ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jul 2nd, 2020

ਅਮਰੀਕਾ ਵਿਚ ਸਿੱਖਾਂ ਦੀ ਵੱਡੀ ਪ੍ਰਾਪਤੀ, ਨਿਊਜਰਸੀ ਸੂਬੇ ਦੇ ਸੈਨੇਟ ਅਤੇ ਐਸੰਬਲੀ ਨੇ ਸਾਂਝੇ ਤੌਰ ਤੇ ਇੱਕ ਅਹਿਮ ਬਿੱਲ ਪਾਸ ਕੀਤਾ 

ਅਮਰੀਕਾ ਵਿਚ ਸਿੱਖਾਂ ਦੀ ਵੱਡੀ ਪ੍ਰਾਪਤੀ, ਨਿਊਜਰਸੀ ਸੂਬੇ ਦੇ ਸੈਨੇਟ ਅਤੇ ਐਸੰਬਲੀ ਨੇ ਸਾਂਝੇ ਤੌਰ ਤੇ ਇੱਕ ਅਹਿਮ ਬਿੱਲ ਪਾਸ ਕੀਤਾ

ਨਿਊਜਰਸੀ, 30 ਜੂਨ ( ਰਾਜ ਗੋਗਨਾ )- ਬੀਤੇਂ ਦਿਨ 29 ਜੂਨ  ਸੋਮਵਾਰ ਦੇ ਦਿਨ  ਵਿਸ਼ਵ ਭਰ ਦੇ ਸਿੱਖਾਂ ਲਈ  ਇਕ ਨਿਵੇਕਲੀ ਖੁਸ਼ਖਬਰੀ ਲੈ ਕੇ ਆਇਆ ਹੈ। ਅਮਰੀਕਾ ਦੇ ਨਿਊਜਰਸੀ ਸੂਬੇ ਦੀ ਸੈਨੇਟ ਅਤੇ ਐਸੰਬਲੀ ਨੇ ਇੱਕ ਯੁਆਇੰਟ ਬਿਲ ਪਾਸ ਕੀਤਾ ਹੈ ।ਇਸ ਬਿਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੈਨੇਟ  ਅਤੇ ਐਸੰਬਲੀ ਵੱਲੋਂ ਧਾਰਮਿਕ ,ਸੱਭਿਆਚਾਰਕ ਅਤੇ ਬਾਕੀ ਧਰਮਾਂ ਨਾਲ ਸਾਂਝ ਬਣਾਈ ਰੱਖਣ ਦਾ ਦਰਜਾ ਦਿਤਾ ਹੈ।ਇਸ ਦੇ ਨਾਲ ਹੀ ਸ੍ਰੀ ਗੁਰੂ ਗਰੰਥ ਸਾਹਿਬ ਜੀ ਨੂੰ ਜਾਗਤ ਜੋਤ ਗੁਰੂ ਦੇ ਤੌਰ ਤੇ ਪਰਵਾਨ ਕੀਤਾ ਹੈ।
ਇਸ ਬਿਲ ਵਿੱਚ ਸਿੱਖ ਕੌਮ ਨੂੰ ਵੱਖਰਾ ਧਰਮ ਅਤੇ ਘੱਟ ਗਿਣਤੀ ਧਰਮ ਦੇ ਤੌਰ ਤੇ ਐਲਾਨਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ  ਕਨਵੀਨਰ ਸਰਦਾਰ ਬੂਟਾ ਸਿੰਘ ਖੜੌਦ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬਿਲ ਨੂੰ ਸੈਨੇਟ ਅਤੇ ਐਸੰਬਲੀ ਵਿੱਚ ਕਰਮਵਾਰ ਪਿਛਲੇ ਦਸੰਬਰ ਅਤੇ ਇਸ ਸਾਲ ਫਰਵਰੀ ਵਿੱਚ ਪੇਸ਼ ਕੀਤਾ ਗਿਆ ਸੀ ।ਪਰ ਇਸ ਸਾਲ 15 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਨੁਮਾਇਦਿਆਂ ਵਲੋਂ ਮਿਜਊਰਟੀ ਸੈਨੇਟ ਆਫਿਸ ਨਾਲ ਮੀਟਿੰਗ ਕਰਕੇ ਬਿਲ ਵਿੱਚ  ਕੁਝ ਸੋਧਾਂ ਕਰਕੇ ਦਰੁਸਤ ਕੀਤਾ ਗਿਆ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਹਿਮਤੀ ਤੋਂ ਬਾਅਦ ਦੁਬਾਰਾ ਸੈਨੇਟ ਵਿੱਚ 22 ਜੂਨ ਨੂੰ ਪੇਸ਼ ਕੀਤਾ ਗਿਆ ।
ਇਸ ਬਿੱਲ ਦੇ ਸਪੌਂਸਰ ਮਿਸਟਰ ਸਟੀਫਨ ਸਬੀਨੀ ਜੋ ਕਿ ਨਿਊਜਰਸੀ ਸਟੇਟ ਦੀ ਸੈਨਿਟ ਦੇ ਪ੍ਰਧਾਨ ਹਨ ਅਤੇ ਕੁ ਸਪਾਂਸਰ ਪੈਟਰਿਕ ਡੀਗਨੈਨ ਹਨ।ਮਿਸਟਰ ਪੈਟਰਿਕ ਡੀਗਨੈਨ ਦੀਆਂ ਕੋਸ਼ਿਸ਼ਾਂ ਸਦਕਾ ਇਹ ਪ੍ਰਸਤਾਵ ਸੈਨਿਟ ਵਿੱਚ ਸੋਮਵਾਰ 29 ਜੂਨ ਨੂੰ 37-0 ਦੀ ਬਹੁਗਿਣਤੀ ਨਾਲ ਪਾਸ ਕਰ ਦਿਤਾ ਗਿਆ। ਸ: ਖੜੌਦ ਨੇ ਨਿਊਜਰਸੀ ਸੈਨੇਟ ਤੇ ਐਸੰਬਲੀ ਦਾ ਤਹਿ ਦਿੱਲੋਂ ਧੰਨਵਾਦ ਕੀਤਾ ਹੈ। ਅਤੇ ਹੁਣ ਅਮਰੀਕਾ ਦੀ ਨਿਊਜਰਸੀ ਸਟੇਟ ਇਕ ਇਹੋ ਜਿਹੀ ਸਟੇਟ ਹੈ ਜਿਥੇ ਸਿੱਖਾਂ ਦਾ ਭਾਰੀ ਬੋਲਬਾਲਾ ਹੈ।ਇਸ ਸਟੇਟ ਦੇ ਅਟਾਰਨੀ  ਜਨਰਲ ਵੀ ਸ: ਗੁਰਬੀਰ ਸਿੰਘ ਗਰੇਵਾਲ ਸਿੱਖ ਹਨ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਵਲੋਂ ਨਿਊਜਰਸੀ ਦੇ ਸਾਰੇ ਨਾਨਕ ਨਾਮ ਲੇਵਾ ਸਿੱਖਾਂ ਅਤੇ ਸਮੂੰਹ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਕੀਤਾ।ਜਿੰਨਾਂ ਦੀ ਸਖਤ ਮਿਹਨਤ ਦਾ ਪ੍ਰਭਾਵ ਨਿਊਜਰਸੀ ਦੇ ਰਾਜਨੀਤਕ ਲੀਡਰਸ਼ਿੱਪ ਵਿੱਚ ਹੈ।ਇਸ ਖੁਸ਼ੀ ਦੇ ਵਿਸ਼ੇਸ਼ ਦਿਹਾੜੇ ਤੇ ਸਿੱਖ ਜਗਤ ਚ’ ਕਾਫ਼ੀ ਖ਼ੁਸ਼ੀ ਪਾਈ ਜਾ ਰਹੀ ਹੈ।
......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: