ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਅੰਨਦਾਤੇ ‘ਤੇ ਢਾਇਆ ਗਿਆ ਜ਼ੁਲਮ ਬੇਹੱਦ ਨਿੰਦਣਯੋਗ : ਹਰਸਿਮਰਤ ਕੌਰ ਬਾਦਲ

ਅੰਨਦਾਤੇ ‘ਤੇ ਢਾਇਆ ਗਿਆ ਜ਼ੁਲਮ ਬੇਹੱਦ ਨਿੰਦਣਯੋਗ : ਹਰਸਿਮਰਤ ਕੌਰ ਬਾਦਲ

ਦਿੱਲੀ ਵਿਖੇ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਖ਼ਿਲਾਫ਼ ਹਰਿਆਣਾ ਸਰਕਾਰ ਵਲੋਂ ਵਰਤੀ ਗਈ ਸਖ਼ਤੀ ਦੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਵੱਲੋਂ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦਿਵਸ ਮੌਕੇ ਅੰਨਦਾਤਾ ਦੀ ਆਵਾਜ਼ ਨੂੰ ਦਬਾਉਣਾ, ਉਸ ‘ਤੇ ਪਾਣੀ ਦੀਆਂ ਬੁਛਾੜਾਂ ਕਰਨਾ, ਕਿਤੇ ਨਾ ਕਿਤੇ ਲੋਕਤੰਤਰ ਦੀ ਹੱਤਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਨਿਰਦੇਸ਼ ਦੇਣ ਕਿ ਕੇਂਦਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਜਾ ਰਹੇ ਕਿਸਾਨਾਂ ਨੂੰ ਉਹ ਲੰਘਣ ਦੇਣ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਭਰਾਵਾਂ ਦੇ ਹੱਕ ‘ਚ ਉਨ੍ਹਾਂ ਨਾਲ ਪੂਰੀ ਤਰ੍ਹਾਂ ਏਕੇ ਦਾ ਪ੍ਰਗਟਾਵਾ ਕਰਦੀ ਹਾਂ।

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ ‘ਤੇ ਭਾਰੀ ਫੋਰਸ ਤਾਇਨਾਤ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: