leave a Reply

Your email address will not be published. Required fields are marked *

%d bloggers like this: