Fri. Aug 23rd, 2019

ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੋ ਸਕੇ ਭਰਾਵਾਂ ਕੋਲੋਂ 11 ਲੱਖ ਦਾ ਸੋਨਾ ਬਰਾਮਦ

ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੋ ਸਕੇ ਭਰਾਵਾਂ ਕੋਲੋਂ 11 ਲੱਖ ਦਾ ਸੋਨਾ ਬਰਾਮਦ

ਅੰਮ੍ਰਿਤਸਰ ਹਵਾਈ ਅੱਡੇ ‘ਤੇ ਅੱਜ ਦੁਬਈ ਤੋਂ ਆ ਰਹੇ ਦੋ ਸਕੇ ਭਰਾਵਾਂ ਕੋਲੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ਕੀਤਾ। ਇਸ ਸੋਨੇ ਦੀ ਕੀਮਤ ਅੰਤਰ-ਰਾਸ਼ਟਰੀ ਬਜ਼ਾਰ ‘ਚ ਕਰੀਬ 11 ਲੱਖ ਦੱਸੀ ਜਾ ਰਹੀ ਹੈ।

ਦੋਵਾਂ ਭਰਾਵਾਂ ਦੀ ਪਹਿਚਾਣ ਪਰਮਿੰਦਰ ਸਿੰਘ, ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਆਬਾਦੀ ਕਟੜਾ ਧਰਮ ਸਿੰਘ ਅੰਮ੍ਰਿਤਸਰ ਵਜੋਂ ਹੋਈ ਹੈ। ਅਧਿਕਾਰੀਆਂ ਵੱਲੋਂ ਦੋਵਾਂ ਭਰਾਵਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

%d bloggers like this: