Mon. Sep 23rd, 2019

ਅੰਮ੍ਰਿਤਸਰ ਹਵਾਈ ਅੱਡੇ ਤੋਂ ਸੱਤ ਲੱਖ ਦੀ ਵਿਦੇਸ਼ੀ ਕਰੰਸੀ ਸਮੇਤ ਇੱਕ ਕਾਬੂ

ਅੰਮ੍ਰਿਤਸਰ ਹਵਾਈ ਅੱਡੇ ਤੋਂ ਸੱਤ ਲੱਖ ਦੀ ਵਿਦੇਸ਼ੀ ਕਰੰਸੀ ਸਮੇਤ ਇੱਕ ਕਾਬੂ

ਚੰਡੀਗੜ੍ਹ, 06 ਸਤੰਬਰ (ਪ.ਪ.): ਕਸਟਮ ਵਿਭਾਗ ਦੀ ਇੱਕ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼ੁੱਕਰਵਾਰ ਨੂੰ ਅਮ੍ਰਿਤਸਰ ਸਥਿਤ ਗੁਰੂ ਰਾਮ ਰਾਮਦਾਸ ਹਵਾਈ ਅੱਡੇ ਤੋਂ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨੂੰ ਜਿਸ ਸਮੇਂ ਗ੍ਰਿਫਤਾਰ ਕੀਤਾ ਗਿਆ ਉਸ ਸਮੇਂ ਉਹ ਦੁਬਈ ਜਾਣ ਦੀ ਤਿਆਰੀ ਵਿੱਚ ਸੀ। ਕਸਟਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਦੇ ਅਨੁਸਾਰ ਪਟਿਆਲਾ ਵਾਸੀ ਇੱਕ ਵਿਅਕਤੀ ਬੀਤੇ ਦਿਨੀਂ ਇੰਡੀਗੋ ਦੀ ਫਲਾਈਟ ਤੋਂ ਦੁਬਈ ਜਾਣ ਦੀ ਤਿਆਰੀ ਵਿੱਚ ਸੀ।
ਉਕਤ ਵਿਅਕਤੀ ਨੇ ਜਿਵੇਂ ਹੀ ਹਵਾਈ ਅੱਡੇ ਅੰਦਰ ਪ੍ਰਵੇਸ਼ ਕੀਤਾ ਤਾਂ ਜਾਂਚ ਦੌਰਾਨ ਉਸਦੇ ਬੈਗ ਵਿੱਚੋਂ ਸੱਤ ਲੱਖ ਦਸ ਹਜ਼ਾਰ 223 ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ। ਜਿਸ ਵਿੱਚ 8450 ਪੌਂਡ ਸਨ। ਜਾਂਚ ਦੌਰਾਨ ਜਦ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਇਸ ਕਰੰਸੀ ਦੇ ਬਾਰੇ ਵਿੱਚ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕਿਆ ਜਿਸਦੇ ਚੱਲਦੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਸਟਮ ਅਧਿਕਾਰੀ ਦੀਪਕ ਗੁਪਤਾ ਨੇ ਦੱਸਿਆ ਕਿ ਇਹ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਮੁਲਜ਼ਮ ਇਹ ਰਾਸ਼ੀ ਕਿੱਥੋਂ ਲੈ ਕੇ ਆਇਆ ਸੀ ਅਤੇ ਦੁਬਈ ਨਾਲ ਇਸਦਾ ਕੀ ਕੁਨੈਕਸ਼ਨ ਸੀ।

Leave a Reply

Your email address will not be published. Required fields are marked *

%d bloggers like this: