ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. Jul 8th, 2020

ਅੰਮ੍ਰਿਤਸਰ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਜੇਪਾਲ ਸਿੰਘ ਵਾਸੀ ਵਣੀਏਕੇ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਬਹਿੜਵਾਲ ਪੱਧਰੀ ਦੇ ਵਿਚਕਾਰ ਪੁਲੀ ‘ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ। ਇਸ ਹਮਲੇ ‘ਚ ਨੌਜਵਾਨ ਅਜੇਪਾਲ ਸਿੰਘ ਦਾ ਦੋਸਤ ਜੋਗਾ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਦਾ 20 ਦਿਨ ਪਹਿਲਾਂ ਹੀ ਅਜੇਪਾਲ ਸਿੰਘ ਦਾ ਵਿਆਹ ਹੋਇਆ ਸੀ। ਇਹ ਦੋਵੇਂ ਨੌਜਵਾਨ ਪਿੰਡ ਵਣੀਏਕੇ ਤੋਂ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਣੀਕੇ ਵੱਲ ਜਾ ਰਹੇ ਸਨ। ਫਿਲਹਾਲ ਇਸ ਪੂਰੇ ਮਾਮਲੇ ਦੀ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: