ਅੰਮ੍ਰਿਤਸਰ ਏਅਰਪੋਰਟ ਤੇ ਹਾਈ ਅਲਰਟ, ਸੁਰੱਖਿਆ ਵਿੱਚ ਕੀਤਾ ਵਾਧਾ

ss1

ਅੰਮ੍ਰਿਤਸਰ ਏਅਰਪੋਰਟ ਤੇ ਹਾਈ ਅਲਰਟ, ਸੁਰੱਖਿਆ ਵਿੱਚ ਕੀਤਾ ਵਾਧਾ

ਦੇਸ਼ ਵਿੱਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਕਰਕੇ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ‘ਤੇ 31 ਜਨਵਰੀ ਤੱਕ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ।  ਹਵਾਈ ਅੱਡੇ ਦੇ ਡਾਇਰੈਕਟਰ ਮਨੋਜ ਸੰਸੋਰੀਆ ਵੱਲੋਂ ਸੀਆਈਐਸਐਫ ਦੇ ਕਮਾਡੈਂਟ ਧਰਮਵੀਰ ਯਾਦਵ ਤੇ ਡਿਪਟੀ ਕਮਾਡੈਂਟ ਅਮਨਦੀਪ ਸਿਰਸਵਾ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਹਵਾਈ ਅੱਡੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਬੈਠਕ ਦੌਰਾਨ 26 ਜਨਵਰੀ ਦੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ !ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ। ਹਰ ਆਉਣ ਤੇ ਜਾਣ ਵਾਲੀਆਂ ਗੱਡੀਆਂ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਨ ਲਈ ਹਵਾਈ ਅੱਡੇ ‘ਚ ਪ੍ਰਵੇਸ਼ ਕਰਨ ਮੌਕੇ ਬਣੇ ਗੇਟ ‘ਤੇ ਸੁਰੱਖਿਆ ਕਰਮਚਾਰੀਆਂ ਦਾ ਵਿਸ਼ੇਸ਼ ਦਸਤਾ ਤਾਇਨਾਤ ਕੀਤਾ ਗਿਆ ਹੈ।

Share Button

Leave a Reply

Your email address will not be published. Required fields are marked *