Thu. Oct 17th, 2019

ਅੱਜ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਸਕਦੇ ਸ਼ੇਰ ਸਿੰਘ ਘੁਬਾਇਆ

ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਬਆਦ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਉਹ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਇੰਚਾਰਜ ਤੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ।
ਸੁਤਰਾਂ ਮੁਤਾਬਿਕ ਸ਼ੇਰ ਸਿੰਘ ਘੁਬਾਇਆ ਕਰੀਬ ਸਾਢੇ ਦਸ ਵਜੇ ਖੁਦ ਰਾਹੁਲ ਗਾਂਧੀ ਨੂੰ ਮਿਲਣਗੇ। ਉਹ ਫਿਰੋਜਪੁਰ ਤੋਂ ਕਾਂਗਰਸ ਦੀ ਟਿਕਟ ਤੋਂ ਲੋਕਸਭਾ ਚੋਣ ਲੜਣਾ ਚਾਹੁੰਦੇ ਹਨ। ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਬਾਗੀ ਚੱਲ ਰਹੇ ਸਨ।
ਬੀਤੇ ਦਿਨ ਫਾਜ਼ਿਲਕਾ-ਫਿਰੋਜ਼ਪੁਰ ਰੋਡ ‘ਤੇ ਸਥਿਤ ਆਪਣੇ ਦਫਤਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਅਸਤੀਫੇ ਦੀ ਲਿਖਤੀ ਕਾਪੀ ਮੀਡੀਆ ਨੂੰ ਦਿਖਾਉਂਦਿਆਂ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਜਿਸ ਪਾਰਟੀ ਦਾ ਮੈਂ ਜਲਾਲਾਬਾਦ ‘ਚ ਅਧਾਰ ਬਣਾਇਆ, ਉਸ ਪਾਰਟੀ ਦੇ ਮੌਜੂਦਾ ਪ੍ਰਧਾਨ ਦੀਆਂ ਨੀਤੀਆਂ ਅਤੇ ਉਸ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਪਾਰਟੀ ਨੂੰ ਅਲਵਿਦਾ ਕਹਿਣਾ ਪੈ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਧਾਨਕ ਹਲਕੇ ਜਲਾਲਾਬਾਦ ਤੋਂ ਅਕਾਲੀ ਦਲ ਨੂੰ ਪੈਰਾਂ ‘ਤੇ ਖੜ੍ਹਾ ਕਰਨ ਵਾਲੇ ਸ਼ੇਰ ਸਿੰਘ ਘੁਬਾਇਆ ਦੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਵੀ ਕੋਈ ਸੁਣਵਾਈ ਨਾ ਹੋਣ ਕਰਕੇ ਕਾਫ਼ੀ ਲੰਮੇ ਸਮੇਂ ਤੋਂ ਪਾਰਟੀ ਪ੍ਰਧਾਨ ਨਾਲ ਨਾਰਾਜ਼ ਚੱਲੇ ਆ ਰਹੇ ਸਨ। ਉਨ੍ਹਾ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਖੁੱਲ੍ਹ ਕੇ ਆਪਣੇ ਪੁੱਤਰ ਦਵਿੰਦਰ ਘੁਬਾਇਆ ਨੂੰ ਪਹਿਲਾਂ ਕਾਂਗਰਸ ਵਿਚ ਸ਼ਾਮਲ ਕਰਵਾਇਆ ਅਤੇ ਫਿਰ ਉਸ ਦੀ ਖੁੱਲ੍ਹ ਕੇ ਮਦਦ ਕੀਤੀ।
ਦੱਸਣਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਜਲਾਲਾਬਾਦ ਤੋਂ ਦੋ ਵਾਰ ਅਕਾਲੀ ਦਲ ਦੇ ਵਿਧਾਇਕ ਅਤੇ 2 ਵਾਰ ਫ਼ਿਰੋਜ਼ਪੁਰ ਤੋਂ ਅਕਾਲੀ ਦਲ ਦੇ ਸਾਂਸਦ ਰਹਿ ਚੁੱਕੇ ਹਨ। ਉਹ ਫ਼ਿਰੋਜ਼ਪੁਰ ਤੋਂ ਮੌਜੂਦਾ ਸਾਂਸਦ ਹਨ।

ਪੰਜਾਬ ਦੇ ਸਕੂਲਾਂ ਵਿੱਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗਲਕੀ ਫ਼ਰਮਾਨ ਦੀ ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਨੇ ਕੀਤੀ ਸਖ਼ਤ ਨਿਖੇਧੀ ਸੰਗਰੂਰ, 17 ਅਕਤੂਬਰ (ਕਰਮ ਸਿੰਘ ਜਖ਼ਮੀ): ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗਲਕੀ ਫ਼ਰਮਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲ ਮੁਖੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਨੇ ਆਪਣੇ ਸਕੂਲਾਂ ਵਿੱਚ ਥੀਏਟਰ ਦੀ ਸ਼ੁਰੂਆਤ ਕਰਵਾਉਂਦੇ ਹੋਏ ਇਕਾਂਗੀਆਂ ਦਾ ਮੰਚਨ ਕਰਵਾਉਣਾ ਹੈ। ਇਹ ਇਕਾਂਗੀ ਨਾਟਕ ਸਿਰਫ਼ ਹਿੰਦੀ ਵਿੱਚ ਹੀ ਖੇਡੇ ਜਾਣਗੇ ਅਤੇ ਇਹ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਹੋਣੇ ਜ਼ਰੂਰੀ ਹਨ। ਵਿਚਾਰ ਚਰਚਾ ਵਿੱਚ ਹਿੱਸਾ ਲੈਂਦਿਆਂ ਡਾ. ਮੀਤ ਖਟੜਾ, ਡਾ. ਇਕਬਾਲ ਸਿੰਘ, ਡਾ. ਸੁਖਵਿੰਦਰ ਸਿੰਘ ਪਰਮਾਰ, ਦਲਬਾਰ ਸਿੰਘ ਚੱਠੇ ਸੇਖਵਾਂ, ਕਰਮ ਸਿੰਘ ਜ਼ਖ਼ਮੀ, ਰਜਿੰਦਰ ਸਿੰਘ ਰਾਜਨ, ਜਗਜੀਤ ਸਿੰਘ ਲੱਡਾ, ਸੁਖਵਿੰਦਰ ਸਿੰਘ ਲੋਟੇ, ਸੁਖਵਿੰਦਰ ਕੌਰ ਸਿੱਧੂ, ਕੁਲਵੰਤ ਖਨੌਰੀ, ਗੁਰਪ੍ਰੀਤ ਸਿੰਘ ਸਹੋਤਾ, ਸਤਪਾਲ ਸਿੰਘ ਲੌਂਗੋਵਾਲ, ਸਰਬਜੀਤ ਸਿੰਘ ਸੰਧੂ, ਸੁਖਵਿੰਦਰ ਕੌਰ ਹਰਿਆਓ, ਧਰਮਵੀਰ ਸਿੰਘ, ਮੀਤ ਸਕਰੌਦੀ, ਸੁਰਜੀਤ ਸਿੰਘ ਮੌਜੀ, ਲਾਭ ਸਿੰਘ ਝੱਮਟ, ਲਵਲੀ ਬਡਰੁੱਖਾਂ, ਗੋਬਿੰਦ ਸਿੰਘ ਤੂਰਬਨਜਾਰਾ, ਸਰਬਜੀਤ ਸੰਗਰੂਰਵੀ ਅਤੇ ਜੱਗੀ ਮਾਨ ਆਦਿ ਸਾਹਿਤਕਾਰਾਂ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨਾਲ ਇਹ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੰਜਾਬੀ ਭਾਸ਼ਾ ਨੂੰ ਨੁੱਕਰੇ ਲਾਉਣ ਦੀ ਨੀਤੀ ਤਿਆਗ ਕੇ ਇਸ ਦਾ ਬਣਦਾ ਮਾਣ ਸਤਿਕਾਰ ਬਹਾਲ ਕਰਨ ਵੱਲ ਧਿਆਨ ਦੇਵੇ।

Leave a Reply

Your email address will not be published. Required fields are marked *

You may have missed

%d bloggers like this: