Tue. Jun 25th, 2019

ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਲੋਕ ਹੋ ਰਹੇ ਪ੍ਰਭਾਵਿਤ – ਇੰਦਰਜੀਤ ਬਾਸਰਕੇ

ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਲੋਕ ਹੋ ਰਹੇ ਪ੍ਰਭਾਵਿਤ – ਇੰਦਰਜੀਤ ਬਾਸਰਕੇ

“ਉੜਤਾ ਪੰਜਾਬ” ਫਿਲ਼ਮ ਪ੍ਰਤੀ ਸ਼ੈਸ਼ਰ ਬੋਰਡ ਤੇ ਪੰਜਾਬ ਸਰਕਾਰ ਦਾ ਰਵੱਈਆ ਨਿੰਦਾਯੋਗ

SAMSUNG CAMERA PICTURES

ਭਿੱਖੀਵਿੰਡ 10 ਜੂਨ (ਹਰਜਿੰਦਰ ਸਿੰਘ ਗੋਲ੍ਹਣ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋਏ ਸਮਾਜਸੇਵੀ, ਬੁੱਧੀਜੀਵ, ਅੰਤਰਰਾਸ਼ਟਰੀ ਖਿਡਾਰੀ, ਪੱਤਰਕਾਰ ਭਾਈਚਾਰੇ ਦੇ ਲੋਕ, ਆਈ.ਏ.ਐਸ ਤੇ ਆਈ.ਪੀ.ਐਸ ਅਧਿਕਾਰੀ ਆਦਿ ਲੋਕ ਧੜਾ-ਧੜ ਪਾਰਟੀ ਨਾਲ ਜੁੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਆਗੂ ਇੰਦਰਜੀਤ ਸਿੰਘ ਬਾਸਰਕੇ ਨੇ ਭਿੱਖੀਵਿੰਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਵਿਚੋਂ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਵਿਰੋਧੀਆਂ ਦੇ ਦੰਦ ਖੱਟੇ ਕਰ ਦੇਵੇਗੀ। ਬਾਸਰਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵਰਗ ਨਾਲ ਵਿਤਕਰੇਬਾਜੀ ਨਹੀ ਕਰੇਗੀ ਅਤੇ ਸਗੋਂ ਧਰਮ ਤੇ ਜਾਤ-ਪਾਤ ਤੋਂ ਉਪਰ ਉੱਠ ਕੇ ਸੂਬਾ ਪੰਜਾਬ ਦਾ ਸਰਵਪੱਖੀ ਵਿਕਾਸ ਕਰੇਗੀ ਤੇ ਬੇਰੋਜਗਾਰ ਨੌਜਵਾਨਾਂ ਨੂੰ ਰੋਜਗਾਰ ਦੇਵੇਗੀ।

ਉਹਨਾਂ ਨੇ ਆਖਿਆ ਕਿ ਪੰਜਾਬ ਵਿੱਚ ਵੱਧ ਰਹੇ ਮਾਰੂੰ ਨਸ਼ਿਆਂ ਦੇ ਨਾਲ ਨੌਜਵਾਨਾਂ ਦੀਆਂ ਜਿੰਦਗੀਆਂ ਬਰਬਾਦ ਹੋ ਰਹੀਆਂ ਹਨ, ਜਦੋਂ ਕਿ ਇਸ ਗੰਭੀਰ ਮਸਲੇ ‘ਤੇ ਆਮ ਆਦਮੀ ਪਾਰਟੀ ਚਿੰਤਤ ਹੈ, ਪਰ ਪੰਜਾਬ ਦੀ ਮੌਜੂਦਾ ਸਰਕਾਰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਵਿਰੋਧੀਆਂ ਪਾਰਟੀਆਂ ਉਤੇ ਚਿੱਕੜ ਸੁੱਟ ਕੇ ਜਨਤਾ ਨੂੰ ਗੰੁਮਰਾਹ ਕਰ ਰਹੀ ਹੈ। ਬਾਸਰਕੇ ਨੇ ਆਖਿਆ ਕਿ ਪੰਜਾਬ ਦੀ ਮੌਜੂਦਾ ਹਾਲਤ ਨੂੰ ਦਰਸਾਉਦੀ ਫਿਲਮ “ਉੜਤਾ ਪੰਜਾਬ” ਉਪਰ ਸਰਕਾਰ ਦੀ ਸ਼ਹਿ ‘ਤੇ ਸੈਸਰ ਬੋਰਡ ਵੱਲੋਂ ਬੈਨ ਲਗਾਉਣਾ ਸੱਚ ਨੂੰ ਫਾਂਸੀ ਦੇਣ ਦੇ ਤੁਲ ਹੈ, ਜੋ ਨਿੰਦਾਯੋਗ ਕਾਰਵਾਈ ਹੈ। ਉਹਨਾਂ ਨੇ ਕਿਹਾ ਕਿ ਆਪ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਆਦਿ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ‘ਤੇ ਪਾਰਟੀ ਪ੍ਰੋਗਰਾਮ ਤੇ ਨੀਤੀਆਂ ਨੂੰ ਘਰ-ਘਰ ਪਹੰੁਚਾਇਆ ਜਾਵੇਗਾ ਅਤੇ ਪੰਜਾਬ ਵਿੱਚ ਆਪ ਸਰਕਾਰ ਬਣਨ ‘ਤੇ ਦਿੱਲੀ ਵਾਂਗ ਬੇਰੋਜਗਾਰੀ, ਭ੍ਰਿਸ਼ਟਾਚਾਰੀ, ਰਿਸ਼ਵਤਖੋਰੀ, ਮਾਰੂ ਨਸ਼ਿਆਂ ਨੂੰ ਖਤਮ ਕਰਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਸਿਹਤ ਸੇਵਾਵਾਂ, ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜਾਈ, ਸ਼ੁੱਧ ਪਾਣੀ, ਬਿਜਲੀ ਦੇ ਰੇਟਾਂ ਨੂੰ ਘੱਟ ਕਰਨ, ਕਿਸਾਨਾਂ ਨੂੰ ਖੁਦਕਸ਼ੀਆਂ ਤੋਂ ਰੋਕਣ ਲਈ ਯੋਗ ਉਪਰਾਲੇ ਕੀਤੇ ਜਾਣਗੇ।

Leave a Reply

Your email address will not be published. Required fields are marked *

%d bloggers like this: