ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਹੋਣ ਨਾਲ ਖੁਸ਼ੀ ਦਾ ਪ੍ਰਗਟਾਵਾ

ss1

ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਹੋਣ ਨਾਲ ਖੁਸ਼ੀ ਦਾ ਪ੍ਰਗਟਾਵਾ
ਆਮ ਆਦਮੀ ਪਾਰਟੀ ਪੰਜਾਬ ਅੰਦਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ: ਆਗੂ

4-34 (2)
ਬਾਘਾ ਪੁਰਾਣਾ, 4 ਅਗਸਤ (ਕੁਲਦੀਪ ਘੋਲੀਆ/ ਸਭਾਜੀਤ ਪੱਪੂ )-ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰਨ ਦੀ ਖੁਸ਼ੀ ਵਿੱਚ ਹਲਕਾ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀ. ਆਗੂ ਐਡਵੋਕੇਟ ਅਮਨ ਗਰੇਵਾਲ, ਬਲਜਿੰਦਰ ਸਿੰਘ ਖਾਲਸਾ ਅਤੇ ਹਰਪ੍ਰੀਤ ਸਿੰਘ ਰਿੰਟੂ ਨੇ ਕਿਹਾ ਕਿ ਹੁਣ ਪਾਰਟੀ ਹਾਈਕਮਾਂਡ ਵੱਲੋਂ ਟਿਕਟਾਂ ਸਾਰੇ ਹੀ ਵਧੀਆ, ਮਿਹਨਤੀ ਅਤੇ ਸੂਝਵਾਨ ਵਿਅਕਤੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ ਅਤੇ ਜਲਦ ਹੀ ਸਾਰੀਆਂ ਲਿਸਟਾਂ ਵੀ ਜਾਰੀ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਹਲਕਾ ਬਾਘਾ ਪੁਰਾਣਾ ਤੋਂ ਜਿਸ ਵੀ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰੇਗੀ ਅਸੀਂ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲਾਂਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕਰਕੇ ਆਉਣ ਵਾਲੀਆਂ 2017 ਦੀਆਂ ਚੋਣਾਂ ’ਚ ਪਾਰਟੀ ਨੂੰ ਪੰਜਾਬ ਅੰਦਰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਸਮਾਲਸਰ, ਕਮਲ ਭਲੂਰ, ਹਰਪ੍ਰੀਤ ਸਿੰਘ ਸਮਾਧ ਭਾਈ, ਸਨੀ ਗੋਇਲ, ਗੁਰਪ੍ਰੀਤ ਮਨਚੰਦਾ, ਮੁਖਤਿਆਰ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਸੱਤਾ ਬਾਂਸਲ, ਵਿਜੈ ਬਾਂਸਲ, ਸੋਨੂੰ, ਬਿਰਜੂ, ਤੀਰਥ ਬਰਾੜ, ਅਮਰਜੀਤ ਬਾਂਸਲ ਤੋਂ ਇਲਾਵਾ ਹੋਰ ਵਰਕਰ ਹਾਜ਼ਰ ਸਨ।

Share Button