‘ਆਪ’ ਦੇ ਇੱਕ ਹੋਰ ਵਿਧਾਇਕ ‘ਤੇ ਮਾਮਲਾ ਦਰਜ

ss1

‘ਆਪ’ ਦੇ ਇੱਕ ਹੋਰ ਵਿਧਾਇਕ ‘ਤੇ ਮਾਮਲਾ ਦਰਜ

ਰੂਪਨਗਰ: ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਪੁਲਿਸ ਨੇ ਕਥਿਤ ਤੌਰ ‘ਤੇ ਲੜਾਈ ਝਗੜਾ ਕਰਨ ਅਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਇੱਥੋਂ ਦੀ ਹੀ ਰਹਿਣ ਵਾਲੀ ਤਰਮਿੰਦਰ ਕੌਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਹੈ। ਮਹਿਲਾ ਨੇ ਆਪਣੀ ਸ਼ਿਕਾਇਤ ਵਿੱਚ ਇਹ ਦੋਸ਼ ਲਾਏ ਹਨ ਕਿ ਵਿਧਾਇਕ ਸੰਦੋਆ ਨੇ ਉਸ ਨਾਲ ਲੜਾਈ-ਝਗੜਾ ਕੀਤਾ ਹੈ।

ਸ਼ਿਕਾਇਤਕਰਤਾ ਮੁਤਾਬਕ ਅਮਰਜੀਤ ਸਿੰਘ ਸੰਦੋਆ ਨੇ ਬੀਤੀਆਂ ਚੋਣਾਂ ਦੌਰਾਨ ਵਰਤੀ ਗਈ ਕੋਠੀ ਦਾ ਬਣਦਾ ਕਿਰਾਇਆ ਨਹੀਂ ਚੁਕਾਇਆ। ਜਦ ਉਸ ਨੇ ਬਕਾਇਆ ਕਿਰਾਏ ਦੀ ਮੰਗ ਕੀਤੀ ਤਾਂ ਵਿਧਾਇਕ ਨੇ ਉਸ ਨਾਲ ਲੜਾਈ ਝਗੜਾ ਵੀ ਕੀਤਾ। ਵਿਧਾਇਕ ਨੇ ਕਿਹਾ ਕਿ ਉਹ ਇਸ ਲਈ ਪਹਿਲਾਂ ਤੋਂ ਹੀ ਤਿਆਰ ਸੀ। ਉਸ ਨੇ ਇਸ ਪੂਰੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਸਾਰੇ ਦੋਸ਼ਾਂ ਨੂੰ ਬੇ-ਬੁਨਿਆਦ ਕਰਾਰ ਦੇ ਦਿੱਤਾ। ਪੁਲਿਸ ਨੇ ਅਮਰਜੀਤ ਸਿੰਘ ਸੰਦੋਆ ਖ਼ਿਲਾਫ਼ ਔਰਤ ਨਾਲ ਧੱਕਾ ਅਤੇ ਜਾਣ ਬੁੱਝ ਕੇ ਬੇਇੱਜ਼ਤ ਕਰਨ ਸਬੰਧੀ ਧਾਰਾਵਾਂ ਲੱਗਾ ਕੇ ਕੇਸ ਦਰਜ ਕਰ ਲਿਆ ਹੈ।

Share Button

Leave a Reply

Your email address will not be published. Required fields are marked *