ਅੱਠ ਜ਼ਿਲ੍ਹਿਆਂ ‘ਚ ਮੁੜ ਪੰਚਾਇਤ ਚੋਣਾਂ ਕਰਵਾਉਣ ਦੇ ਹੁਕਮ ਜ਼ਾਰੀ

ਅੱਠ ਜ਼ਿਲ੍ਹਿਆਂ ‘ਚ ਮੁੜ ਪੰਚਾਇਤ ਚੋਣਾਂ ਕਰਵਾਉਣ ਦੇ ਹੁਕਮ ਜ਼ਾਰੀ

ਪੰਜਾਬ ਨੇ 8 ਜ਼ਿਲ੍ਹਿਆਂ ਵਿਚ 2 ਜਨਵਰੀ ਨੂੰ ਮੁੜ ਤੋਂ ਪੰਚਾਇਤ ਚੋਣਾਂ ਹੋਣਗੀਆਂ, ਜੀ ਹਾਂ ਚੋਣ ਕਮਿਸ਼ਨ ਪੰਜਾਬ ਨੇ ਹੁਕਮ ਜਾਰੀ ਕੀਤੇ ਹਨ ਕਿ ਸੂਬੇ ਦੇ 8 ਜ਼ਿਲ੍ਹਿਆਂ ਦੇ ਉਨ੍ਹਾਂ 14 ਬੂਥਾਂ ‘ਤੇ ਸਰਪੰਚ ਅਤੇ ਪੰਚ ਲਈ ਮੁੜ ਤੋਂ ਵੋਟਾਂ ਪੈਣਗੀਆਂ, ਜਿੱਥੇ ਵੋਟਿੰਗ ਦੌਰਾਨ ਗੜਬੜੀ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਵੋਟਾਂ ਪਾਏ ਜਾਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਹੋਵੇਗਾ। ਚੋਣ ਕਮਿਸ਼ਨ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਤੇ ਬਲਾਕ ਹਰਸ਼ਾ ਛੀਨਾ ਦੀ ਪੰਚਾਇਤ ਦਾਲੇਹ ਦੀ ਸਮੁੱਚੀ ਪੰਚਾਇਤ,
ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਪੰਚਾਇਤ ਬਜ਼ੁਰਗਵਾਲਾ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਤੇ 6 ਵਿਚ ਮੁੜ ਤੋਂ ਵੋਟਿੰਗ ਹੋਵੇਗੀ। ਇਸੇ ਤਰ੍ਹਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਦੇ ਪਿੰਡ ਨਾਨਕਪੁਰਾ ਦੇ ਮੁਹੱਲਾ ਨਾਨਕਪੁਰਾ ਵਿਚ ਮੁੜ ਵੋਟਾਂ ਪੈਣਗੀਆਂ। ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸੁਧਾਰ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਪੰਚਾਇਤ ਲਈ ਵੋਟਾਂ ਪੈਣਗੀਆਂ। ਪਟਿਆਲਾ ਜ਼ਿਲ੍ਹੇ ਦੇ ਘਨੌਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਤੇ ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਪੰਚਾਇਤ ਲਈ ਮੁੜ ਵੋਟਾਂ ਪੈਣਗੀਆਂ।
ਇਸ ਤੋਂ ਇਲਾਵਾ ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 7 ਵਿਚ ਮੁੜ ਵੋਟਾਂ ਪੈਣਗੀਆਂ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੇ ਪਿੰਡ ਟਰੜਕ ਤੇ ਘਟੋਰ ਵਿਚ ਸਰਪੰਚੀ ਲਈ ਮੁੜ ਵੋਟਾਂ ਪੈਣਗੀਆਂ ਜਦਕਿ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ੍ਹ ਵਿਚ ਵੀ ਸਰਪੰਚੀ ਲਈ ਮੁੜ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਇਨ੍ਹਾਂ ਪਿੰਡਾਂ ਵਿਚ ਵੋਟਿੰਗ ਸਮੇਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ।

Share Button

Leave a Reply

Your email address will not be published. Required fields are marked *

%d bloggers like this: