ਆਮ ਆਦਮੀ ਪਾਰਟੀ ਦੀ ਅਮਰਕੋਟ ਰੈਲੀ ਨੇ ਅਕਾਲੀਆਂ ਤੇ ਕਾਂਗਰਸੀਆਂ ਦੀਆਂ ਹਿਲਾਈਆਂ ਜੜ੍ਹਾਂ

ss1

ਆਮ ਆਦਮੀ ਪਾਰਟੀ ਦੀ ਅਮਰਕੋਟ ਰੈਲੀ ਨੇ ਅਕਾਲੀਆਂ ਤੇ ਕਾਂਗਰਸੀਆਂ ਦੀਆਂ ਹਿਲਾਈਆਂ ਜੜ੍ਹਾਂ
ਸੁਖਪਾਲ ਖਹਿਰਾ, ਮਾਨ, ਵਲਟੋਹਾ, ਨਾਟੀ, ਸਿੱਧੂ, ਪਹੂਵਿੰਡ, ਸੁਰਸਿੰਘ ਆਦਿ ਆਗੂਆਂ ਨੇ ਸਰਕਾਰ ਨੂੰ ਵੰਗਾਰਿਆ

4-35

ਭਿੱਖੀਵਿੰਡ 4 ਅਗਸਤ (ਹਰਜਿੰਦਰ ਸਿੰਘ ਗੋਲ੍ਹਣ)-ਆਮ ਆਦਮੀ ਪਾਰਟੀ ਦੇ ਐਸ.ਸੀ ਵਿੰਗ ਦੀ ਵਿਸ਼ਾਲ ਰੈਲੀ ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ ਹੋਈ। ਇਸ ਰੈਲੀ ਦੌਰਾਨ ਹਜਾਰਾਂ ਦੀ ਤਾਦਾਤ ਵਿੱਚ ਪਹੁੰਚੇਂ ਪਾਰਟੀ ਵਰਕਰਾਂ, ਨੌਜਵਾਨਾਂ, ਲੋਕਾਂ ਦੇ ਵਿਸ਼ਾਲ ਇੱਕਠ ਨੇ ਪਾਰਟੀ ਦੀ ਲੋਕਪ੍ਰਿਅਤਾ ਨੂੰ ਵਧਾਇਆ, ਉਥੇ ਵਿਰੋਧੀ ਅਕਾਲੀ ਤੇ ਕਾਂਗਰਸ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਅਕਾਲੀ ਸਰਕਾਰ ਦੇ ਰਾਜ ਅੰਦਰ ਨੌਜਵਾਨ ਪੀੜੀ ਨਸ਼ਿਆਂ ਦੇ ਵਗ ਰਹੇ ਦਰਿਆ ਵਿੱਚ ਰੁੜਦੀ ਜਾ ਰਹੀ ਹੈ, ਜਦੋਂ ਕਿ ਅਕਾਲੀ ਸਰਕਾਰ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸਮੇਤ ਆਦਿ ਅਕਾਲੀ ਆਗੂ ਪੰਜਾਬ ਵਿੱਚ ਨਸ਼ੇ ਦੇ ਨਾ ਹੋਣ ਦੇ ਲੱਖ ਦਾਅਵੇ ਕਰ ਰਹੇ, ਜੋ ਝੂਠ ਤੋਂ ਸਿਵਾਏ ਕੁਝ ਨਹੀ ਹੈ। ਐਸ.ਸੀ ਵਿੰਗ ਪੰਜਾਬ ਦੇ ਪ੍ਰਧਾਨ ਦੇਵ ਮਾਨ ਨੇ ਅਕਾਲੀ ਸਰਕਾਰ ‘ਤੇ ਤਾਬੜਤੋੜ ਹਮਲੇ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਜਿਥੇ ਨੌਜਵਾਨਾਂ ਦਾ ਨਸ਼ਿਆਂ ਨਾਲ ਬੁਰਾ ਹਾਲ ਕੀਤਾ ਹੈ, ਉਥੇ ਬੇਰੋਜਗਾਰੀ ਵਿੱਚ ਵੀ ਵੱਡੇ ਪੱਧਰ ‘ਤੇ ਵਾਧਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਸੰਵਿਧਾਨ ਦੇ ਨਿਰਮਾਤਾ ਡਾ:ਬੀ.ਆਰ ਅੰਬੇਦਕਰ ਵਿਰੁੱਧ ਭੱਦੀ ਸ਼ਬਦਾਵਲੀ ਬੋਲ ਕੇ ਦਲਿਤ ਸਮਾਜ ਦਾ ਨਿਰਾਦਰ ਕੀਤਾ ਹੈ, ਜੋ ਨਿੰਦਾਯੋਗ ਕਾਰਵਾਈ ਹੈ। ਇਸਤਰੀ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਬੀਬੀ ਅਮਰਜੀਤ ਕੌਰ ਨੇ ਕਿਹਾ ਕਿ ਭ੍ਰਿਸ਼ਟ ਸਰਕਾਰ ਨੂੰ 2017 ਦੀਆਂ ਚੋਣਾਂ ਵਿੱਚ ਐਸਾ ਸਬਕ ਸਿਖਾਈਏ ਕਿ ਪੰਜਾਬ ਛੱਡ ਕੇ ਦੋੜ ਜਾਣ। ਆਪ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ ਨੇ ਬੋਲਦਿਆਂ ਕਿਹਾ ਕਿ ਬਾਦਲ ਸਰਕਾਰ ਅੰਦਰ ਕਿਸਾਨ ਖੁਦਕਸ਼ੀਆਂ ਕਰ ਰਿਹਾ ਹੈ ਤੇ ਗਰੀਬ ਦੋ ਡੰਗ ਦੀ ਰੋਟੀ ਨੂੰ ਤਰਸ ਰਿਹਾ ਹੈ, ਜਦੋਂ ਕਿ ਸਰਕਾਰ ਮਗਰਮੱਛ ਦੇ ਹੰਝੂ ਵਹਾਅ ਕੇ ਲੋਕਾਂ ਨੂੰ ਗੰਮਰਾਹ ਕਰ ਰਹੀ ਹੈ। ਸੋਰੀਆ ਚੱਕਰ ਵਿਜੇਤਾ ਕੈਪਟਨ ਬਿਕਰਮਾਜੀਤ ਸਿੰਘ ਪਹੂਵਿੰਡੀਆ ਨੇ ਆਖਿਆ ਕਿ ਬਾਦਲ ਸਰਕਾਰ ਨੇ ਅਹਿਮਦ ਸ਼ਾਹ ਅਬਦਾਲੀ ਦੀ ਸਰਕਾਰ ਨੂੰ ਵੀ ਮਾਤ ਪਾ ਕੇ ਰੱਖ ਦਿੱਤੀ ਹੈ। ਜੋਨ ਇੰਚਾਰਜ ਹਲਕਾ ਖਡੂਰ ਸਾਹਿਬ ਸਰਪੰਚ ਨਰਿੰਦਰ ਸਿੰਘ ਨਾਟੀ ਨੇ ਕਿਹਾ ਕਿ ਅਖੋਤੀ ਪੰਥਕ ਸਰਕਾਰ ਨੇ ਆਪਣੇ ਸਵਾਰਥਾਂ ਨੂੰ ਪੂਰਾ ਕਰਨ ਦੀ ਖਾਤਰ ਪੰਜਾਬ ਦਾ ਬੇੜਾ ਡੋਬ ਕੇ ਰੱਖ ਦਿੱਤਾ ਹੈ।
ਆਪ ਆਗੂ ਜਸਬੀਰ ਸਿੰਘ ਸੁਰਸਿੰਘ ਨੇ ਆਖਿਆ ਕਿ ਰੋਜਗਾਰ ਮੰਗਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਪੁਲਿਸ ਦੀਆਂ ਧਾੜਵੀਆਂ ਵੱਲੋਂ ਸ਼ਰੇਆਮ ਬਜਾਰਾਂ ਵਿੱਚ ਕੁੱਟਿਆਂ ਜਾ ਰਿਹਾ ਹੈ, ਜੋ ਸਰਕਾਰ ਦੀ ਘਟੀਆ ਕਾਰਜਗਾਰੀ ਦੀ ਅਹਿਮ ਨਿਸ਼ਾਨੀ ਹੈ। ਯੂਥ ਵਿੰਗ ਪੰਜਾਬ ਦੇ ਆਗੂ ਮਨਜਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਆਮ ਆਦਮੀ ਪਾਰਟੀ ਜਿਥੇ ਵਿਧਾਨ ਸਭਾ ਚੋਣਾਂ ਦੌਰਾਨ ਡੱਟ ਕੇ ਮੁਕਾਬਲਾ ਕਰੇਗੀ, ਉਥੇ ਵਿਰੋਧੀਆਂ ਦਾ ਇੱਟ ਦਾ ਜਵਾਬ ਪੱਥਰ ਨਾਲ ਦੇਵੇਗੀ। ਰੈਲੀ ਦੌਰਾਨ ਸਟੇਟ ਸੈਕਟਰੀ ਦੀ ਭੂਮਿਕਾ ਨਿਭਾਅ ਰਹੇ ਬਲਜੀਤ ਸਿੰਘ ਖਹਿਰਾ ਨੇ ਅਕਾਲੀ-ਭਾਜਪਾ ਤੇ ਕਾਂਗਰਸ ਪਾਰਟੀ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਹਨਾਂ ਦੋਵਾਂ ਪਾਰਟੀਆਂ ਨੇ ਆਪਣੇ ਤਾਂ ਘਰ ਭਰ ਲਏ ਹਨ, ਪਰ ਪੰਜਾਬ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ। ਇਸ ਸਮੇਂ ਆਪ ਆਗੂ ਪਹਿਲਵਾਨ ਕਰਤਾਰ ਸਿੰਘ, ਇੰਦਰਜੀਤ ਸਿੰਘ ਬਾਸਰਕੇ, ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ, ਇਕਬਾਲ ਸਿੰਘ ਭਾਗੋਵਾਲੀਆ, ਡਾ:ਕਸ਼ਮੀਰ ਸਿੰਘ ਸੋਹਲ, ਦਵਿੰਦਰ ਸਿੰਘ ਢਿਲੋਂ, ਸਿਮਰਤ ਕੌਰ ਸੰਧੂ, ਕਰਮਜੀਤ ਦਿਉਲ, ਹੀਰਾ ਸਿੰਘ ਦਰਾਜਕੇ, ਚਾਨਣ ਸਿੰਘ ਪਹਿਲਵਾਨਕੇ, ਬਲਜਿੰਦਰ ਸਿੰਘ, ਡਾ:ਪ੍ਰਗਟ ਸਿੰਘ, ਕਰਮਜੀਤ ਸਿੰਘ ਜੋਧਪੁਰ, ਸੁਖਪਾਲ ਸਿੰਘ ਰਾਣਾ, ਸੁਖਵਿੰਦਰ ਸਿੰਘ ਚੀਮਾ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਬਸਰਾ, ਹਰਪ੍ਰੀਤ ਸਿੰਘ, ਪ੍ਰਤਾਪ ਸਿੰਘ, ਪ੍ਰਗਟ ਸਿੰਘ, ਹਰਜੀਤ ਸਿੰਘ, ਬਲਦੇਵ ਸਿੰਘ ਜੋਹਲ, ਗੁਰਤੇਸ਼ਵਰ ਬਾਵਾ, ਸੁਖਵੰਤ ਸਿੰਘ, ਸੁਖਰਾਜ ਸਿੰਘ ਬਾਜਵਾ, ਬਲਦੇਵ ਸਿੰਘ ਮਠਾੜੂ, ਦਿਲਬਾਗ ਸਿੰਘ, ਦਲਬੀਰ ਸਿੰਘ ਟੋਂਗ, ਗਿਆਨ ਸਿੰਘ ਸੁਲਤਾਨਪੁਰੀ, ਜਗਰੂਪ ਸਿੰਘ, ਜਸਵਿੰਦਰ ਸਿੰਘ, ਗੁਰਮੇਜ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਸੁਖਵੰਤ ਸਿੰਘ, ਸੁਖਚੈਨ ਸਿੰਘ, ਰਜਿੰਦਰ ਸਿੰਘ ਪੂਹਲਾ, ਨਿਸ਼ਾਨ ਸਿੰਘ ਛੀਨਾ, ਬਖਸੀਸ ਸਿੰਘ ਫੌਜੀ, ਗੁਰਬਿੰਦਰ ਸਿੰਘ ਭੁੱਚਰ, ਜਸਬੀਰ ਸਿੰਘ ਪਹਿਲਵਾਨਕੇ, ਲਵਲੀ ਵਲਟੋਹਾ, ਦਿਲਬਾਗ ਸਿੰਘ ਕਾਲੇ, ਕੰਵਲਜੀਤ ਸਿੰਘ ਭਿੱਖੀਵਿੰਡ, ਗੁਰਪ੍ਰੀਤ ਸਿੰਘ ਸੁਰਸਿੰਘ, ਦਲਬੀਰ ਸਿੰਘ ਰੂਪ, ਸੁਖਵਿੰਦਰ ਸਿੰਘ, ਗੁਰਦੇਵ ਸਿੰਘ ਲਾਖਣਾ, ਮਾਸਟਰ ਰਾਮ ਸਿੰਘ, ਬਾਬਾ ਸੁਖਵਿੰਦਰ ਸਿੰਘ, ਗੁਰਦਾਸ ਸਿੰਘ ਢੋਲਣ, ਸਾਬਕਾ ਡੀ.ਐਸ.ਪੀ ਜਸਵੰਤ ਸਿੰਘ, ਗੋਰਾ ਬਲ੍ਹੇਰ, ਕੰਵਲਜੀਤ ਸਿੰਘ ਢਿਲੋਂ, ਅਰਸ਼ਬੀਰ ਸਿੰਘ ਨਾਰਲੀ, ਬਲਜੀਤ ਸਿੰਘ ਭੰਡਾਲ, ਗੁਰਦੇਵ ਸਿੰਘ ਦਿਉਲ, ਬਲਬੀਰ ਸਿੰਘ ਸਮਰਾ, ਸਾਜਨ ਧਵਨ ਭਿੱਖੀਵਿੰਡ, ਗੁਰਮੇਜ ਸਿੰਘ ਪਹੂਵਿੰਡ, ਸਤਨਾਮ ਸਿੰਘ ਭਿੱਖੀਵਿੰਡ, ਸੁਰਿੰਦਰ ਸਿੰਘ ਸਰਕਾਰੀਆ, ਤਲਵਿੰਦਰ ਸਿੰਘ ਦਰਾਜਕੇ ਸਮੇਤ ਅੱਠ ਹਜਾਰ ਤੋਂ ਵੱਧ ਲੋਕਾਂ ਨੇ ਰੈਲੀ ਦੌਰਾਨ ਪਹੁੰਚ ਕੇ ਪਾਰਟੀ ਦਾ ਮਾਣ ਵਧਾਇਆ।

Share Button

Leave a Reply

Your email address will not be published. Required fields are marked *