ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਰੋਕ, ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ

ss1

ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਰੋਕ, ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ

4-22
ਮਾਨਸਾ, 03 ਜੂਨ (ਰੀਤਵਾਲ) : ਜ਼ਿਲਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ’ਤੇ ਮੀਟਿੰਗਾਂ ਕਰਨ ਅਤੇ ਨਾਅਰੇ ਲਗਾਉਣ, ਜਲੂਸ ਕੱਢਣ, ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ’ਤੇ ਉਤੇਜਿਕ ਸ਼ਬਦ ਨਾ ਇਸਤੇਮਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਹੁਕਮ ਵਿੱਚ ਕਿਹਾ ਕਿ ਜ਼ਿਲਾ ਮਾਨਸਾ ਵਿੱਚ ਵੱਖ-ਵੱਖ ਜੱਥੇਬੰਦੀਆਂ ਵੱਲੋਂ ਧਰਨੇ ਦੇਣ ਤੇ ਹੜਤਾਲਾਂ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਵੀ ਪ੍ਰਭਾਵਿਤ ਹੁੰਦਾ ਹੈ। ਉਨਾਂ ਕਿਹਾ ਕਿ ਇਹ ਹੁਕਮ ਡਿਊਟੀ ਨਿਭਾਅ ਰਹੇ ਪੁਲਿਸ ਜਾਂ ਫੌਜ ਦੇ ਜਵਾਨਾਂ, ਹੋਰ ਸਰਕਾਰੀ ਕਰਮਚਾਰੀਆਂ, ਵਿਆਹ ਜਾਂ ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ, ਜਿਸ ਲਈ ਸਪੱਸ਼ਟ ਪ੍ਰਵਾਨਗੀ ਜ਼ਿਲਾ ਮੈਜਿਸਟੇ੍ਰਟ ਜਾਂ ਉਪ-ਮੰਡਲ ਮੈਜਿਸਟੇ੍ਰਟ ਤੋਂ ਲਈ ਗਈ ਹੋਵੇ, ’ਤੇ ਲਾਗੂ ਨਹੀਂ ਹੋਵੇਗਾ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟੇ੍ਰਟ ਨੇ ਜ਼ਿਲਾ ਮਾਨਸਾ ਦੀ ਹਦੂਦ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ ਜਾਂ ਥਾਵਾਂ ’ਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਜਾਰੀ ਕਰਦਿਆਂ ਉਨਾਂ ਕਿਹਾ ਕਿ ਅਜਿਹਾ ਕਰਨ ਨਾਲ ਪੜਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਵੀ ਭੈੜਾ ਅਸਰ ਪੈਂਦਾ ਹੈ, ਇਸ ਲਈ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨਾਂ ਪੋਸਟਰਾਂ ਨੂੰ ਲਗਾਉਣ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਜ਼ਿਲਾ ਮੈਜਿਸਟੇ੍ਰਟ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲੇ ਵਿੱਚ ਪਲਾਸਟਿਕ ਦੇ ਲਿਫਾਫ਼ਿਆਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਹੈ। ਹੁਕਮ ਵਿਚ ਉਨਾਂ ਕਿਹਾ ਕਿ ਆਮ ਜਨਤਾ ਵੱਲੋਂ ਜ਼ਿਲਾ ਮਾਨਸਾ ਦੀ ਹੱਦ ਅੰਦਰ ਪਲਾਸਟਿਕ ਦੇ ਲਿਫਾਫੇ ਵਰਤੇ ਜਾਂਦੇ ਹਨ, ਜਿਨਾਂ ਦੀ ਵਰਤੋਂ ਨਾਲ ਸਫ਼ਾਈ ਵਿੱਚ ਵਿਘਨ ਪੈਂਦਾ ਹੈ। ਉਨਾਂ ਕਿਹਾ ਕਿ ਇਹ ਲਿਫਾਫੇ ਸੀਵਰੇਜ ਵਿੱਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ, ਜਿਸ ਕਾਰਨ ਗੰਦਾ ਪਾਣੀ ਸੜਕਾਂ, ਗਲੀਆਂ ਵਿੱਚ ਆ ਜਾਂਦਾ ਹੈ। ਉਨਾਂ ਕਿਹਾ ਕਿ ਇਸ ਨਾਲ ਮਨੁੱਖੀ ਜੀਵਨ ਅਤੇ ਸਰਕਾਰੀ ਤੇ ਗੈਰ ਸਰਕਾਰੀ ਸੰਪਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਹ ਤਿੰਨੇ ਹੁਕਮ 30 ਜੁਲਾਈ 2016 ਤੱਕ ਲਾਗੂ ਰਹਿਣਗੇ।

Share Button

Leave a Reply

Your email address will not be published. Required fields are marked *