ਆਬਾਨ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਆਬਾਨ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

26-13

ਮਲੇਰਕੋਟਲਾ, 25 ਮਈ (ਪ੍ਰਿੰਸ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 10ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੀ ਪ੍ਰਿੰਸੀਪਲ ਰੁਖਸਾਨਾ ਪਰਵੀਨ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਤਰਨਵੀਰ ਸਿੰਘ ਪੁੱਤਰ ਸੋਹਣ ਸਿੰਘ ਨੇ 558/650 (86%) ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸਨਾ ਪੁੱਤਰੀ ਤੌਫਿਕ ਆਲਮ 529/650 (81%) ਨਾਲ ਦੂਜਾ, ਮੁਸਕਾਨ ਪੁੱਤਰੀ ਸਲੀਮ ਨੇ 508/650 (78%) ਨੰੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਬਾਕੀ ਸਾਰੇ ਵਿਦਿਆਰਥੀ ਵੀ 60 ਪ੍ਰਤੀਸ਼ਤ ਤੋਂ ਜ਼ਿਆਦਾ ਨੰਬਰਾਂ ਨਾਲ ਪਾਸ ਹੋਏ ਹਨ। ਇਸ ਮੌਕੇ ਤੇ ਡਾਇਰੈਕਟਰ ਮੁਹੰਮਦ ਅਸ਼ਰਫ ਨੇ ਇਸ ਦਾ ਸਿਹਰਾ ਬੱਚਿਆਂ ਨੂੰ ਸਕੂਲ ਦੇ ਸਟਾਫ ਅਤੇ ਮਾਪਿਆਂ ਨੂੰ ਦਿੱਤਾ। ਉਹਨਾਂ ਕਿਹਾ ਕਿ ਇਸ ਕਾਮਯਾਬੀ ਲਈ ਸਾਰੇ ਬੱਚੇ, ਸਕੂਲ ਮੈਨੇਜ਼ਮੈਂਟ ਅਤੇ ਸਟਾਫ ਵਧਾਈ ਦੇ ਪਾਤਰ ਹਨ।

Share Button

Leave a Reply

Your email address will not be published. Required fields are marked *

%d bloggers like this: