ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. May 26th, 2020

ਅਬੋਹਰ ‘ਚ ਵਾਪਰੀ ਵੱਡੀ ਵਾਰਦਾਤ, ਦੋ ਧੀਆਂ ਦੀ ਹੱਤਿਆ ਕਰਕੇ ਪਿਤਾ ਨੇ ਕੀਤੀ ਖੁਦਕੁਸ਼ੀ

ਅਬੋਹਰ ‘ਚ ਵਾਪਰੀ ਵੱਡੀ ਵਾਰਦਾਤ, ਦੋ ਧੀਆਂ ਦੀ ਹੱਤਿਆ ਕਰਕੇ ਪਿਤਾ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹਲਕਾ ਅਬੋਹਰ ਦੇ ਪਿੰਡ ਅਲੀਪੁਰਾ ਵਿਖੇ ਵੱਡੀ ਵਾਰਦਾਤ ਵਾਪਰ ਗਈ। ਇੱਥੇ ਇੱਕ ਪਿਤਾ ਨੇ ਆਪਣੀਆਂ ਦੋ ਧੀਆਂ ਦੀ ਹੱਤਿਆ ਕਰਕੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਐਂਤਵਾਰ ਸਵੇਰ ਦੀ ਹੈ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਦੇ ਲੋਕਾਂ ਤੋਂ ਸੂਚਨਾ ਮਿਲਣ ਉਪਰੰਤ ਥਾਣਾ ਸਾਦੂਲ ਦੀ ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਪਹੁੰਚਾ ਦਿੱਤੀਆਂ ਹਨ।

ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਪੋਸਟਮਾਰਟਮ ਕੀਤਾ ਜਾਵੇਗਾ। ਮ੍ਰਿਤਕ ਵਿਅਕਤੀ ਦੀ ਪਛਾਣ ਹਨੂਮਾਨ ਵਜੋਂ ਹੋਈ ਹੈ, ਜੋ ਸਾਬਕਾ ਸਰਪੰਚ ਦਾ ਪੁੱਤਰ ਸੀ ਅਤੇ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ। ਮ੍ਰਿਤਕ ਦੀ ਵੱਡੀ ਕੁੜੀ ਦਾ ਨਾਂ ਰਮਨਦੀਪ (20) ਅਤੇ ਦੂਜੀ ਦਾ ਅਮਨਦੀਪ (18) ਸੀ, ਜਿਨ ਦਾ ਪਿਤਾ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਉਸਨੇ ਖੁਦ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਤੱਕ ਇਸ ਵਾਰਦਾਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *

%d bloggers like this: