ਆਪ ਨੂੰ ਅਲਵਿਦਾ ਕਹਿਣ ਮਗਰੋਂ ਸੁਖਪਾਲ ਖਹਿਰਾ ਨੇ ਪੰਜਾਬ ਏਕਤਾ ਪਾਰਟੀ ਦਾ ਕੀਤਾ ਐਲਾਨ

ਆਪ ਨੂੰ ਅਲਵਿਦਾ ਕਹਿਣ ਮਗਰੋਂ ਸੁਖਪਾਲ ਖਹਿਰਾ ਨੇ ਪੰਜਾਬ ਏਕਤਾ ਪਾਰਟੀ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਦੋ ਧੜੇ ਬਣ ਚੁੱਕੇ ਹਨ,ਜਿਸ ਵਿੱਚ ਇੱਕ ਧੜਾ ਸੁਖਪਾਲ ਖਹਿਰਾ ਦਾ ਅਤੇ ਦੂਜਾ ਧੜਾ ਭਗਵੰਤ ਮਾਨ ਦਾ ਹੈ।
ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਇਕ ਦਿਨ ਬਾਅਦ ਹੀ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ।ਖਹਿਰਾ ਨੇ ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਹੈ।ਇਸ ਸੰਬੰਧੀ ਖਹਿਰਾ ਨੇ ਐਲਾਨ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਹੈ।
ਇਸ ਦੌਰਾਨ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ ਬਣੇ ਹਨ, ਉਨ੍ਹਾਂ ‘ਚ ਲੋਕਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਸਮਝਦਿਆਂ ਇੱਕ ਵੱਡਾ ਤੇ ਮੁਸ਼ਕਲ ਫ਼ੈਸਲਾ ਲੈਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਰੱਬ ਦੀ ਕ੍ਰਿਪਾ ਨਾਲ ਉਹ ਪੰਜਾਬ ਦੇ ਲੋਕਾਂ ਨੂੰ ‘ਪੰਜਾਬੀ ਏਕਤਾ ਪਾਰਟੀ’ ਦੇਣ ਦਾ ਰਹੇ ਹਨ।
ਸੂਤਰਾਂ ਮੁਤਾਬਕ ਖਹਿਰਾ ਵਲੋਂ ਨਵੀਂ ਪਾਰਟੀ ਦੇ ਰਜਿਸਟਰੇਸ਼ਨ ਲਈ ਚੋਣ ਕਮਿਸ਼ਨ ਕੋਲ ਅਰਜ਼ੀ ਭੇਜ ਦਿੱਤੀ ਗਈ ਹੈ।ਸੂਤਰਾਂ ਮੁਤਾਬਕ ਸੁਖਪਾਲ ਖਹਿਰਾ ‘ਪੰਜਾਬੀ ਏਕਤਾ ਪਾਰਟੀ’ ਦੇ ਬੈਨਰ ‘ਤੇ ਹੀ ਪੰਜਾਬ ਦੀ ਸਾਰੀਆਂ ਲੋਕ ਸਭਾ ਚੋਣਾਂ ਲੜ ਸਕਦੇ ਹਨ।ਇਸ ਮੌਕੇ ਵਿਧਾਇਕ ਨਾਜਰ ਸਿੰਘ, ਬਲਦੇਵ ਸਿੰਘ, ਪਿਰਮਲ ਸਿੰਘ, ਕੰਵਰ ਸੰਧੂ, ਜਗਦੇਵ ਸਿੰਘ ਕਮਾਲੂ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: