ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 21, 2020

ਅਮਰੀਕਾ ਨੇ ਬ੍ਰਾਜ਼ੀਲ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀ ਲਗਾਈ

ਅਮਰੀਕਾ ਨੇ ਬ੍ਰਾਜ਼ੀਲ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀ ਲਗਾਈ

ਨਿਊਯਾਰਕ: ਅਮਰੀਕਾ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਦੇ ਮੱਦੇਨਜ਼ਰ ਬ੍ਰਾਜ਼ੀਲ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ । ਬ੍ਰਾਜ਼ੀਲ ਵਿੱਚ ਹਰ ਦਿਨ ਰਿਕਾਰਡ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਨੇ ਇਹ ਫੈਸਲਾ ਲਿਆ ਹੈ । ਦਰਅਸਲ, ਬ੍ਰਾਜ਼ੀਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16,508 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਪੀੜਤਾਂ ਦੀ ਕੁੱਲ ਸੰਖਿਆ 3.65 ਲੱਖ ਹੋ ਗਈ ਹੈ ।

ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਉਹ ਬ੍ਰਾਜ਼ੀਲ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਹੇ ਹਨ । ਟਰੰਪ ਨੇ ਵ੍ਹਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਂ ਨਹੀਂ ਚਾਹੁੰਦਾ ਕਿ ਉਥੋਂ ਦੇ ਲੋਕ ਆ ਕੇ ਸਾਡੇ ਲੋਕਾਂ ਨੂੰ ਸੰਕਰਮਿਤ ਕਰਨ । ਮੈਂ ਨਹੀਂ ਚਾਹੁੰਦਾ ਕਿ ਉਥੋਂ ਦੇ ਲੋਕ ਬੀਮਾਰ ਹੋਣ । ਅਸੀਂ ਵੈਂਟੀਲੇਟਰ ਭੇਜ ਕੇ ਬ੍ਰਾਜ਼ੀਲ ਦੀ ਮਦਦ ਕਰ ਰਹੇ ਹਾਂ. ਬ੍ਰਾਜ਼ੀਲ ਮੁਸੀਬਤ ਵਿੱਚ ਹੈ ।

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਾਬਰਟ ਓ ਬ੍ਰਾਇਨ ਨੇ ਸ਼ਨੀਵਾਰ ਨੂੰ CBS ਫੇਸ ਦਿ ਨੇਸ਼ਨ ਨੂੰ ਕਿਹਾ ਕਿ ਬ੍ਰਾਜ਼ੀਲ ਤੋਂ ਆਉਣ ਵਾਲੇ ਯਾਤਰੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ । ਉਸਨੇ ਅੱਗੇ ਕਿਹਾ ਕਿ ਉਮੀਦ ਕੀਤੀ ਜਾਂਦੀ ਹੈ ਕਿ ਇਹ ਅਸਥਾਈ ਤੌਰ ‘ਤੇ ਹੋਵੇਗਾ ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਦਰਜ ਕੀਤੇ ਗਏ ਹਨ । ਬ੍ਰਾਜ਼ੀਲ ਵਿੱਚ ਕੋਰੋਨਾ ਸੰਕਰਮਣ ਦੀ ਕੁੱਲ ਗਿਣਤੀ 3.65 ਲੱਖ ਹੋ ਗਈ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 22,746 ਹੋ ਗਈ ਹੈ । ਇਹ ਰਾਹਤ ਦੀ ਗੱਲ ਹੈ ਕਿ ਕੋਵਿਡ-19 ਤੋਂ 1.5 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: