ਅੰਮ੍ਰਿਤ ਸੰਚਾਰ ਦੀ ਮਰਯਾਦਾ ਨੂੰ ਢਾਹ ਲਾਉਣ ਵਾਲੇ ਪੰਥ ਦੋਖੀਆਂ ਦਾ ਸਿੱਖ ਸੰਗਤਾਂ ਡੱਟ ਕੇ ਵਿਰੋਧ ਕਰਨ : ਗਿਆਨੀ ਰਾਜਪਾਲ ਸਿੰਘ ਖ਼ਾਲਸਾ

ss1

ਅੰਮ੍ਰਿਤ ਸੰਚਾਰ ਦੀ ਮਰਯਾਦਾ ਨੂੰ ਢਾਹ ਲਾਉਣ ਵਾਲੇ ਪੰਥ ਦੋਖੀਆਂ ਦਾ ਸਿੱਖ ਸੰਗਤਾਂ ਡੱਟ ਕੇ ਵਿਰੋਧ ਕਰਨ : ਗਿਆਨੀ ਰਾਜਪਾਲ ਸਿੰਘ ਖ਼ਾਲਸਾ
ਇੰਟਰਨੈਸ਼ਨਲ ਪੰਥਕ ਦਲ ਵੱਲੋਂ ਗੁਰਮਤਿ ਸਮਾਗਮ ਦੌਰਾਨ ਕੇਸਾਧਾਰੀ ਬੱਚਿਆਂ ਦਾ ਸਨਮਾਨ

18-28ਤਲਵੰਡੀ ਸਾਬੋ, 17 ਮਈ (ਗੁਰਜੰਟ ਸਿੰਘ ਨਥੇਹਾ)-ਨੇੜਲੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਭਾਈ ਸਤਨਾਮ ਸਿੰਘ ਬੱਲ੍ਹੋ ਵਾਲਿਆਂ ਨੇ ਸੰਗਤਾਂ ਨੂੰ ਪਾਖੰਡਵਾਦ ਤੋਂ ਦੂਰ ਰਹਿਣ ਅਤੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਨਾ ਕੀਤੀ।
ਭਾਈ ਜਲੌਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦੇਂਦਿਆਂ ਕਿਹਾ ਕਿ ਇੰਟਰਨੈਸ਼ਨਲ ਪੰਥਕ ਦਲ ਜਥੇਬੰਦੀ ਅਤੇ ਪਿੰਡ ਦੇ ਵਿਰਸਾ ਚੇਤਨਾ ਕਲੱਬ ਦੇ ਮੈਂਬਰਾਂ ਵੱਲੋਂ ਧਰਮ ਪ੍ਰਚਾਰ ਦੇ ਉਪਰਾਲੇ ਤਹਿਤ ਹਰ ਮਹੀਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਸੰਗਤਾਂ ਨੂੰ ਗੁਰਬਾਣੀ ਦੇ ਮਾਰਗ ‘ਤੇ ਚੱਲ ਕੇ ਸਮਾਜਿਕ ਅਤੇ ਧਾਰਮਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਜਾਂਦਾ ਹੈ। ਇੰਟਰਨੈਸ਼ਨਲ ਪੰਥਕ ਦਲ ਦੇ ਧਰਮ ਪ੍ਰਚਾਰ ਵਿੰਗ ਦੇ ਕੋਆਰਡੀਨੇਟਰ ਅਤੇ ਨੌਜਵਾਨ ਸਿੱਖ ਪ੍ਰਚਾਰਕ ਗਿਆਨੀ ਰਾਜਪਾਲ ਸਿੰਘ ਖ਼ਾਲਸਾ ਨੇ ਕਥਾ-ਵੀਚਾਰ ਦੌਰਾਨ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪੰਜ ਬਾਣੀਆਂ ਜਪੁ ਜੀ, ਜਾਪੁ ਸਾਹਿਬ, ਤ੍ਵਪ੍ਰਸਾਦਿ ਸਵੱਯੇ, ਚੌਪਈ ਅਤੇ ਅਨੰਦ ਸਾਹਿਬ ਦਾ ਪਾਠ ਕਰਕੇ 1699 ਦੀ ਵਿਸਾਖੀ ਤੋਂ ਆਰੰਭ ਕੀਤੀ ਗਈ ਅੰਮ੍ਰਿਤ ਸੰਚਾਰ ਦੀ ਮਰਯਾਦਾ ਨੂੰ ਸਿੱਖੀ ਭੇਖ ਵਾਲੇ ਕੁੱਝ ਅਖੌਤੀ ਵਿਦਵਾਨਾਂ ਵੱਲੋਂ ਚੈਲਿੰਜ ਕਰਦਿਆਂ ਮਨਮੱਤੀ ਤਰੀਕੇ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ, ਗੁਰੂ-ਘਰ ਦੇ ਅਜਿਹੇ ਦੋਖੀਆਂ ਤੋਂ ਸੰਗਤਾਂ ਨੂੰ ਸੁਚੇਤ ਰਹਿਣ ਦੀ ਅਤਿਅੰਤ ਲੋੜ ਹੈ।
ਗਿਆਨੀ ਖ਼ਾਲਸਾ ਨੇ ਅਪੀਲ ਕਰਦਿਆਂ ਕਿਹਾ ਕਿ ਪੰਥ ਵਿਚ ਦੁਬਿਧਾਵਾਂ ਖੜ੍ਹੀਆਂ ਕਰਨ ਵਾਲੇ ਅਜਿਹੇ ਸ਼ਰਾਰਤੀ ਅਨਸਰਾਂ ਦਾ ਦੇਸ-ਵਿਦੇਸ਼ ਦੀਆਂ ਸੰਗਤਾਂ ਡਟ ਕੇ ਵਿਰੋਧ ਕਰਨ। ਇਸ ਮੌਕੇ ਕੇਸ ਰੱਖ ਕੇ ਸਾਬਤ-ਸੂਰਤ ਰਹਿਣ ਦਾ ਪ੍ਰਣ ਕਰਨ ਵਾਲੇ 21 ਬੱਚਿਆਂ ਦੀ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਧਾਰਮਿਕ ਸਾਹਿਤ ਅਤੇ ਸਰਟੀਫਿਕੇਟ ਦੇ ਕੇ ਹੌਂਸਲਾ ਅਫਜ਼ਾਈ ਕੀਤੀ ਗਈ। ਹਰ ਰੋਜ਼ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੀ ਸੇਵਾ ਕਰਨ ਵਾਲੀਆਂ ਬੀਬੀਆਂ ਵੱਲੋਂ ਸਮਾਗਮ ਦੌਰਾਨ ਵਿਸ਼ੇਸ਼ ਸੇਵਾ ਨਿਭਾਈ ਗਈ।
ਇਸ ਮੌਕੇ ਗ੍ਰੰਥੀ ਜੱਸਾ ਸਿੰਘ, ਬਲਕੌਰ ਸਿੰਘ, ਇਕਬਾਲ ਸਿੰਘ, ਰੁਪਿੰਦਰ ਸਿੰਘ, ਲੱਖਾ ਸਿੰਘ, ਸੁਖਦੀਪ ਸਿੰਘ, ਸ਼ਰਨਦੀਪ ਸਿੰਘ, ਮਨਪ੍ਰੀਤ ਸਿੰਘ ਕਲੱਬ ਪ੍ਰਧਾਨ, ਜਗਜੀਤ ਸਿੰਘ ਕਮੇਟੀ ਮੈਂਬਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਦੇਰ ਰਾਤ ਤੱਕ ਹਾਜ਼ਰੀ ਭਰੀ।

Share Button

Leave a Reply

Your email address will not be published. Required fields are marked *