ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਆਪ ਨੂੰ ਪੰਜਾਬ ਤੋਂ ਇੱਕ ਹੋਰ ਝਟਕਾ, ਮਾਨਸ਼ਾਹੀਆ ਬਣੇ ਕਾਂਗਰਸੀ

ਆਪ ਨੂੰ ਪੰਜਾਬ ਤੋਂ ਇੱਕ ਹੋਰ ਝਟਕਾ, ਮਾਨਸ਼ਾਹੀਆ ਬਣੇ ਕਾਂਗਰਸੀ

ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਤੇ ਬਾਗ਼ੀ ਲੀਡਰ ਨਾਜਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਅੱਜ ਦਿੱਲੀ ‘ਚ ਅਰਵਿੰਦ ਕੇਜਰੀਵਾਲ ਨੇ ‘ਆਪ’ ਦਾ ਲੋਕ ਸਭਾ ਚੋਣਾਂ ਲਈ ਮਨੋਰਥ ਪੱਤਰ ਜਾਰੀ ਕੀਤਾ ਤੇ ਕੁਝ ਹੀ ਸਮੇਂ ਬਾਅਦ ਉਨ੍ਹਾਂ ਆਪਣਾ ਇੱਕ ਹੋਰ ਵਿਧਾਇਕ ਵੀ ਗੁਆ ਦਿੱਤਾ।

ਮਾਨਸ਼ਾਹੀਆ ਖਹਿਰਾ ਧੜੇ ਦਾ ਪੱਖ ਪੂਰਨ ਵਾਲਿਆਂ ਵਿੱਚੋਂ ਸਨ, ਪਰ ਉਨ੍ਹਾਂ ਪੀਡੀਏ ਨੂੰ ਸਮਰਥਨ ਨਾ ਦਿੰਦਿਆਂ ਅਚਾਨਕ ਕਾਂਗਰਸ ਵਿੱਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਲੋਕ ਸਭਾ ਚੋਣਾਂ ਦੌਰਾਨ ਮਾਨਸ਼ਾਹੀਆ ਵੱਲੋਂ ਕਾਂਗਰਸ ‘ਚ ਸ਼ਾਮਲ ਹੋਣ ਨਾਲ ਹੁਣ ਹੋਣ ਵਾਲੀ ਵਿਧਾਨ ਸਭਾ ਚੋਣ ਜਾਂ ਜ਼ਿਮਨੀ ਚੋਣ ਲਈ ਕਾਂਗਰਸ ਤੋਂ ਟਿਕਟ ਵੀ ਤਕਰੀਬਨ ਪੱਕੀ ਹੋ ਗਈ ਹੈ।

ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੇ 20 ਵਿੱਚੋਂ ਚਾਰ ਵਿਧਾਇਕ ਪਾਰਟੀ ਬਦਲ ਚੁੱਕੇ ਹਨ ਜਾਂ ਛੱਡ ਚੁੱਕੇ ਹਨ। ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਤੇ ਹੁਣ ਨਾਜ਼ਰ ਸਿੰਘ ਮਾਨਸ਼ਾਹੀਆ ‘ਆਪ’ ਨੂੰ ਅਲਵਿਦਾ ਕਹਿ ਚੁੱਕੇ ਹਨ।

Leave a Reply

Your email address will not be published. Required fields are marked *

%d bloggers like this: