Tue. Apr 23rd, 2019

ਅਮਰਿੰਦਰ ਵਲੋਂ ਜਲੰਧਰ ਤੇ ਸ਼ਾਹਕੋਟ ਦੇ ਵਿਕਾਸ ਲਈ 2140 ਕਰੋੜ ਰੁਪੈ ਦੀ ਗਰਾਂਟ ਦਾ ਐਲਾਨ

ਅਮਰਿੰਦਰ ਵਲੋਂ ਜਲੰਧਰ ਤੇ ਸ਼ਾਹਕੋਟ ਦੇ ਵਿਕਾਸ ਲਈ 2140 ਕਰੋੜ ਰੁਪੈ ਦੀ ਗਰਾਂਟ ਦਾ ਐਲਾਨ

ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 28 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ

ਸ਼ਾਹਕੋਟ (ਜਲੰਧਰ), 14 ਜੂਨ 2018: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਤੇ ਸ਼ਾਹਕੋਟ ਦੇ ਵਿਕਾਸ ਕੰਮਾਂ ਲਈ 2140 ਕਰੋੜ ਰੁਪੈ ਦੀ ਗਰਾਂਟ ਦਾ ਐਲਾਨ ਕੀਤਾ ਹੈ। ਅੱਜ ਇੱਥੇ ਸਥਾਨਕ ਦਾਣਾ ਮੰਡੀ ਵਿਚ ਸ਼ਾਹਕੋਟ ਉਪ ਚੋਣ ਦੌਰਾਨ ਕਾਂਗਰਸੀ ਉਮੀਦਵਾਰ ਦੀ ਇਤਿਹਾਸਕ ਜਿੱਤ ਪਿੱਛੋਂ ਧੰਨਵਾਦੀ ਰੈਲੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਦੇਸ਼ ਭਰ ਵਿਚ ਮੋਦੀ ਵਿਰੋਧੀ ਲਹਿਰ ਦਾ ਮੁੱਢ ਬੰਨਿਆ ਹੈ।
ਵੋਟਰਾਂ ਵਲੋਂ ਕਾਂਗਰਸੀ ਉਮੀਦਵਾਰ ਪ੍ਰਤੀ ਜਤਾਏ ਵਿਸ਼ੇਸ਼ ਸਨੇਹ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਹ ਸ਼ਾਹਕੋਟ ਹਲਕੇ ਦੇ ਲੋਕਾਂ ਦੇ ਰਿਣੀ ਹਨ ਜਿਨ੍ਹਾਂ ਨੇ ਕਾਂਗਰਸੀ ਪਾਰਟੀ ਨੂੰ ਹੂੰਝਾਫੇਰ ਜਿੱਤ ਦਿਵਾਈ ਜਿਸ ਨਾਲ ਪਾਰਟੀ ਵਿਧਾਨ ਸਭਾ ਵਿਚ 2/3 ਬਹੁਮਤ ਹਾਸਿਲ ਕਰ ਸਕੀ’। ਇਸ ਮੌਕੇ ਮੁੱਖ ਮੰਤਰੀ ਵਲੋਂ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 28 ਜੂਨ ਨੂੰ ਸੂਬੇ ਭਰ ਵਿਚ ਗਜ਼ਟਿਡ ਛੁੱਟੀ ਕਰਨ ਦਾ ਵੀ ਐਲਾਨ ਕੀਤਾ ਗਿਆ।
ਮੁੱਖ ਮੰਤਰੀ ਨੇ ਕਾਂਗਰਸੀ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਨਵੇਂ ਪੰਜਾਬ ਦੀ ਸਿਰਜਣਾ ਪਿੱਛੋਂ 52 ਸਾਲਾਂ ਦੌਰਾਨ ਸ਼ਾਹਕੋਟ ਹਲਕੇ ਵਿਚ ਕਿਸੇ ਉਮੀਦਵਾਰ ਨੂੰ ਏਨੀ ਵੱਡੀ ਜਿੱਤ ਮਿਲੀ ਹੈ। ਉਨ੍ਹਾਂ ਕਿਹਾ ਕਿ ‘ਲੋਕਾਂ ਨੇ ਕਾਂਗਰਸ ਪਾਰਟੀ ਨੂੰ 2/3 ਬਹੁਮਤ ਦੇ ਕੇ ਆਪਣਾ ਫਰਜ਼ ਨਿਭਾ ਦਿੱਤਾ ਹੈ ਅਤੇ ਹੁਣ ਸੂਬਾ ਸਰਕਾਰ ਦੀ ਡਿਊਟੀ ਹੈ ਕਿ ਉਹ ਰਾਜ ਦੇ ਸਰਬਪੱਖੀ ਵਿਕਾਸ ਲਈ ਜੀਅ ਜਾਨ ਨਾਲ ਕੰਮ ਕਰੇ ਅਤੇ ਨਾਲ ਹੀ ਸ਼ਾਹਕੋਟ ਉਪ ਚੋਣ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ’।
ਜਲੰਧਰ ਤੇ ਸ਼ਾਹਕੋਟ ਹਲਕੇ ਦੇ ਵਿਕਾਸ ਲਈ ਐਲਾਨਾਂ ਦੀ ਝੜੀ ਲਾਉਂਦਿਆਂ ਮੁੱਖ ਮੰਤਰੀ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਕਿਹਾ ਕਿ ਉਹ ਵਿਕਾਸ ਕੰਮਾਂ ਸਬੰਧੀ ਵਿਸਥਾਰਤ ਰਿਪੋਰਟ ਬਣਾਕੇ ਭੇਜਣ ਤਾਂ ਜੋ ਲੋੜ ਅਨੁਸਾਰ ਫੰਡ ਜਲਦ ਜਾਰੀ ਕੀਤੇ ਜਾ ਸਕਣ।
Îਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ (ਕੌਮੀ ਹਾਈਵੇ-70) ਜੋ ਕਿ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੱਕ ਹੈ, ਨੂੰ 4 ਮਾਰਗੀ ਕਰਨ ਲਈ 1069 ਕਰੋੜ ਰੁਪੈ ਦੀ ਲਾਗਤ ਵਾਲਾ ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ, ਜਦਕਿ ਜਲੰਧਰ ਬਾਈਪਾਸ ਜੋ ਕਿ ਕੌਮੀ ਹਾਈਵੇ 70 ਤੇ 71 ਨੂੰ ਜੰਡੂਸਿੰਘਾ ਤੋਂ ਪ੍ਰਤਾਪਪੁਰਾ ਬਰਾਸਤਾ ਜਮਸ਼ੇਰ ਜੋੜੇਗਾ ਲਈ ਵੀ 1000 ਕਰੋੜ ਰੁਪੈ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਵਿਸਥਾਰਤ ਪ੍ਰਾਜੈਕਟ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਇਸੇ ਸਾਲ ਦੇ ਅੰਦਰ-ਅੰਦਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਚੁਗਿੱਟੀ-ਲੱਧੇਵਾਲੀ ਸੜਕ ‘ਤੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਲਈ 35 ਕਰੋੜ ਅਤੇ ਜਲੰਧਰ-ਜੰਡਿਆਲਾ-ਨੂਰਮਹਿਲ-ਤੱਲਣ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ 17 ਕਰੋੜ ਰੁਪੈ ਵੀ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰੇਲਵੇ ਓਵਰ ਬ੍ਰਿਜ ਲਈ ਤਕਨੀਕੀ ਸਲਾਹਕਾਰ ਨਿਯੁਕਤ ਕਰਨ ਦੀ ਪ੍ਰਕ੍ਰਿਆ ਜਾਰੀ ਹੈ।
ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕੇ ਦੇ ਵਿਕਾਸ ਕੰਮਾਂ ਵਿਚ ਫੰਡਾਂ ਦੀ ਕਮੀ ਨੂੰ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ ਕਿਉਂ ਜੋ ਅਕਾਲੀ ਸ਼ਾਸ਼ਨ ਦੌਰਾਨ ਇਹ ਹਲਕਾ ਵਿਕਾਸ ਤੋਂ ਵਾਂਝਾ ਰਿਹਾ ਹੈ।
ਸ਼ਾਹਕੋਟ ਹਲਕੇ ਵਿਚ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਮੱਦੇਨਜ਼ਰ ਮੁੱਖ ਮੰਤਰੀ ਵਲੋਂ ਤਿੰਨ ਸਮਾਰਟ ਸਕੂਲ ਤੇ 32 ਡਿਜ਼ੀਟਲ ਕਲਾਸ ਰੂਮ ਸਥਾਪਿਤ ਕਰਨ ਅਤੇ ਦਵਾਈਆਂ ਦੀ ਉਪਲਬਧਤਾ ਤੇ ਲੈਬ ਸਥਾਪਨਾ ਲਈ ਵੀ 7-7 ਕਰੋੜ ਰੁਪੈ ਜਾਰੀ ਕਰਨ ਦਾ ਐਲਾਨ ਕੀਤਾ। ਮਹਿਤਪੁਰ ਮੁੱਢਲੇ ਸਿਹਤ ਕੇਂਦਰ ਦੇ ਨਵੀਨੀਕਰਨ ਲਈ ਵੀ 25 ਲੱਖ ਰੁਪੈ ਦੇਣ ਦਾ ਐਲਾਨ ਮੁੱਖ ਮੰਤਰੀ ਵਲੋਂ ਕੀਤਾ ਗਿਆ।
ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਵੱਖ-ਵੱਖ ਪਿੰਡਾਂ ਲਈ ਵਾਟਰ ਸਪਲਾਈ ਸਕੀਮਾਂ ਦਾ ਐਲਾਨ ਕੀਤਾ ਜਿਨ੍ਹਾਂ ਵਿੱਚ ਮਲਸੀਆਂ ਅਤੇ ਲਕਸ਼ੀਆਂ ਪਿੰਡ ਲਈ 136 ਲੱਖ, ਅਕਲਪੁਰ 95 ਲੱਖ, ਨੰਗਲ ਅੰਬੀਆਂ 61 ਲੱਖ, ਰੇਵਾਂ ਅਤੇ ਨਵਾਂ ਪਿੰਡ ਅਕਾਲੀਆਂ 58 ਲੱਖ, ਮੂਲੇਵਾਲ ਬ੍ਰਾਹਮਣੀਆਂ 55 ਲੱਖ, ਕੱਕੜ ਕਲਾਂ 48 ਲੱਖ, ਹਾਜੀਪੁਰ ਅਤੇ ਸੈਲਚੀਆਂ 48 ਲੱਖ, ਮਾਣਕਪੁਰ 41 ਲੱਖ, ਬਿੱਲੀ ਬੜੈਚ 35 ਲੱਖ, ਜਾਫ਼ਰਪਰ 29 ਲੱਖ ਅਤੇ ਮੀਆਂਵਾਲ ਅਰਾਈਆਂ ਲਈ 28 ਲੱਖ ਰੁਪਏ ਸ਼ਾਮਿਲ ਹਨ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਦੁਆਬਾ ਖੇਤਰ ਵੱਲ ਵਿਸ਼ੇਸ਼ ਤਵੱਜੋਂ ਦੇਣ ਦਾ ਜ਼ਿਕਰ ਕਰਦਿਆਂ ਆਸ ਜਤਾਈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਤੇ ਯੋਗ ਅਗਵਾਈ ਅਤੇ ਦੂਰਦਰਸ਼ੀ ਸੋਚ ਸਦਕਾ ਪੰਜਾਬ ਜਲਦੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਸ਼ਾਹਕੋਟ ਦੇ ਵੋਟਰਾਂ ਨੂੰ ਵਧਾਈ ਦਿੱਤੀ ਜਿਨ੍ਹਾਂ ਸ੍ਰੋਮਣੀ ਅਕਾਲੀ ਦਲ ਨੂੰ ਲੋਕ ਵਿਰੋਧੀ ਕੰਮਾਂ ਲਈ ਬਾਹਰ ਦਾ ਰਸਤਾ ਦਿਖਾ ਦਿੱਤਾ। ਉਨ੍ਹਾਂ ਅਕਾਲੀ ਦਲ ਵਲੋਂ ਰਾਜ ਨੂੰ ਆਰਥਿਕ, ਸਮਾਜਿਕ, ਰਾਜਸੀ ਤੇ ਖਾਸ ਕਰਕੇ ਧਾਰਮਿਕ ਪੱਖੋਂ ਤਬਾਹ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਵਲੋਂ ਚੁੱਕੇ ਗਏ ਸਹੀ ਕਦਮਾਂ ਸਦਕਾ ਪੰਜਾਬ ਮੁੜ ਤੋਂ ਆਪਣੇ ਪੈਰਾਂ ‘ਤੇ ਆ ਜਾਵੇਗਾ।
ਇਸ ਮੌਕੇ ਸਾਬਕਾ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਕਿਸਾਨ ਭਾਈਚਾਰੇ ਦੀ ਭਲਾਈ ਬਿਸਤ ਦੁਆਬ ਨਹਿਰ ਨੂੰ ਕੰਕਰੀਟ ਰਾਹੀਂ ਪੱਕਾ ਕਰਨ ਲਈ 150 ਕਰੋੜ ਰੁਪੈ ਹੋਰ ਜਾਰੀ ਕੀਤੇ ਜਾਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾਵੇ। ਉਨ੍ਹਾਂ ਦੁਆਬਾ ਖੇਤਰ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਮੈਡੀਕਲ ਕਾਲਜ ਖੋਲਣ ਦੀ ਵੀ ਮੰਗ ਕੀਤੀ ਗਈ।
ਇਸ ਤੋਂ ਪਹਿਲਾਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਮੁੱਖ ਮੰਤਰੀ ਪੰਜਾਬ ਨੂੰ ਇਹ ਯਕੀਨ ਦੁਆਇਆ ਕਿ ਸ਼ਾਹਕੋਟ ਵਿਧਾਨ ਸਭਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਨੇ ਆਲੂ ਉਤਪਾਦਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਲਸੀਆਂ ਨੇੜੇ ਆਲੂ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਨ ਦੀ ਵੀ ਮੰਗ ਕੀਤੀ।
ਇਸ ਮੌਕੇ ਚੇਅਰਮੈਨ ਮਾਰਕਫੈਡ ਅਮਰਜੀਤ ਸਿੰਘ ਸਮਰਾ, ਵਿਧਾਇਕ ਰਣਜੀਤ ਸਿੰਘ ਸਿੱਕੀ, ਹਰਮਿੰਦਰ ਸਿੰਘ ਗਿੱਲ, ਸੁਸ਼ੀਲ ਕੁਮਾਰ ਰਿੰਕੂ, ਗੁਰਪ੍ਰੀਤ ਸਿੰਘ ਜੀ.ਪੀ., ਸੰਤੋਖ ਸਿੰਘ ਭਲਾਈਪੁਰ, ਡਾ.ਧਰਮਵੀਰ ਅਗਨੀਹੋਤਰੀ, ਚੌਧਰੀ ਸੁਰਿੰਦਰ ਸਿੰਘ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਮਲਕੀਤ ਸਿੰਘ ਦਾਖਾ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਅਤੇ ਸਤਵਿੰਦਰ ਬਿੱਟੀ, ਓ.ਐਸ.ਡੀ. ਮੁੱਖ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਪ੍ਰਧਾਨ ਜਿਲ•ਾ ਕਾਂਗਰਸ ਕਮੇਟੀ ਦਲਜੀਤ ਸਿੰਘ ਆਹਲੂਵਾਲੀਆ, ਜ਼ਿਲ•ਾ ਯੂਥ ਕਾਂਗਰਸ ਪ੍ਰਧਾਨ ਅਸ਼ਵਿਨ ਭੱਲਾ ਅਤੇ ਹੋਰ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: