Mon. Dec 9th, 2019

‘ਆਪ’ ਨੂੰ ਮਿਲਦੇ ਫੰਡਾਂ ਦੀ ਕੇਂਦਰ ਸਰਕਾਰ ਜਾਂਚ ਕਰੇ: ਸੁਖਬੀਰ ਬਾਦਲ

ਬਾਹਰਲੇ ਸੂਬਿਆਂ ਦੇ ਆਗੂ ਪੰਜਾਬ ਬਾਰੇ ਕੁਝ ਨਹੀਂ ਜਾਣਦੇ

‘ਆਪ’ ਨੂੰ ਮਿਲਦੇ ਫੰਡਾਂ ਦੀ ਕੇਂਦਰ ਸਰਕਾਰ ਜਾਂਚ ਕਰੇ: ਸੁਖਬੀਰ ਬਾਦਲ

 ਕੰਡੀ ਕਨਾਲ ਨਾਲ 218 ਪਿੰਡਾਂ ਨੂੰ ਹੋਵੇਗਾ ਫਾਇਦਾ

 ਬਲਾਚੌਰ ਵਿਚ ਸਥਾਪਿਤ ਹੋਵੇਗੀ ਵਾਲੀਬਾਲ ਅਕੈਡਮੀ

    • ਬਲਾਚੌਰ, 06 ਅਗਸਤ 2016 :  ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਚਹੁੰਮੁਖੀ ਵਿਕਾਸ ਵਿਚ ਅਕਾਲੀ-ਭਾਜਪਾ ਸਰਕਾਰ ਦਾ ਬਹੁਤ ਅਹਿਮ ਯੋਗਦਾਨ ਹੈ ਅਤੇ ਪ੍ਰਣ ਦੋਹਰਾਉਂਦਿਆਂ ਕਿਹਾ ਕਿ ਪੰਜਾਬ ਨੂੰ ਆਰਥਿਕ ਤੇ ਸਮਾਜਿਕ ਤਰੱਕੀ ਦੇ ਨਾਲ-ਨਾਲ ਪੰਜਾਬਵਾਸੀਆਂ ਦੀ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਹਮੇਸ਼ਾਂ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਿੰਨੀ ਚਿੰਤਾ ਅਕਾਲੀ-ਭਾਜਪਾ ਗੱਠਜੋੜ ਨੂੰ ਹੈ ਓਨੀ ਹੋਰ ਕਿਸੇ ਪਾਰਟੀ ਨੂੰ ਨਹੀਂ ਹੈ।

      ਬਲਾਚੌਰ ਹਲਕੇ ਦੇ ਸੰਗਤ ਦਰਸ਼ਨ ਦੇ ਦੂਜੇ ਤੇ ਆਖਰੀ ਦਿਨ ਸ. ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਬਾਹਰਲੇ ਸੂਬਿਆਂ ਦੇ ਅਜਿਹੇ ਵਿਅਕਤੀਆਂ ਦਾ ਟੋਲਾ ਹੈ ਜਿਸ ਨੂੰ ਪੰਜਾਬ ਦੇ ਸਭਿਆਚਾਰ, ਵਿਰਸੇ ਅਤੇ ਮਾਹੌਲ ਬਾਰੇ ਭੋਰਾ ਜਾਣਕਾਰੀ ਨਹੀਂ ਹੈ ਅਤੇ ਇਨ੍ਹਾਂ ਆਗੂਆਂ ਨੂੰ ਜਜ਼ਬਾਤੀ ਤੌਰ ‘ਤੇ ਪੰਜਾਬੀਆਂ ਨਾਲ ਵੀ ਭੋਰਾ ਮੋਹ ਨਹੀਂ ਹੈ। ਆਮ ਆਦਮੀ ਪਾਰਟੀ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਇਸ ਪਾਰਟੀ ਦੇ ਸਬੰਧ ਗਰਮਖਿਆਲੀ ਆਗੂਆਂ ਨਾਲ ਹਨ ਅਤੇ ਇਸ ਪਾਰਟੀ ਨੂੰ ਮਿਲਦੇ ਫੰਡਾਂ ਦੀ ਕੇਂਦਰ ਸਰਕਾਰ ਵੱਲੋਂ ਗਹਿਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਹਾਲ ਪੀਪੀਪੀ ਨਾਲੋਂ ਵੀ ਭੈੜਾ ਹੋਵੇਗਾ।

      ਸ. ਬਾਦਲ ਨੇ ਅੱਗੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਅੱਗੇ ਪਾਟੋਧਾੜ ਹੋਈ ਆਮ ਆਦਮੀ ਪਾਰਟੀ ਅਤੇ ਪੂਰੀ ਤਰ੍ਹਾਂ ਨਾਲ ਨਿਰਾਸ਼ਾ ਦੇ ਆਲਮ ਵਿਚ ਡੁੱਬ ਚੁੱਕੀ ਕਾਂਗਰਸ ਪਾਰਟੀ ਟਿਕ ਨਹੀਂ ਸਕਦੀਆਂ।  ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਕੈਪਟਨ ਨੇ ਪੰਜਾਬ ਲਈ ਇਕ ਵੀ ਅਜਿਹਾ ਕੰਮ ਨਹੀਂ ਕੀਤਾ ਜਿਸ ਨੂੰ ਉਹ ਆਪਣੀ ਪ੍ਰਾਪਤੀ ਵੱਜੋਂ ਗਿਣਾ ਸਕਦਾ ਹੋਵੇ।

      ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ ਉਦੋਂ ਹੀ ਹੋਇਆ ਹੈ ਜਦੋਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ-ਭਾਜਪਾ ਗੱਠਜੋੜ ਨੇ ਸੇਵਾ ਸੰਭਾਲੀ ਹੈ। ਉਨ੍ਹਾਂ ਕਿਹਾ ਕਿ ਹਰ ਖੇਤਰ ਵਿਚ ਪੰਜਾਬ ਦਾ ਰਿਕਾਰਡ ਵਿਕਾਸ ਕਰਵਾਇਆ ਗਿਆ ਹੈ ਅਤੇ ਗਰੀਬਾਂ, ਕਿਸਾਨਾਂ ਤੇ ਹਰ ਤਬਕੇ ਲਈ ਬਹੁਤ ਸਾਰੀਆਂ ਭਲਾਈ ਸਕੀਮਾਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਹਨ।

      ਕੰਡੀ ਕਨਾਲ ਬਾਰੇ ਜਾਣਕਾਰੀ ਦਿੰਦਿਆਂ ਸ. ਬਾਦਲ ਨੇ ਕਿਹਾ ਕਿ 540.24 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਬਹੁਤ ਜਲਦ ਮੁਕੰਮਲ ਹੋ ਜਾਵੇਗਾ ਜਿਸ ਨਾਲ ਕਿ 60000 ਏਕੜ ਜ਼ਮੀਨ ਨੂੰ ਫਾਇਦਾ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ 218 ਪਿੰਡਾਂ ਨੂੰ ਲਾਭ ਪੁੱਜੇਗਾ। ਉਨ੍ਹਾਂ ਐਲਾਨ ਕੀਤਾ ਕਿ ਬਲਾਚੌਰ ਇਲਾਕੇ ਵਿਚ 100 ਫੀਸਦੀ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ 50 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉੱਪ ਮੁੱਖ ਮੰਤਰੀ ਨੇ ਬਲਾਚੌਰ ਵਿਚ ਵਾਲੀਬਾਲ ਅਕੈਡਮੀ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ ਹਰ ਬਲਾਕ ਵਿਚ ਇਕ ਸਕਿੱਲ ਸੈਂਟਰ ਵੀ ਖੋਲ੍ਹਿਆ ਜਾਵੇਗਾ।

      ਇਸ ਤੋਂ ਪਹਿਲਾਂ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਸ. ਬਾਦਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਂਵਾਂ ਦੇ ਤੁਰੰਤ ਹੱਲ ਨਹੀਂ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ  ਬਲਾਚੌਰ ਹਲਕੇ ਦੇ ਦੋ ਦਿਨਾਂ ਸੰਗਤ ਦਰਸ਼ਨ ਦੌਰਾਨ ਕਰੀਬ 22 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੀ ਵੰਡੀਆਂ।

      ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ, ਗੜਸ਼ੰਕਰ ਦੇ ਵਿਧਾਇਕ ਜੱਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡੀਆਈਜੀ ਐਸ.ਕੇ. ਕਾਲੀਆ ਅਤੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਆਦਿ ਹਾਜ਼ਰ ਸਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: