ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jul 7th, 2020

ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ: ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ‘ਤੇ ਕੈਪਟਨ ਸਰਕਾਰ ਨੇ ਨਹੀਂ ਦਿੱਤੀਆਂ ਸ਼ੁੱਭ-ਕਾਮਨਾਵਾਂ

ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ: ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ‘ਤੇ ਕੈਪਟਨ ਸਰਕਾਰ ਨੇ ਨਹੀਂ ਦਿੱਤੀਆਂ ਸ਼ੁੱਭ-ਕਾਮਨਾਵਾਂ

ਚੰਡੀਗੜ੍ਹ, 21 ਫਰਵਰੀ (ਗੁਰਨਾਮ ਸਾਗਰ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਤੁਹਾਡੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਸ਼ੁੱਭ ਮੌਕੇ ਕਿਸੇ ਵੀ ਪ੍ਰਿੰਟ ਜਾਂ ਇਲੈੱਕਟ੍ਰਾਨਿਕ ਮੀਡੀਆ ਰਾਹੀਂ ਪੰਜਾਬੀ ਵਾਸੀਆਂ ਨੂੰ ਸ਼ੁੱਭ-ਕਾਮਨਾਵਾਂ ਨਾ ਪੇਸ਼ ਕਰਨਾ ਅਤਿਅੰਤ ਮੰਦਭਾਗਾ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਅਮਨ ਅਰੋੜਾ ਨੇ ਸਪਸ਼ਟ ਕਰਦਿਆਂ ਕਿਹਾ ਕਿ ਜਿੱਥੇ ਉਹ ਸਾਰੇ ਹੀ ਧਰਮਾਂ ਦੇ ਤਿਉਹਾਰਾਂ ਨੂੰ ਪੂਰੀ ਸ਼ਰਧਾ ਅਤੇ ਬਰਾਬਰ ਦਾ ਸਤਿਕਾਰ ਦਿੰਦੇ ਹਨ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਂ ਸ਼ਿਵਰਾਤਰੀ ਦੇ ਇਸ ਪਵਿੱਤਰ ਤਿਉਹਾਰ ਦੇ ਸ਼ੁੱਭ ਮੌਕੇ ਕਿਸੇ ਵੀ ਪ੍ਰਿੰਟ ਜਾਂ ਇਲੈੱਕਟ੍ਰਾਨਿਕ ਮੀਡੀਆ ਰਾਹੀਂ ਪੰਜਾਬੀਆਂ ਖ਼ਾਸ ਕਰ ਕੇ ਹਿੰਦੂ ਸਮਾਜ ਦੇ ਲੋਕਾਂ ਨੂੰ ਸੁੱਭ-ਕਾਮਨਾਵਾਂ ਨਾ ਪੇਸ਼ ਕਰ ਕੇ ਵਿਤਕਰਾ ਕਰਨਾ ਰਾਜ ਧਰਮ ਦੇ ਅਨੁਕੂਲ ਨਹੀਂ ਹੈ, ਜਿਸ ਨਾਲ ਹਿੰਦੂ ਸਮਾਜ ਦੇ ਲੋਕਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਅਮਨ ਅਰੋੜਾ ਨੇ ਆਪਣੀ ਚਿੱਠੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਭਵਿੱਖ ਵਿਚ ਅਜਿਹੀ ਗ਼ਲਤੀ ਨਾ ਕਰਨ ਜਿਸ ਨਾਲ ਪੰਜਾਬ ਅਤੇ ਖ਼ਾਸ ਕਰ ਕੇ ਹਿੰਦੂ ਸਮਾਜ ਨੂੰ ਠੇਸ ਪਹੁੰਚੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: