ਅੰਮ੍ਰਿਤਸਰ ਭਾਰਤ ਦਾ ਦੂਜਾ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡਾ ਬਣ ਕੇ ਉੱਭਰਿਆ

ਅੰਮ੍ਰਿਤਸਰ ਭਾਰਤ ਦਾ ਦੂਜਾ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡਾ ਬਣ ਕੇ ਉੱਭਰਿਆ
ਕੈਨੇਡਾ ਅਤੇ ਯੂ.ਕੇ ਲਈ ਸਭ ਤੋਂ ਵੱਧ ਵਿਸ਼ੇਸ਼ ਉਡਾਨਾਂ
ਹਜਾਰਾਂ ਫਸੇ ਹੋਏ ਵਿਦੇਸ਼ੀ ਨਾਗਰਿਕ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਸੁਰੱਖਿਅਤ ਵਾਪਸਘਰ ਪਰਤੇ
ਨਿਊਯਾਰਕ,16 ਜੁਲਾਈ, (ਰਾਜ ਗੋਗਨਾ )—ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਮਈ ਦੇਮਹੀਨੇ ਦੌਰਾਨ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿਚ ਭਾਰਤ ਦਾ ਦੂਜਾ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡਾ ਰਿਹਾ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਫਲਾਈ ਅੰਮ੍ਰਿਤਸਰਇਨੀਸ਼ੀਏਟਿਵ ਅਭਿਆਨ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਅਪ੍ਰੈਲਮਹੀਨੇ ਵਿੱਚ ਭਾਰਤ ਦੁਆਰਾ ਉਡਾਨਾਂ ਦੀ ਮੁਅੱਤਲੀ ਦੇ ਬਾਵਜੂਦ, ਅੰਮ੍ਰਿਤਸਰ ਯਾਤਰੀਆ ਦੀ ਕੁੱਲਗਿਣਤੀ ਵਿਚ ਤੀਜੇ ਸਥਾਨ ਤੇ ਆਓਣ ਤੋਂ ਬਾਦ ਇਕ ਵਾਰ ਫਿਰ ਆਪਣੀ ਅਸਲ ਅਹਿਮੀਅਤ ਜਗਜਾਹਰ ਕਰ ਗਿਆ
ਗੁਮਟਾਲਾ ਨੇ ਦੱਸਿਆ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਹਾਲ ਹੀ ਵਿੱਚਜਾਰੀ ਕੀਤੇ ਗਈ ਮਈ 2020 ਦੀ ਯਾਤਰੀਆਂ ਦੇ ਅੰਕੜਿਆਂ ਦੀ ਰਿਪੋਰਟ ਅਨੁਸਾਰ, ਅੰਮ੍ਰਿਤਸਰ ਤੋਂ11,681 ਅੰਤਰਰਾਸ਼ਟਰੀ ਮੁਸਾਫਰਾਂ ਨੇ ਸਫਰ ਕੀਤਾ। ਇਹ ਗਿਣਤੀ ਦਿੱਲੀ ਨੂੰ ਛੱਡ ਕੇ ਭਾਰਤ ਦੇ ਹੋਰਸਾਰੇ ਵੱਡੇ ਹਵਾਈ ਅੱਡੇ ਜਿਵੇਂ ਮੁੰਬਈ, ਬੰਗਲੌਰ, ਅਹਿਮਦਾਬਾਦ, ਕੋਲਕਾਤਾ ਤੋਂ ਵੀ ਵੱਧ ਰਹੀ। ਦਿੱਲੀਏਅਰਪੋਰਟ 40,212 ਦੇ ਨਾਲ ਚੋਟੀ ਅਤੇ ਮੁੰਬਈ 10,280 ਯਾਤਰੀਆਂ ਨਾਲ ਤੀਜੇ ਨੰਬਰ’ ਤੇ ਸੀ।
ਮਾਰਚ ਦੇ ਅਖੀਰ ਵਿੱਚ ਭਾਰਤ ਸਰਕਾਰ ਵੱਲੋਂ ਉਡਾਣਾਂ ਦੀ ਮੁਕੰਮਲ ਮੁਅੱਤਲੀ ਕਾਰਨ ਹਜ਼ਾਰਾਂਵਿਦੇਸ਼ੀ ਪੰਜਾਬ ਸਮੇਤ ਦੇਸ਼ ਭਰ ਵਿੱਚ ਫਸ ਗਏ ਜਿਸ ਵਿੱਚ ਯੂ.ਕੇ. ਅਤੇ ਕੈਨੇਡਾ ਦੇ ਵਸਨੀਕਾਂ ਦੀ ਸਭਤੋਂ ਵੱਧ ਗਿਣਤੀ ਪੰਜਾਬ ਵਿੱਚ ਸੀ। ਆਪਣੇ ਨਾਗਰਿਕਾਂ ਨੂੰ ਵਾਪਸ ਭੇਜਣ ਲਈ, ਯੂ.ਕੇ ਅਤੇ ਕੈਨੇਡਾ ਦੀਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ ਇੱਥੋਂ ਵਿਸ਼ੇਸ਼ ਉਡਾਨਾਂ ਸ਼ੁਰੂ ਕੀਤੀਆਂ ਸਨ। ਵੱਡੀ ਗਿਣਤੀ ਵਿੱਚਇਹਨਾਂ ਦੋਹਾਂ ਮੁਲਕਾ ਦੇ ਵਸਨੀਕ ਪੰਜਾਬ ਵਿੱਚ ਫਸੇ ਹੋਣ ਕਾਰਨ, ਇਹ ਉਡਾਨਾਂ ਮਈ ਦੇ ਮਹੀਨੇ ਵਿੱਚਵੀ ਚਲਦੀਆਂ ਰਹੀਆਂ।
ਯੂ.ਕੇ. ਦੀ ਸਰਕਾਰ ਨੇ ਅਪ੍ਰੈਲ ਤੋਂ 15 ਮਈ, 2020 ਤੱਕ ਬ੍ਰਿਟਿਸ਼ ਅਤੇ ਕਤਰ ਏਅਰਵੇਜ਼ਦੁਆਰਾ ਸੰਚਾਲਿਤ ਕੁੱਲ 28 ਉਡਾਨਾਂ ਦਾ ਪ੍ਰਬੰਧ ਕੀਤਾ ਜਿਸ ਨਾਲ ਲਗਭਗ 8271 ਯਾਤਰੀ ਆਪਣੇਘਰ ਵਾਪਸ ਪਰਤੇ। ਕੈਨੇਡਾ ਦੇ ਭਾਰਤ ਵਿੱਚ ਸਥਿਤ ਵਿਦੇਸ਼ ਦਫਤਰ ਨੇ ਵੀ ਕਤਰ ਏਅਰਵੇਜ਼ ਦੇਸਹਿਯੋਗ ਨਾਲ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਅਲ ਲਈ ਕੁੱਲ 25 ਉਡਾਨਾਂ ਦਾ ਸੰਚਾਲਨ ਕੀਤਾ ਜੋਲਗਭਗ 7516 ਕੈਨੇਡੀਅਨ ਵਾਸੀਆਂ ਨੂੰ ਅੰਮ੍ਰਿਤਸਰ ਤੋਂ ਵਾਪਸ ਲੈ ਕੇ ਗਏ। ਇਕ ਅਨੁਮਾਨਅਨੁਸਾਰ ਯੂਕੇ ਅਤੇ ਕਨੇਡਾ ਦੁਆਰਾ ਦੁਨੀਆਂ ਭਰ ਵਿਚੋਂ ਸਭ ਤੋਂ ਵੱਧ ਵਿਸ਼ੇਸ਼ ਉਡਾਣਾਂ ਦਾ ਸੰਚਾਲਣਅੰਮ੍ਰਿਤਸਰ ਤੋਂ ਕੀਤਾ ਗਿਆ।ਅੰਮ੍ਰਿਤਸਰ ਤੋਂ ਵੱਡੀ ਗਿਣਤੀ ਵਿਚ ਇਹਨਾਂ ਅੰਤਰਰਾਸ਼ਟਰੀ ਉਡਾਨਾਂ ਦੇ ਪ੍ਰਬੰਧ ਤੋਂ ਖੁਸ਼ਗੁਮਟਾਲਾ ਨੇ ਕਿਹਾ, “ਭਾਂਵੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਨਵੀਆਂ ਅੰਤਰਰਾਸ਼ਟਰੀ ਰੂਟ ਤੇ ਉਡਾਣਾਂਲਈ ਲੰਮੇ ਸਮੇਂ ਤੋਂ ਅਣਗੌਲਿਆਂ ਕੀਤਾ ਜਾ ਰਿਹਾ ਹੋਵੇ, ਪਰ ਇਸ ਮਹਾਂਮਾਰੀ ਦੇ ਸੰਕਟ ਦੌਰਾਨਏਅਰਪੋਰਟ ਤੋਂ ਇਹਨੀਆਂ ਸਾਰੀਆਂ ਵਿਸ਼ੇਸ਼ ਉਡਾਣਾਂ ਦੀ ਇਸ ਬੇਮਿਸਾਲ ਕੋਸ਼ਿਸ਼ ਨੇ ਭਵਿੱਖ ਵਿਚਲੰਡਨ, ਟੋਰਾਂਟੋ ਅਤੇ ਵੈਨਕੁਵਰ ਵਰਗੀਆਂ ਪ੍ਰਮੁੱਖ ਥਾਵਾਂ ਲਈ ਉਡਾਣਾਂ ਸ਼ੁਰੂ ਕਰਨ ਦੀ ਅਸਲ ਸਮਰੱਥਾਦਾ ਖੁਲਾਸਾ ਕੀਤਾ ਹੈ।ਸਾਨੂੰ ਉਮੀਦ ਹੈ ਕਿ ਇਹ ਅੰਕੜੇ ਭਵਿੱਖ ਵਿਚ ਇੱਥੋਂ ਬ੍ਰਿਟਿਸ਼ ਏਅਰਵੇਜ਼, ਏਅਰ ਕਨੇਡਾ ਜਾਂਇੱਥੋਂ ਤਕ ਕਿ ਭਾਰਤ ਦੀਆਂ ਹਵਾਈ ਕੰਪਨੀਆਂ ਵਲੋਂ ਇਹਨਾਂ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਸ਼ੁਰੂਕਰਨ ਵਿੱਚ ਮਦਦਗਾਰ ਹੋਣਗੇ। ਏਅਰ ਇੰਡੀਆਂ ਵਲੋਂ ਵੀ ਆਪਣੀ ਦਿੱਲੀ-ਟੋਰਾਂਟੋ ਜਾਂ ਲੰਡਨ ਹੀਥਰੌਲਈ ਉਡਾਣ ਦਾ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਨਾਲ ਸਮਾਂ ਅਤੇ ਪੈਸੇ ਦੋਵਾਂ ਦੀ ਬਹੁਤ ਬਚਤ ਹੋਵੇਗੀ ਅਤੇ ਪੰਜਾਬ ਨੁੰ ਇਕ ਵੱਡਾ ਆਰਥਿਕ ਲਾਭ ਵੀ ਮਿਲੇਗਾ।