Thu. Jun 20th, 2019

ਅੱਜ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ, ਹਾਈਕੋਰਟ ਨੇ ਰੋਕ ਲਗਾਉਣ ਤੋਂ ਨਾਂਹ ਕੀਤੀ

ਅੱਜ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ, ਹਾਈਕੋਰਟ ਨੇ ਰੋਕ ਲਗਾਉਣ ਤੋਂ ਨਾਂਹ ਕੀਤੀ

ਨਵੀਂ ਦਿੱਲੀ 14 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਜੋ ਕਿ ਬੀਤੀ 9 ਮਾਰਚ ਨੂੰ ਹੋਣੀਆਂ ਸਨ ਉਸ ਉਪਰ ਹਾਈਕੋਰਟ ਵਿਚ ਰੋਕਣ ਲਈ ਅਪੀਲ ਦਾਖਿਲ ਕੀਤੀ ਗਈ ਸੀ ਜਿਸ ਦੀ ਸੁਣਵਾਈ ਕਰਦਿਆਂ ਅਦਾਲਤ ਵਲੋ 15 ਮਾਰਚ ਦੀ ਮਿਤੀ ਮਿੱਥੀ ਗਈ ਸੀ ।
ਇਸ ਦੇ ਨਾਲ ਹੀ ਦਿੱਲੀ ਹਾਈ ਕੋਰਟ ਨੇ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏਆਂ ਅਜ ਚੋਣਾਂ ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਦਿੱਲੀ ਹਾਈਕੋਰਟ ਨੇ 15 ਮਾਰਚ ਨੂੰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਹੈ।
ਜਿਕਰਯੋਗ ਹੈ ਕਿ ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿੱਚ ਵੱਖ -ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਵਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *

%d bloggers like this: