ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਅਮਰੀਕਾ ਦੇ ਕੁਝ ਪ੍ਰਭਾਵਸ਼ਾਲੀ ਕਾਂਗਰਸ ਮੈਂਬਰਾਂ ਨੇ ਸਟੇਟ ਸਕੱਤਰ ਮਾਈਕ ਪੋਂਪੀਓ ਨੂੰ ਚਿੱਠੀ ਲਿਖ ਕੇ ਭਾਰਤ ਅੰਦਰ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ‘ਤੇ ਡੂੰਘੀ ਚਿੰਤਾ ਦਾ ਇਜ਼ਹਾਰ ਕੀਤਾ

ਅਮਰੀਕਾ ਦੇ ਕੁਝ ਪ੍ਰਭਾਵਸ਼ਾਲੀ ਕਾਂਗਰਸ ਮੈਂਬਰਾਂ ਨੇ ਸਟੇਟ ਸਕੱਤਰ ਮਾਈਕ ਪੋਂਪੀਓ ਨੂੰ ਚਿੱਠੀ ਲਿਖ ਕੇ ਭਾਰਤ ਅੰਦਰ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ‘ਤੇ ਡੂੰਘੀ ਚਿੰਤਾ ਦਾ ਇਜ਼ਹਾਰ ਕੀਤਾ

ਵਾਸ਼ਿੰਗਟਨ, 25 ਦਸੰਬਰ (ਰਾਜ ਗੋਗਨਾ )— ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ, ਅਮਰੀਕਾ ਗੁਰਦਵਾਰਾ ਪ੍ਰਬੰਧਕ ਕਮੇਟੀ, ਅਮਰੀਕੀ ਸਿੱਖ ਕਾਕਸ ਕਮੇਟੀ ਆਦਿ ਜਥੇਬੰਦੀਆਂ ਨੇ ਭਾਰਤ ਸਰਕਾਰ ਦੁਆਰਾ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਢਾਹੇ ਗਏ ਤਸ਼ੱਦਦ ਦੀ ਦਾਸਤਾਨ ਨੂੰ ਇੰਟਰਨੈਸ਼ਨਲ ਮੀਡੀਆ ਦੁਆਰਾ ਜਾਣੂੰ ਕਰਵਾਏ ਜਾਣ ਤੋਂ ਬਾਅਦ ਇਹਨਾਂ ਡੋਨਾਲਡ ਨੌਰਕਰੋਸ ਦੀ ਅਗਵਾਈ ਵਾਲੇ ਅਮਰੀਕੀ ਕਾਂਗਰਸ ਮੈਂਬਰਾਂ ਨੇ ਡੂੰਘੀ ਚਿੰਤਾ ਦਾ ਇਜ਼ਹਾਰ ਕੀਤਾ ਹੈ । ਇਹਨਾਂ ਅਮਰੀਕੀ ਕਾਂਗਰਸੀ ਮੈਂਬਰਾਂ ਨੇ ਭਾਰਤ ਅਤੇ ਬਾਹਰਲੇ ਮੁਲਕਾਂ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅਧਿਕਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ ਹੈ ।ਇਥੇ ਇਹ ਵਰਨਣਯੋਗ ਹੈ ਕਿ ਭਾਰਤੀ ਕਿਸਾਨ, ਜੋ ਕਿ ਭਾਰਤ ਸਰਕਾਰ ਦੁਆਰਾ ਲਿਆਂਦੇ ਨਵੇਂ ਕਾਨੂੰਨਾਂ ਨੂੰ ਆਪਣੀ ਆਰਥਿਕ ਸੁਰੱਖਿਆ ‘ਤੇ ਹਮਲੇ ਵਜੋਂ ਦੇਖਦੇ ਹਨ, ਅਤੇ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਕਰ ਰਹੇ ਹਨ ।

ਪਿਛਲੇ ਮਹੀਨੇ ਜਦੋਂ ਕਿਸਾਨਾਂ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕੀਤਾ ਤਾਂ ਭਾਰਤੀ ਸੁਰੱਖਿਆ ਦਸਤਿਆਂ ਦੁਆਰਾ ਉਹਨਾਂ ਨੂੰ ਰੋਕਣ ਲਈ ਪਾਣੀ ਦੀਆਂ ਤਿੱਖੀਆਂ ਬੁਛਾੜਾਂ, ਕੰਡਿਆਲੇ ਬੈਰੀਕੇਡ ਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਸੀ । ਸਿੱਖਾਂ ਨੇ ਅਮਰੀਕੀ ਕਾਂਗਰਸ ਮੈਂਬਰਾਂ ਮਾਈਕ ਪੋਂਪੀਓ ਨੂੰ ਬੇਨਤੀ ਕੀਤੀ ਹੈ ਕਿ ਉਹ ਅਮਰੀਕਾ ਦੀ ਹੋਰ ਦੇਸ਼ਾਂ ਅੰਦਰ ਬੋਲਣ ਦੀ ਆਜ਼ਾਦੀ ਦੇ ਅਧਿਕਾਰ ਪ੍ਰਤੀ ਪ੍ਰਤੀਬੰਧਤਾ ਦੁਹਰਾਉਂਦੇ ਹੋਏ ਆਪਣੇ ਭਾਰਤੀ ਹਮ-ਰੁਤਬਾ ਨਾਲ ਸੰਪਰਕ ਕਰਨ । ਸਿੱਖਾਂ ਵੱਲੋ ਲਿਖੀ ਇਸ ਚਿੱਠੀ ‘ਚ ਪੰਜਾਬ ਨਾਲ ਸੰਬੰਧਤ ਅਮਰੀਕੀ ਸਿੱਖਾਂ ਪ੍ਰਤੀ ਖ਼ਾਸ ਚਿੰਤਾ ਪ੍ਰਗਟ ਕੀਤੀ ਗਈ ਕਿਉਕਿ ਇਹ ਕਾਨੂੰਨ ਉਹਨਾਂ ਨੂੰ ਸਿੱਧੇ ਤੌਰ ‘ਤੇ ਪ੍ਰਭਾਵਤ ਕਰਦੇ ਹਨ ।

ਬਹੁਤਾਤ ਚ’ ਅਮਰੀਕੀ ਸਿੱਖ ਇਸ ਵੇਲੇ ਬਹੁਤ ਚਿੰਤਤ ਹਨ ।ਕਿਉਕਿ ਉਹਨਾਂ ਦੇ ਪਰਿਵਾਰਿਕ ਮੈਂਬਰ ਅੱਜ ਵੀ ਆਪਣੀ ਪੁਸ਼ਤੈਨੀ ਜ਼ਮੀਨ ‘ਤੇ ਵਾਹੀ ਕਰਕੇ ਜੀਵਨ ਦਾ ਪ੍ਰਵਾਹ ਚਲਾ ਰਹੇ ਹਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: