Mon. Jul 22nd, 2019

‘ ਆਪ ‘ ਨੇ ਖਹਿਰਾ ਦੀ ਅਸੰਬਲੀ ਮੈਂਬਰਸ਼ਿਪ ਖਤਮ ਕਰਨ ਲਈ ਸਪੀਕਰ ਨਾਲ ਕੀਤੀ ਮੁਲਾਕਾਤ

‘ ਆਪ ‘ ਨੇ ਖਹਿਰਾ ਦੀ ਅਸੰਬਲੀ ਮੈਂਬਰਸ਼ਿਪ ਖਤਮ ਕਰਨ ਲਈ ਸਪੀਕਰ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ ਛੱਡ ਕੇ ਆਪਣੀ ਨਵੀ ਸਿਆਸੀ ਪਾਰਟੀ ਬਣਾਉਣ ਵਾਲੇ ਵਿਧਾਇਕ ਸੁਖਪਾਲ ਸਿੰਘ ਖੈਰਾ ਦੀ ਮੈਂਬਰਸ਼ਿਪ ਖਤਮ ਕਰਵਾਉਣ ਲਈ ” ਆਪ ” ਨੇ ਵਿਧਾਨ ਸਭਾ ਸਪੀਕਰ ਤਕ ਪੁਹੰਚ ਕੀਤੀ ਹੈ। ਬੁੱਧਵਾਰ ਦੇਰ ਸ਼ਾਮ ਨੂੰ ਸਪੀਕਰ ਦੇ ਨਿਵਾਸ ”ਤੇ ਵਿਧਾਇਕ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਮਿਲੇ ਪਾਰਟੀ ਦੇ ਇਕ ਵਫ਼ਦ ਨੇ ਸਪੀਕਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਕਿਓਂਕਿ ਖੈਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡ ਦਿੱਤੀ ਹੈ ਅਤੇ ਆਪਣੀ ਨਵੀ ਰਾਜਨੀਤਕ ਪਾਰਟੀ ਬਣਾ ਲਈ ਹੈ , ਇਸ ਲਈ ਉਹ ਆਮ ਆਦਮੀ ਪਾਰਟੀ ਦੇ ਮੈਂਬਰ ਨਹੀਂ ਰਹੇ , ਇਸ ਲਈ ਉਨ੍ਹਾਂ ਦੀ ” ਆਪ ” ਦੇ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ। ਮੰਨਿਆ ਜਾ ਰਿਹਾ ਹੈ ਕਿ ਇਸ ਪੱਤਰ ਨਾਲ ਖੈਰਾ ਦੀ ਮੈਂਬਰਸ਼ਿਪ ਖਤਮ ਹੋਣ ਦਾ ਰਾਹ ਤਿਆਰ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਕੌਰ ਕਮੇਟੀ ਦੀ ਮੀਟਿੰਗ ਵਿਚ ਇਸ ਬਾਰੇ ਫੈਸਲਾ ਲਿਆ ਗਿਆ। ਮੀਟਿੰਗ ਵਿਚ ਕਿਹਾ ਗਿਆ ਕਿ ਗੈਰਤ ਦੀਆਂ ਗੱਲਾਂ ਕਰਨ ਵਾਲੇ ਖੈਰਾ ਵਿਧਾਨ ਸਭਾ ਦੀ ਮੈਂਬਰਸ਼ਿਪ ਛੱਡਣ ਦੀ ਗੈਰਾਂ ਨਹੀਂ ਦਿਖਾਉਣਗੇ , ਇਸ ਲਈ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਣਾ ਜਰੂਰੀ ਹੈ। ਪਾਰਟੀ ਦਾ ਇਹ ਵੀ ਮੰਨਣਾ ਸੀ ਕਿ ਪਾਰਟੀ ਚ ਅਨੁਸ਼ਾਸ਼ਨ ਕਾਇਮ ਰੱਖਣ ਲਈ ਖੈਰਾ ਵਿਰੁੱਧ ਇਹ ਕਾਰਵਾਈ ਕੀਤੀ ਜਾਣੀ ਜਰੂਰੀ ਹੈ। ਸਪੀਕਰ ਨੂੰ ਲਿਖੇ ਪੱਤਰ ”ਚ ਕਿਹਾ ਗਿਆ ਹੈ ਕਿ ਖੈਰਾ ਨੇ ਨਵੀ ਪਾਰਟੀ ਦਾ ਗਠਨ ਕਰਕੇ ਦਲ-ਬਦਲ ਵਿਰੋਧੀ ਐਕਟ ਦੀ ਉਲੰਘਣਾ ਕੀਤੀ ਹੈ ਅਤੇ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਇਸਤੀਫ਼ਾ ਦੇ ਚੁੱਕੇ ਹਨ, ਇਸ ਲਈ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ।

ਵਫਦ ਨੇ ਸਪੀਕਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੈਰਾ ਦੀ ਮੈਂਬਰਸ਼ਿਪ ਛੇਤੀ ਖਤਮ ਕਰਨ ਦੀ ਅਪੀਲ ਕੀਤੀ। ਦਿਲਚਸਪ ਗੱਲ ਇਹ ਵੀ ਹੈ ਕਿ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਐਚ ਐੱਸ ਫੂਲਕਾ ਅਤੇ ਮਾਸਟਰ ਬਲਦੇਵ ਸਿੰਘ ਵੀ ਇਸਤੀਫ਼ਾ ਦੇ ਚੁੱਕੇ ਹਨ , ਪਰ ਪਾਰਟੀ ਨੇ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਤਮ ਕਰਨ ਲਈ ਸਪੀਕਰ ਨੂੰ ਕੋਈ ਪੱਤਰ ਨਹੀਂ ਦਿੱਤਾ। ਪਰ ਪਾਰਟੀ ਦੇ ਸੂਤਰਾਂ ਅਨੁਸਾਰ , ਕੁਛ ਦਿਨਾਂ ਬਾਅਦ ਮਾਸਟਰ ਬਲਦੇਵ ਸਿੰਘ ਦੀ ਮੈਂਬਰਸ਼ਿਪ ਖਤਮ ਕਰਨ ਲਈ ਸਪੀਕਰ ਨੂੰ ਪੱਤਰ ਲਿਖ ਕੇ ਦਿੱਤਾ ਜਾਵੇਗਾ।

Leave a Reply

Your email address will not be published. Required fields are marked *

%d bloggers like this: