ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਅਮਰੀਕਾ ਨੇ ਮੰਗੀ ਭਾਰਤ ਤੋਂ ਮੰਗ ਮੱਦਦ

ਅਮਰੀਕਾ ਨੇ ਮੰਗੀ ਭਾਰਤ ਤੋਂ ਮੰਗ ਮੱਦਦ

ਵਾਸ਼ਿੰਗਟਨ – ਸੰਕਟ ਵਿਚ ਫਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਡੋਨਾਲਡ ਟਰੰਪ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਅਮਰੀਕਾ ਵੱਲੋਂ ਆਰਡਰ ਕੀਤੀ ਗਈ ਮਲੇਰੀਆ ਤੋਂ ਬਚਾਅ ਲਈ ਦਵਾਈ ਹਾਈਡਰੋਆਕਸੀਕਲੋਰੋਕਵੀਨ ਦਵਾਈ ਨੂੰ ਜਾਰੀ ਕਰਨ। ਗੌਰਤਲਬ ਹੈ ਕਿ ਭਾਰਤ ਨੇ ਪਿਛਲੇ ਮਹੀਨੇ ਦਵਾਈਆਂ ਦੇ ਨਿਰਯਾਤ ‘ਤੇ ਪਾਬੰਦੀ ਲਾ ਦਿੱਤੀ ਸੀ। ਟਰੰਪ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਨੀਵਾਰ ਸਵੇਰੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ ਅਤੇ ਅਮਰੀਕਾ ਲਈ ਹਾਈਡਰੋਕੋਲੋਰੋਕਵੀਨ ਦਵਾਈ ਜਾਰੀ ਕਰਨ ਦੀ ਅਪੀਲ ਕੀਤੀ।

ਟਰੰਪ ਨੇ ਸ਼ਨੀਵਾਰ ਨੂੰ ਵ੍ਹਾਈਟ ਹਾਊਸ ਵਿਚ ਆਪਣੇ ਰੋਜ਼ਾਨਾ ਨਿਊਜ਼ ਸੰਮੇਲਨ ਵਿਚ ਕਿਹਾ ਕਿ ਮੈਂ ਪੀਐੱਮ ਮੋਦੀ ਨੂੰ ਫੋਨ ਕੀਤਾ ਹੈ। ਉਹ ਵੱਡੀ ਮਾਤਰਾ ਵਿਚ ਇਹ ਦਵਾਈ ਬਣਾਉਂਦੇ ਹਨ। ਭਾਰਤ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ।

ਇਸ ਤੋਂ ਪਹਿਲਾ ਦਿੱਤੇ ਗਏ ਇਕ ਬਿਆਨ ਵਿਚ ਟਰੰਪ ਨੇ ਕਿਹਾ ਕਿ ਮਲੇਰੀਆ ਦੇ ਇਲਾਜ ਵਿਚ ਦਹਾਕਿਆਂ ਤੋਂ ਇਸਤੇਮਾਲ ਕੀਤੀ ਜਾ ਰਹੀ ਹਾਈਡਰੋਕੋਲੋਰੋਕਵੀਨ ਦਵਾਈ ਦੇ ਕੋਰੋਨਾ ਰੋਗੀਆਂ ਦੇ ਇਲਾਜ ਵਿਚ ਵਰਤਣ ਨਾਲ ਚੰਗੇ ਨਤੀਜੇ ਆ ਰਹੇ ਹਨ। ਉਨ੍ਹਾਂ ਕਿਹਾ,’ਅਸੀਂ ਵਾਇਰਸ ਦੇ ਇਲਾਜ ਅਤੇ ਰੋਕਥਾਮ ਵਿਚ ਹਾਈਡਰੋਕੋਲੋਰੋਕਵੀਨ ਅਤੇ ਦੂਜੇ ਇਲਾਜਾਂ ਦੇ ਪ੍ਰਭਾਵ ਦਾ ਲਗਾਤਾਰ ਅਧਿਐਨ ਕਰ ਰਹੇ ਹਨ ਅਤੇ ਆਪਣੇ ਨਤੀਜਿਆਂ ਦੀ ਪੂਰੀ ਜਾਣਕਾਰੀ ਦੇਣਗੇ।’ ਹਾਲਾਂਕਿ ਵ੍ਹਾਈਟ ਹਾਊਸ ਟਾਸਕ ਫੋਰਸ ਦੇ ਇਕ ਸੀਨੀਅਰ ਮੈਂਬਰ ਨੇ ਅਜੇ ਕਿਸੇ ਵੀ ਨਤੀਜੇ ‘ਤੇ ਪਹੁੰਚਣ ਨੂੰ ਲੈ ਕੇ ਕੁਝ ਨਹੀਂ ਕਿਹਾ ਕਿਉਂਕਿ ਇਸ ਸਬੰਧ ਵਿਚ ਅਜੇ ਪਰੀਖਣ ਚੱਲ ਰਹੇ ਹਨ।

Leave a Reply

Your email address will not be published. Required fields are marked *

%d bloggers like this: