ਅੱਜ ਤੋਂ ਸ਼ੁਰੂ ਹੋਵੇਗਾ ਕੇਂਦਰੀ ਬਜਟ ਸੈਸ਼ਨ ਦਾ ਦੂਜਾ ਗੇੜ

ਅੱਜ ਤੋਂ ਸ਼ੁਰੂ ਹੋਵੇਗਾ ਕੇਂਦਰੀ ਬਜਟ ਸੈਸ਼ਨ ਦਾ ਦੂਜਾ ਗੇੜ
ਨਵੀਂ ਦਿੱਲੀ: ਸੰਸਦ ‘ਚ ਬਜਟ ਸੈਸ਼ਨ ਦਾ ਦੂਜਾ ਗੇੜ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਗੇੜ ‘ਚ ਸਰਕਾਰ ਦਾ ਮੁੱਖ ਏਜੰਡਾ ਬਜਟ ਵੰਡ ਦੀਆਂ ਮੰਗਾਂ ‘ਤੇ ਚਰਚਾ ਅਤੇ ਵਿੱਤ ਬਿੱਲ ‘ਤੇ ਚਰਚਾ ਤੇ ਉਨ੍ਹਾਂ ਨੂੰ ਪਾਸ ਕਰਵਾਉਣਾ ਹੁੰਦਾ ਹੈ। ਹਾਲਾਂਕਿ ਸੈਸ਼ਨ ਅਜਿਹੇ ਸਮੇਂ ਸ਼ੁਰੂ ਹੋ ਰਿਹਾ ਹੈ ਜਦੋਂ ਬੰਗਾਲ ਸਮੇਤ 5 ਸੂਬਿਆਂ ‘ਚ ਵਿਧਾਨਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਤੇ ਚੋਣ ਅਭਿਆਨ ਜ਼ੋਰਾਂ ‘ਤੇ ਹੈ।
ਅਜਿਹੇ ‘ਚ ਤੈਅ ਮੰਨਿਆ ਜਾ ਸਕਦਾ ਹੈ ਕਿ ਇਨ੍ਹਾਂ ਚੋਣਾਂ ਦੀ ਗੂੰਜ ਸੰਸਦ ‘ਚ ਵੀ ਸੁਣਾਈ ਦੇਵੇਗੀ। ਸਾਰੀਆਂ ਪਾਰਟੀਆਂ ਸੰਸਦ ਨੂੰ ਵੀ ਚੋਣ ਅਭਿਆਨ ਲਈ ਇਕ ਮੰਚ ਦੇ ਤੌਰ ‘ਤੇ ਇਸਤੇਮਾਲ ਕਰਨਾ ਚਾਹੁਣਗੀਆਂ। ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਸੰਕੇਤ ਦਿੱਤੇ ਹਨ ਕਿ ਨਾ ਸਿਰਫ ਬਜਟ ਬਲਕਿ ਕਈ ਹੋਰ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਹੈ। ਇਨ੍ਹਾਂ ‘ਚ ਸਭ ਤੋਂ ਪਹਿਲਾਂ ਕਿਸਾਨ ਅੰਦੋਲਨ ਦਾ ਮੁੱਦਾ ਹੈ। ਅੰਦੋਲਨ ਦੇ 100 ਦਿਨ ਪੂਰੇ ਹੋ ਗਏ ਤੇ ਅਜਿਹੇ ‘ਚ ਸਰਕਾਰ ਤੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਾਲੇ ਗੱਲਬਾਤ ਕਰਕੇ ਅੰਦੋਲਨ ਖਤਮ ਕਰਾਉਣ ਦੀ ਮੰਗ ਕੀਤੀ ਜਾਵੇਗੀ।