ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਆਊਟਲੁਕ ਮੈਗਜ਼ੀਨ ਦਾ ਤਾਜ਼ਾ ਸਰਵੇਖਣ ਜਾਰੀ: 415 ਸਟੇਟ ਪਬਲਿਕ ਯੂਨੀਵਰਸਿਟੀਆਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 17ਵੇਂ ਸਥਾਨ `ਤੇ

ਆਊਟਲੁਕ ਮੈਗਜ਼ੀਨ ਦਾ ਤਾਜ਼ਾ ਸਰਵੇਖਣ ਜਾਰੀ: 415 ਸਟੇਟ ਪਬਲਿਕ ਯੂਨੀਵਰਸਿਟੀਆਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 17ਵੇਂ ਸਥਾਨ `ਤੇ

ਉਚੇਰੀ ਸਿੱਖਿਆ ਦੇ ਖੇਤਰ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਵੇਂ ਮਾਪਦੰਡ ਸਥਾਪਿਤ ਕੀਤੇ: ਵਾਈਸ ਚਾਂਸਲਰ ਪ੍ਰੋ. ਸੰਧੂ

ਨੈਸ਼ਨਲ ਟੈਸਟਿੰਗ ਏਜੰਸੀ ਰਾਹੀਂ ਆਨਲਾਈਨ ਦਾਖਲਾ ਟੈਸਟ ਲੈਣ ਵਾਲੀ ਬਣਨ ਜਾ ਰਹੀ ਪਹਿਲੀ ਯੂਨੀਵਰਸਿਟੀ

ਅੰਮ੍ਰਿਤਸਰ 15 ਸਤੰਬਰ, 2020: ਵੱਖ ਵੱਖ ਸੰਸਥਾਵਾਂ ਵੱਲੋਂ ਯੂਨੀਵਰਸਿਟੀਆਂ ਦੇ ਮਿਆਰ ਦਾ ਸਮੇਂ ਸਮੇਂ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਤਾਂ ਜੋ ਦੇਸ਼ ਵਿਚ ਖੋਜ, ਅਕਾਦਮਿਕਤਾ, ਖੇਡਾਂ, ਕਲਾ ਸਭਿਆਚਾਰਕ ਗਤੀਵਿਧੀਆਂ ਅਤੇ ਹੋਰ ਖੇਤਰਾਂ ਵਿਚ ਵਿਕਾਸ ਦੀਆਂ ਪੈੜਾਂ ਉਤਾਹ ਵੱਲ ਜਾਣ ਅਤੇ ਦੇਸ਼ ਦਾ ਵਿਦਿਆਰਥੀ ਗਿਆਨਵਾਨ ਬਣੇ। ਇਸੇ ਦਿਸ਼ਾ ਤਹਿਤ ਪ੍ਰਸਿੱਧ ਮੈਗਜ਼ੀਨ “ਆਉਟਲੁੱਕ” ਦੁਆਰਾ ਜਾਰੀ ਤਾਜ਼ਾ ਸਰਵੇਖਣ ਵਿੱਚ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਰਾਜ ਦੀ ਇਕਲੌਤੀ ਯੂਨੀਵਰਸਿਟੀ ਕਰਾਰ ਦਿੱਤਾ ਗਿਆ ਹੈ ਜਿਸ ਨੇ ਦੇਸ਼ ਦੀਆਂ ਚੋਟੀ ਦੀਆਂ 415 ਰਾਜ ਪਬਲਿਕ ਯੂਨੀਵਰਸਿਟੀਆਂ ਵਿਚੋਂ 17ਵਾਂ ਸਥਾਨ ਪ੍ਰਾਪਤ ਕੀਤਾ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਚੋਂ ਮੋਹਰੀ ਸਟੇਟ ਯੂਨੀਵਰਸਿਟੀ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਕੋਵਿਡ -19 ਦੇ ਚਣੌਤੀਪੂਰਨ ਹਲਾਤਾਂ ਵਿਚ ਜਿੱਥੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ ਉਥੇ ਵਿਦਿਅਕ ਸੈਸ਼ਨ 2020-21 ਦੇ ਲਈ ਵੀ ਸਫਲਤਾਪੂਰਵਕ ਵੱਖ-ਵੱਖ ਕੋਰਸਾਂ ਦੇ ਦਾਖਲਿਆਂ ਨੂੰ ਮੌਜੂਦਾ ਨਵੀਆਂ ਤਕਨੀਕਾਂ ਦੀ ਮਦਦ ਨਾਲ ਅੰਤਿਮ ਛੂਹਾਂ ਦਿੱਤੀਆਂ ਜਾ ਰਹੀਆਂ ਹਨ।

ਉਹਨਾਂ ਇਹ ਵੀ ਦੱਸਿਆ ਕਿ ਵਿਦਿਅਕ ਸੈਸ਼ਨ 2020-2021 ਦੇ ਜਿੰਨਾਂ ਵਿਭਾਗਾਂ ਵਿਚ ਵੱਖ – ਵੱਖ ਕੋਰਸਾਂ ਲਈ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਸੰਖਿਆ ਜ਼ਿਆਦਾ ਹੈ ਦੇ ਲਈ ਮੌਜੂਦਾ ਹਲਾਤਾਂ ਅਨੁਸਾਰ ਦੇਸ਼ ਦੀ ਨਾਮਵਰ ਨੈਸ਼ਨਲ ਟੈਸਟਿੰਗ ਏਜੰਸੀ ਰਾਹੀਂ ਰਿਮੋਟ ਪ੍ਰੋਡਕਟਡ ਆਧਾਰਤ ਆਨਲਾਈਨ ਦਾਖਲਾ ਟੈਸਟ 18 ਸਤੰਬਰ ਨੂੰ ਕਰਵਾਇਆ ਜਾਵੇਗਾ। ਇਹ ਦਾਖਲਾ ਟੈਸਟ ਪ੍ਰੀਖਿਆਰਥੀਆਂ ਵਲੋਂ ਆਪੋ ਆਪਣੇ ਘਰਾਂ ਵਿਚ ਬੈਠ ਕੇ ਹੀ ਬੜੇ ਆਰਾਮ ਨਾਲ ਦਿੱਤਾ ਜਾ ਸਕਦਾ ਹੈ। ਇਸ ਦੀ ਪਹਿਲ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮੋਜੂਦਾ ਹਲਾਤਾਂ ਦੇ ਮੱਦੇਨਜ਼ਰ ਹੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀ ਪਹਿਲੀ ਮੋਹਰੀ ਯੂਨੀਵਰਸਿਟੀ ਬਣ ਜਾਵੇਗੀ ਜੋ ਦਾਖਲਾ ਟੈਸਟ ਨੈਸ਼ਨਲ ਟੈਸਟਿੰਗ ਏਜੰਸੀ ਰਾਹੀਂ ਲਵੇਗੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਾਖਲਾ ਟੈਸਟ ਦੇ ਲਈ ਨੈਸ਼ਨਲ ਟੈਸਟਿੰਗ ਏਜੰਸੀ (ਭਾਰਤ ਸਰਕਾਰ ਇੰਟਰਪਰਾਈਜ਼) ਨਾਲ ਪਹਿਲਾਂ ਹੀ ਸਮਝੌਤਾ ਸਹੀਬੰਦ ਕੀਤਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀਕ-ਹੰਸਾ ਰਿਸਰਚ ਸਰਵੇ -2020″ ਵਲੋਂ 10 ਚੋਟੀ ਦੀਆਂ ਰਾਜ ਜਨਤਕ ਬਹੁ – ਅਨੁਸ਼ਾਸਨੀ ਯੂਨੀਵਰਸਿਟੀਆਂ ਵਿੱਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 7ਵਾਂ ਸਥਾਨ ਪ੍ਰਾਪਤ ਕੀਤਾ ਹੈ ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਿਛਲੇ 50 ਸਾਲਾਂ ਦੇ ਇਤਿਹਾਸ ਵਿਚ ਵੱਡੇ ਸਨਮਾਨ ਵਾਲੀ ਗੱਲ ਹੈ। ਇਸ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਅਧਿਆਪਕਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹੁੰਗਾਰਾ ਮਿਲੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਉੱਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਵਿਚੋਂ ਰਾਜ ਪਾਸੋਂ ਫੰਡ ਪ੍ਰਾਪਤ ਯੂਨੀਵਰਸਿਟੀਆਂ ਵਿਚ ਵੀ ਯੂਨੀਵਰਸਿਟੀ ਦਾ ਚੰਗਾ ਸਥਾਨ ਹੈ। ਉਹਨਾਂ ਕਿਹਾ ਕਿ ਸਿਰਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਹੀ ਇਸ ਤੋਂ ਪਹਿਲਾਂ ਹੈ ਜੋ ਭਾਰਤ ਸਰਕਾਰ ਤੋਂ ਫੰਡ ਪ੍ਰਾਪਤ ਕਰ ਰਹੀ।

ਪੰਜਾਬ ਦੇ ਨਾਲ ਲਗਦੀਆਂ ਹੋਰ ਯੂਨੀਵਰਸਿਟੀਆਂ ਦੇ ਹਵਾਲੇ ਨਾਲ ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਕਾਦਮਿਕ ਅਤੇ ਖੋਜ ਵਿਚ ਵਧੀਆ ਕਾਰਗੁਜਾਰੀ ਵਿਖਾਉਦਿਆਂ ਅਤੇ ਹੋਰ ਵੱਖ-ਵੱਖ ਮਾਪਦੰਡਾਂ `ਤੇ ਖਰੇ ਉੱਤਰਦਿਆਂ 281.77 ਅੰਕ ਪ੍ਰਾਪਤ ਕੀਤੇ ਹਨ ਜਿਸ ਦਾ ਸਿਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ, ਖੋਜਾਰਥੀਆਂ, ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ ਦੇ ਸਿਰ ਸਜਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਯੂਨੀਵਰਸਿਟੀ ਦਾ ਉਚੇਰੀ ਸਿੱਖਿਆ ਵਿਚ ਕੱਦ ਹੋਰ ਵੀ ਉਚਾਈਆਂ ਨੂੰ ਛੂਹਦਾ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਕਾਰਨ ਉਚੇਰੀ ਸਿੱਖਿਆ ਦੇ ਖੇਤਰ ਵਿਚ ਕਈ ਅਜਿਹੇ ਕਦਮ ਪੁੱਟੇ ਜਾ ਰਹੇ ਹਨ ਜਿਸਦਾ ਆਰੰਭ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ ਅਤੇ ਯੂਨੀਵਰਸਿਟੀ ਦੇ ਇਸ ਕਦਮ ਦੀ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵਲੋਂ ਨਾ ਕੇਵਲ ਪ੍ਰਸ਼ੰਸਾ ਕੀਤੀ ਗਈ ਸਗੋਂ ਸਾਰੀਆਂ ਯੂਨੀਵਰਸਿਟੀਆਂ ਵਿਚ ਲਾਗੂ ਕੀਤਾ ਗਿਆ ਜਿਸ ਵਿਚ ਡਾਕਟਰੇਟ ਦੀ ਡਿਗਰੀ ਲਈ ਆਨਲਾਈਨ ਜ਼ੁਬਾਨੀ ਪ੍ਰੀਖਿਆ (ਵਾਈਵਾ) ਦੀ ਪਿਰਤ ਸ਼ੁਰੂ ਕੀਤੀ ਗਈ। ਇਸ ਨਾਲ ਨਾ ਕੇਵਲ ਪੈਸੇ ਦੀ ਬਚਤ ਹੁੰਦੀ ਹੈ ਬਲਕਿ ਪ੍ਰੀਖਿਆਰਥੀਆਂ ਦੇ ਕੰਮ ਦਾ ਮੁਲਾਂਕਣ ਵੀ ਸਮੇਂ ਸਿਰ ਜੋ ਜਾਂਦਾ ਹੈ। ਅੱਜ ਦੇ ਹਲਾਤਾਂ ਵਿਚ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਆਨਲਾਈਨ ਦੀ ਇਸ ਪ੍ਰਕ੍ਰਿਆ ਨੂੰ ਨਾ ਕੇਵਲ ਜਾਰੀ ਰੱਖਿਆ ਜਾਵੇ ਬਲਕਿ ਹੋਰ ਵੀ ਪ੍ਰੋਤਸਾਹਿਤ ਜਾਵੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: