Sat. Apr 20th, 2019

‘ਆਪ’ ਨੂੰ ਡੋਰ-ਟੂ-ਡੋਰ ਪ੍ਰਚਾਰ ਵਿੱਚ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ

‘ਆਪ’ ਨੂੰ ਡੋਰ-ਟੂ-ਡੋਰ ਪ੍ਰਚਾਰ ਵਿੱਚ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ
ਅਕਾਲੀ ਅਤੇ ਕਾਂਗਰਸ ਤੋਂ ਲੋਕਾਂ ਦਾ ਮੋਹ ਭੰਗ – ਆਪ ਆਗੂ

vikrant-bansal-1ਭਦੌੜ 09 ਨਵੰਬਰ (ਵਿਕਰਾਂਤ ਬਾਂਸਲ) ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਅੰਦਰ ਚਲਾਈ ਗਈ ਡੋਰ ਟੂ ਡੋਰ ਮੁਹਿੰਤ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਪ੍ਰਤੀ ਜਾਣੂੰ ਕਰਵਾਉਣ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣ ਦੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਨੌਜਵਾਨ ਆਗੂ ਜਗਰਾਜ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਅੱਜ ਮਹੱਲਾ ਸੋਢੀਆਂ ਦਾ ਵਿਖੇ ਹਲਕਾ ਭਦੌੜ ਤੋਂ ‘ਆਪ’ ਪਾਰਟੀ ਦੇ ਉਮੀਦਵਾਰ ਪਿਰਮਲ ਸਿੰਘ ਧੌਲਾ ਦੇ ਹੱਕ ਵਿੱਚ ਚਲਾਈ ਡੋਰ ਟੂ ਡੋਰ ਮੁਹਿੰਮ ਵਿੱਚ ਮਿਲੇ ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਹਨਾਂ ਅੱਗੇ ਕਿਹਾ ਕਿ ਲੋਕਾਂ ਦੇ ਮਨਾਂ ਅੰਦਰੋਂ ਅਕਾਲੀ-ਭਾਜਪਾ ਸਰਕਾਰ ਅਤੇ ਕਾਂਗਰਸ ਪਾਰਟੀ ਪ੍ਰਤੀ ਮੋਹ ਭੰਗ ਹੋ ਚੁੱਕਿਆ ਹੈ ਲੋਕ ਇਹਨਾਂ ਦੋਵਾਂ ਪਾਰਟੀਆਂ ਤੋਂ ਅੱਤ ਦੇ ਤੰਗ ਆ ਚੁੱਕੇ ਹਨ ਅਤੇ ਸੱਤਾ ‘ਚ ਬਦਲਾ ਚਾਹੁੰਦੇ ਹਨ ਉਹਨਾਂ ਕਿਹਾ ਕਿ ਆਪ ਵੱਲੋਂ ਵਿੱਢੀ ਇਹ ਮੁਹਿੰਮ ਮੋਕੇ ਪਤਾ ਲਗਦਾ ਹੈ ਕਿ ਅੱਸੀ ਪ੍ਰਤੀਸ਼ਤ ਤੋਂ ਜਿਆਦਾ ਲੋਕ ਇਸ ਵਾਰ ਆਮ ਆਦਮੀ ਦੀ ਸਰਕਾਰ ਚਾਹੁੰਦੇ ਹਨ।

Share Button

Leave a Reply

Your email address will not be published. Required fields are marked *

%d bloggers like this: