ਅਸ਼ਲੀਲ ਵਾਇਰਲ ਵਿਡੀਓ ਦਾ ਅਸਰ-ਚਰਨਜੀਤ ਸਿੰਘ ਚੱਢਾ ਦੀ ਚੀਫ਼ ਖਾਲਸਾ ਦੀਵਾਨ ਦੇ ਮੁੱਖੀ ਦੇ ਅਹੁਦੇ ਤੋਂ ਛੁੱਟੀ

ss1

ਅਸ਼ਲੀਲ ਵਾਇਰਲ ਵਿਡੀਓ ਦਾ ਅਸਰ-ਚਰਨਜੀਤ ਸਿੰਘ ਚੱਢਾ ਦੀ ਚੀਫ਼ ਖਾਲਸਾ ਦੀਵਾਨ ਦੇ ਮੁੱਖੀ ਦੇ ਅਹੁਦੇ ਤੋਂ ਛੁੱਟੀ

ਚਰਨਜੀਤ ਸਿੰਘ ਚੱਢਾ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਚੀਫ ਖਾਲਸਾ ਦੀਵਾਨ ਦੀ ਮੈਨੇਜਮੈਂਟ ਕਮੇਟੀ ਨੇ ਉਹਨਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਉਹਨਾਂ ਦੀ ਥਾਂ ਤੇ ਧਨਰਾਜ ਸਿੰਘ ਨੂੰ ਚੀਫ਼ ਖਾਲਸਾ ਦੀਵਾਨ ਮੈਂਨੇਜਮੈਟ ਕਮੇਟੀ ਦਾ ਕਾਰਜਕਾਰੀ ਮੁਖੀ ਬਣਾਇਆ ਗਿਆ ਹੈ।ਜਿਕਰਯੋਗ ਹੈ ਕਿ ਅੱਜ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵਲੋਂ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ ਅਤੇ ਚੀਫ ਖਾਲਸਾ ਦੀਵਾਨ ਦੇ ਮੈਂਬਰਾਂ ਵਲੋਂ ਚਰਨਜੀਤ ਸਿੰਘ ਚੱਢਾ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।ਦੱਸਣਯੋਗ ਹੈ ਕਿ ਬੀਤੇ ਦਿਨੀਂ ਸਿੱਖਾਂ ਦੀ ਪ੍ਰਸਿੱਧ ਸੰਸਥਾ ਚੀਫ ਖਾਲਸਾ ਦੀਵਾਨ ਦੇ ਮੁਖੀ ਚਰਨਜੀਤ ਸਿੰਘ ਚੱਢਾ ਦੀ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਦੇ ਚੱਲਦੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲ ਸ਼ਿਕਾਇਤ ਵੀ ਕੀਤੀ ਗਈ ।

ਇਸ ਮਾਮਲੇ ਚਰਨਜੀਤ ਸਿੰਘ ਚੱਢਾ ਦਾ ਕਹਿਣਾ ਹੈ ਕੇ ਮੈਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਪੁਲਸ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਸ ਵੀਡੀਓ ਨੂੰ ਬਣਾਉਣ ਵਾਲੇ ਗੁਰਸੇਵਕ ਸਿੰਘ ਨਾਮੀ ਵਿਅਕਤੀ ਨੂੰ ਵੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

Share Button

Leave a Reply

Your email address will not be published. Required fields are marked *